15.58C Vancouver
ADS

Aug 27, 2026 3:51 PM - Connect Newsroom - Ramandeep Kaur

ਪ੍ਰਿੰਸ ਜਾਰਜ ’ਚ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, $29,000 ਨਕਦ, ਡਰੱਗਜ਼ ਤੇ 2 ਹਥਿਆਰ ਬਰਾਮਦ

Share On
prince-george-rcmp-seize-cash-drugs-and-firearms-in-drug-investigation
The investigation began on August 24, 2026, at a home in the 6200-block of Monterey Road.(Photo: X Prince George RCMP)

ਪ੍ਰਿੰਸ ਜਾਰਜ ਆਰ.ਸੀ.ਐਮ.ਪੀ. ਨੇ ਇੱਕ ਘਰ 'ਤੇ ਛਾਪਮੇਰੀ ਵਿਚ ਸ਼ੱਕੀ ਗੈਰ-ਕਾਨੂੰਨੀ ਨਸ਼ੇ, ਹਥਿਆਰ ਅਤੇ ਕੈਸ਼ ਦੀ ਜ਼ਬਤੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਰੇਡ 24 ਅਗਸਤ ਨੂੰ ਮੋਂਟੇਰੀ ਰੋਡ ਦੇ 6200-ਬਲਾਕ ਵਿਚ ਕੀਤੀ ਗਈ।

ਤਲਾਸ਼ੀ ਦੌਰਾਨ ਪੁਲਿਸ ਨੇ ਘਰ ਅੰਦਰੋਂ ਲਗਭਗ $29,000 ਕੈਸ਼ ਅਤੇ ਅਣਪਛਾਤੇ ਪਦਾਰਥਾਂ ਦੇ 100 ਗ੍ਰਾਮ ਤੋਂ ਵੱਧ ਦੋ ਪੈਕਟ ਜ਼ਬਤ ਕੀਤੇ ਗਏ, ਜਿਨ੍ਹਾਂ ਦੇ ਗੈਰ-ਕਾਨੂੰਨੀ ਡਰੱਗਜ਼ ਹੋਣ ਦਾ ਸ਼ੱਕ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮੌਕੇ ਤੋਂ ਦੋ ਹਥਿਆਰ, ਕਾਰਤੂਸ ਅਤੇ ਨਸ਼ਾ ਤਸਕਰੀ ਲਈ ਵਰਤਿਆ ਜਾਣ ਵਾਲਾ ਸਾਮਾਨ ਵੀ ਬਰਾਮਦ ਕੀਤਾ।

ਕਾਰਪੋਰਲ ਜੈਨੀਫਰ ਕੂਪਰ ਮੁਤਾਬਕ, ਇਸ ਕਾਰਵਾਈ ਦੌਰਾਨ ਘਰ ਵਿਚ ਮੌਜੂਦ ਇੱਕ ਇਕਲੌਤੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨੂੰ National Laboratory ਤੋਂ ਨਸ਼ੀਲੇ ਪਦਾਰਥਾਂ ਦੀ ਰਿਪੋਰਟ ਆਉਣ ਅਤੇ ਪਬਲਿਕ ਪ੍ਰੋਸੀਕਿਊਸ਼ਨ ਸਰਵਿਸ ਵੱਲੋਂ ਦੋਸ਼ਾਂ ਦੀ ਪ੍ਰਵਾਨਗੀ ਮਿਲਣ ਤੱਕ ਸ਼ਰਤਾਂ 'ਤੇ ਰਿਹਾਅ ਕੀਤਾ ਗਿਆ ਹੈ, ਜਦੋਂ ਕਿ ਮਾਮਲੇ ਦੀ ਅਗਲੀ ਜਾਂਚ ਅਜੇ ਵੀ ਜਾਰੀ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link