19.53C Vancouver
ADS

Dec 18, 2025 1:47 PM - Connect Newsroom - Jasmine Singh

ਪ੍ਰਿੰਸ ਜਾਰਜ ਆਰ.ਸੀ.ਐਮ.ਪੀ. ਨੇ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕਰ ਕੈਸ਼ ਸਣੇ ਹੋਰ ਕਈ ਸਾਮਾਨ ਕੀਤਾ ਜ਼ਬਤ

Share On
prince-george-rcmp-seize-drugs-weapons-during-series-of-weekend-investigations
Police began the operations on December 12, executing two Controlled Drugs and Substances Act search warrants at residences on the 200 block of McIntyre Crescent.

ਪ੍ਰਿੰਸ ਜਾਰਜ ਆਰ.ਸੀ.ਐਮ.ਪੀ. ਦੇ ਫਰੰਟਲਾਈਨ ਅਧਿਕਾਰੀਆਂ ਨੇ ਬੀਤੇ ਹਫਤੇ ਦੇ ਅੰਤ 'ਤੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਹਥਿਆਰ, ਨਸ਼ੀਲੇ ਪਦਾਰਥ, ਕੈਸ਼ ਅਤੇ ਚੋਰੀ ਦਾ ਸਾਮਾਨ ਬਰਾਮਦ ਕੀਤਾ ਹੈ। 12 ਦਸੰਬਰ ਨੂੰ ਮੈਕਇੰਟਾਇਰ ਕ੍ਰੇਸੈਂਟ ਦੇ 200-ਬਲਾਕ ਵਿਚ ਦੋ ਘਰਾਂ ਦੀ ਤਲਾਸ਼ੀ ਦੌਰਾਨ ਗੋਲੀ-ਸਿੱਕਾ, ਨਸ਼ਾ ਤਸਕਰੀ ਦਾ ਸਾਮਾਨ, ਕਈ ਹਥਿਆਰ ਅਤੇ ਸ਼ੱਕੀ ਮੈਥਾਮਫੇਟਾਮਾਈਨ ਦੀ ਬਰਾਮਦ ਹੋਈ।

ਇਸੇ ਦਿਨ ਪੀਅਰਸਨ ਐਵੇਨਿਊ ਦੇ 1300-ਬਲਾਕ ਵਿਚ ਛਾਪੇਮਾਰੀ ਦੌਰਾਨ ਪੁਲਿਸ ਨੂੰ ਇੱਕ ਬੰਦੂਕ, ਨਸ਼ੀਲੇ ਪਦਾਰਥ ਤੇ ਚੋਰੀ ਦੇ ਦੋ ਮੋਟਰਸਾਈਕਲ ਮਿਲੇ। ਸ਼ਨੀਵਾਰ ਨੂੰ ਥਰਡ ਐਵੇਨਿਊ 'ਤੇ ਇੱਕ ਗੱਡੀ ਵਿਚ ਸੁੱਤੇ ਪਏ ਦੋ ਵਿਅਕਤੀਆਂ ਦੀ ਤਲਾਸ਼ੀ ਮੌਕੇ ਗੱਡੀ ਵਿਚੋਂ ਹਥਿਆਰ,ਇੱਕ ਨਕਲੀ ਬੰਦੂਕ, ਗੈਰ-ਕਾਨੂੰਨੀ ਸਿਗਰਟਾਂ, 1,000 ਡਾਲਰ ਕੈਸ਼, ਲਗਭਗ 10 ਗ੍ਰਾਮ ਸ਼ੱਕੀ ਫੈਂਟਾਨਿਲ, ਕੋਕੀਨ ਅਤੇ ਮੈਥਾਮਫੇਟਾਮਾਈਨ ਜ਼ਬਤ ਹੋਏ।

ਹਾਲਾਂਕਿ, ਦੋਵਾਂ ਵਿਅਕਤੀਆਂ ਨੂੰ ਲੈਬ ਰਿਪੋਰਟ ਆਉਣ ਤੱਕ ਰਿਹਾਅ ਕੀਤਾ ਗਿਆ ਹੈ। ਇਸ ਤੋਂ ਬਾਅਦ ਐਤਵਾਰ ਨੂੰ ਹਾਈਵੇਅ 97 ਨੌਰਥ 'ਤੇ ਨਾਕਾਬੰਦੀ ਦੌਰਾਨ ਇੱਕ ਡਰਾਈਵਰ ਨੂੰ ਬੌਡੀ ਆਰਮਰ ਰੱਖਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ, ਪਰ ਉਸ ਨੂੰ ਅਦਾਲਤ ਵਿਚ ਪੇਸ਼ ਹੋਣ ਦੀ ਤਾਰੀਖ਼ ਦੇ ਕੇ ਰਿਹਾਅ ਕਰ ਦਿੱਤਾ ਗਿਆ। ਕਾਰਪੋਰਲ ਜੈਨੀਫਰ ਕੂਪਰ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਦੀ ਅੱਗੇ ਜਾਂਚ ਜਾਰੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link