15.3C Vancouver
ADS

Jan 15, 2026 7:17 PM - Connect Newsroom - Jasmine Singh

ਪ੍ਰਿੰਸ ਜਾਰਜ ਆਰ.ਸੀ.ਐਮ.ਪੀ. ਨੇ 2024 'ਚ ਫੈਂਟਾਨਿਲ ਨਾਲ ਸਬੰਧਤ ਮੌਤ ਦੇ ਮਾਮਲੇ 'ਚ ਇੱਕ ਨੌਜਵਾਨ ਨੂੰ ਕੀਤਾ ਗ੍ਰਿਫਤਾਰ

Share On
prince-george-rcmp-arrest-teen-in-2024-fentanyl-related-youth-death
Police were first called to a home in the College Heights neighbourhood after a youth was found unconscious. (Photo: X Prince George RCMP)

ਪ੍ਰਿੰਸ ਜਾਰਜ ਵਿਚ ਇੱਕ 16 ਸਾਲਾ ਲੜਕੀ ਦੀ ਫੈਂਟਾਨਿਲ ਦੇ ਓਵਰਡੋਜ਼ ਕਾਰਨ ਹੋਈ ਮੌਤ ਦੇ ਮਾਮਲੇ ਵਿਚ ਆਰ.ਸੀ.ਐਮ.ਪੀ. ਨੇ ਇੱਕ 17 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਨੂੰ ਕਤਲੇਆਮ ਦੇ ਦੋਸ਼ ਨਾਲ ਚਾਰਜ ਕੀਤਾ ਹੈ। ਇਹ ਘਟਨਾ ਜੂਨ 2024 ਵਿਚ ਵਾਪਰੀ ਸੀ, ਪ੍ਰਿੰਸ ਜਾਰਜ ਦੇ ਫਰੰਟ ਲਾਈਨ ਪੁਲਿਸ ਔਫੀਸਰ ਨੂੰ ਕਾਲਜ ਹਾਈਟਸ ਖੇਤਰ ਵਿਚ ਇੱਕ ਘਰ ਵਿਚ ਬੁਲਾਇਆ ਗਿਆ ਸੀ, ਜਿਥੇ 16 ਸਾਲਾ ਲੜਕੀ ਬੇਹੋਸ਼ੀ ਦੀ ਹਾਲਤ ਵਿਚ ਮਿਲੀ ਸੀ।

ਹਸਪਤਾਲ ਲਿਜਾਣ ਤੋਂ ਕੁਝ ਦਿਨਾਂ ਬਾਅਦ ਉਸ ਦੀ ਮੌਤ ਹੋ ਗਈ ਸੀ। ਜਾਂਚ ਦੌਰਾਨ ਲੜਕੀ ਦੇ ਖੂਨ ਵਿਚ ਫੈਂਟਾਨਿਲ ਦੀ ਬਹੁਤ ਜ਼ਿਆਦਾ ਮਾਤਰਾ ਪਾਈ ਗਈ, ਜਿਸ ਤੋਂ ਬਾਅਦ ਆਰ.ਸੀ.ਐਮ.ਪੀ. ਨੇ ਇਸ ਨਸ਼ੇ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕੀਤੀ।

ਵੀਰਵਾਰ ਨੂੰ ਦਿੱਤੀ ਅਪਡੇਟ ਵਿਚ ਪੁਲਿਸ ਨੇ ਦੱਸਿਆ ਕਿ 13 ਜਨਵਰੀ ਨੂੰ 17 ਸਾਲਾ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਬੀ.ਸੀ. ਪ੍ਰੌਸੀਕਿਊਸ਼ਨ ਸਰਵਿਸ ਨੇ ਉਸ ਵਿਰੁੱਧ ਕਤਲੇਆਮ ਦੇ ਚਾਰਜ ਨੂੰ ਮਨਜ਼ੂਰੀ ਦੇ ਦਿੱਤੀ। ਯੂਥ ਕ੍ਰਿਮੀਨਲ ਜਸਟਿਸ ਐਕਟ ਤਹਿਤ ਮੁਲਜ਼ਮ ਦੀ ਪਛਾਣ ਜਨਤਕ ਨਹੀਂ ਕੀਤੀ ਗਈ।

ਉਸ ਨੂੰ ਅਦਾਲਤ ਵਿਚ ਪੇਸ਼ੀ ਤੋਂ ਬਾਅਦ ਕੁਝ ਸ਼ਰਤਾਂ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਸਟਾਫ ਸਾਰਜੈਂਟ ਐਰੋਨ ਵ੍ਹਾਈਟਹਾਊਸ ਨੇ ਕਿਹਾ ਕਿ ਇਸ ਘਟਨਾ ਨੇ ਨਾ ਸਿਰਫ਼ ਪੀੜਤ ਪਰਿਵਾਰ ਸਗੋਂ ਪੂਰੀ ਕਮਿਊਨਿਟੀ ਦੇ ਨਾਲ-ਨਾਲ ਸਾਡਾ ਮੰਨਣਾ ਹੈ ਕਿ ਮੁਲਜ਼ਮ ਦੇ ਪਰਿਵਾਰ 'ਤੇ ਵੀ ਗਹਿਰਾ ਅਸਰ ਪਿਆ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link