17.16C Vancouver
ADS

Mar 11, 2021 1:33 AM -

ਪ੍ਰਿੰਸ ਜੌਰਜ ਦੇ ਕਾਉਂਸਲਰ $118,000 ਦੇ ਬਿੱਲ ਤੋਂ ਹੈਰਾਨ, ਸੀ.ਐਨ. ਰੇਲ ਨਾਲ ਕਰਨਗੇ ਗੱਲ

Share On
prince-george-councillors-surprised-with-118-000-bill-want-a-word-with-cn-rail
File - Prince George councillors want a word with CN Rail after it upgraded a rail crossing in the city and surprised council with a 118,000 dollar bill. (Photo - B.C. Government)

ਪ੍ਰਿੰਸ ਜੌਰਜ ਦੇ ਕਾਊਂਸਲਰਾਂ ਦਾ ਕਹਿਣਾ ਹੈ ਕਿ ਉਹ ਸੀ.ਐਨ. ਰੇਲ ਦੇ ਨਾਲ ਗੱਲ ਕਰਨੀ ਚਾਹੁੰਦੇ ਹਨ।

ਕਾਊਂਸਲਰਾਂ ਦਾ ਕਹਿਣਾ ਹੈ ਕਿ ਸੀ.ਐਨ. ਰੇਲ ਨੇ ਇੱਕ ਕ੍ਰੌਸਿੰਗ ਨੂੰ ਅਪਗ੍ਰੇਡ ਕੀਤਾ ਹੈ ਅਤੇ ਕਾਉਂਸਿਲ ਨੂੰ 118,000 ਡਾਲਰ ਦਾ ਬਿੱਲ ਭੇਜ ਦਿੱਤਾ ਹੈ।

ਕਾਉਂਸਲਰ ਕੋਰੀ ਰਾਮਸੇ ਦਾ ਕਹਿਣਾ ਹੈ ਕਿ ਕ੍ਰੌਸਿੰਗ 'ਤੇ ਫਲੈਸ਼ਿੰਗ ਲਾਈਟਸ, ਘੰਟੀਆਂ, ਗੇਟਸ ਅਤੇ ਹੋਰ ਸੁਰੱਖਿਆ ਉਪਕਰਣਾਂ ਦੀ ਲੋੜ ਨੂੰ ਖਾਰਿਜ ਨਹੀਂ ਕੀਤਾ ਜਾ ਸਕਦਾ।

ਪਰ ਉਨ੍ਹਾਂ ਕਿਹਾ ਕਿ ਰੇਲਵੇ ਦਿੱਗਜ ਵੱਲੋਂ ਕੋਈ ਐਡਵਾਂਸ ਨੋਟਿਸ ਦਿੱਤਾ ਗਿਆ ਹੁੰਦਾ ਕਿ ਇਸ ਪ੍ਰਕਾਰ ਦਾ ਬਿੱਲ ਭੇਜ ਦਿੱਤਾ ਜਾਵੇਗਾ ਤਾਂ ਚੰਗਾ ਹੁੰਦਾ।

ਉਨ੍ਹਾਂ ਕਿਹਾ ਕਿ ਕਾਉਂਸਲ ਕਈ-ਕਈ ਘੰਟੇ ਦਾ ਸਮਾਂ ਲਗਾਉਂਦੀ ਹੈ ਤਾਂ ਜੋ ਆਪਣੇ ਬਜਟ ਨੂੰ ਘਟਾਇਆ ਜਾ ਸਕੇ ਅਤੇ ਇਸ 1,00,000 ਡਾਲਰ ਤੋਂ ਵੱਧ ਦੇ ਬਿੱਲ ਨਾਲ ਉਨ੍ਹਾਂ ਨੂੰ ਝਟਕਾ ਲੱਗਿਆ ਹੈ।

ਕਾਉਂਸਿਲ ਦੀ ਇੰਟਰਗਵਰਨਮੈਂਟਲ ਰਿਲੇਸ਼ਨਜ਼ ਕਮੇਟੀ ਵੱਲੋਂ ਮਾਮਲੇ ਦੀ ਪੜਚੋਲ ਕੀਤੀ ਜਾਵੇਗੀ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link