14.04C Vancouver
ADS

Jun 24, 2024 5:27 PM - The Canadian Press

ਰਾਜਕੁਮਾਰੀ ਐਨੀ ਦਾ ਕੈਨੇਡਾ ਦੌਰਾ ਹੋਇਆ ਰੱਦ

Share On
princess-annes-planned-trip-to-newfoundland-cancelled-following-injury
Neither the statement nor the spokesperson provided any detail about what happened, but the statement said Anne was expected to make a full recovery.(Photo: The Canadian Press)

ਕੈਨੇਡਾ ਆ ਰਹੀ ਕਿੰਗ ਚਾਰਲਸ ਦੀ 73 ਸਾਲਾ ਭੈਣ ਰਾਜਕੁਮਾਰੀ ਐਨੀ ਦਾ ਦੌਰਾ ਟਲ ਗਿਆ ਹੈ। ਪਿਛਲੇ ਦਿਨ ਗੈਟਕੋਮਬੇ ਪਾਰਕ ਅਸਟੇਟ ਵਿਚ ਸੈਰ ਦੌਰਾਨ ਉਨ੍ਹਾਂ ਦੇ ਸਿਰ ਵਿਚ ਸੱਟ ਲੱਗ ਗਈ। ਬਕਿੰਘਮ ਪੈਲੇਸ ਨੇ ਇੱਕ ਸਟੇਟਮੈਂਟ ਵਿਚ ਉਨ੍ਹਾਂ ਦਾ ਦੌਰਾ ਰੱਦ ਹੋਣ ਦੀ ਜਾਣਕਾਰੀ ਦਿੱਤੀ।

ਉਨ੍ਹਾਂ 30 ਜੂਨ ਨੂੰ ਦੋ ਦਿਨਾਂ ਲਈ ਕੈਨੇਡਾ ਆਉਣਾ ਸੀ, ਇਸ ਦੌਰਾਨ ਉਨ੍ਹਾਂ ਨੇ ਨਿਊਫਾਊਂਡਲੈਂਡ ਦੇ ਸੇਂਟ ਜੌਹਨ ਵਿਚ ਨੈਸ਼ਨਲ ਵਾਰ ਮੈਮੋਰੀਅਲ ਦੇ ਉਦਘਾਟਨ ਦੀ 100 ਵੀਂ ਬਰਸੀ ਮੌਕੇ ਸ਼ਾਮਲ ਹੋਣਾ ਸੀ।

ਮੈਡੀਕਲ ਟੀਮ ਮੁਤਾਬਕ, ਮਰਹੂਮ ਮਹਾਰਾਣੀ ਐਲਿਜ਼ਾਬੈਥ ਦੀ ਇਕਲੌਤੀ ਧੀ ਪਿ੍ਰੰਸ ਐਨੀ ਨੂੰ ਹਲਕੀਆਂ ਸੱਟਾਂ ਸਨ ਪਰ ਸਾਵਾਧਾਨੀ ਦੇ ਤੌਰ ’ਤੇ ਉਨ੍ਹਾਂ ਨੂੰ ਪੱਛਮੀ ਇੰਗਲੈਂਡ ਦੇ ਇੱਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਅਤੇ ਹੁਣ ਉਨ੍ਹਾਂ ਦੀ ਸਿਹਤ ਠੀਕ ਦੱਸੀ ਜਾਂਦੀ ਹੈ।

ਪਿ੍ਰੰਸ ਐਨ ਸ਼ਾਹੀ ਪਰਿਵਾਰ ਦੇ ਸਭ ਤੋਂ ਪ੍ਰਸਿੱਧ ਮੈਂਬਰਾਂ ਵਿਚੋਂ ਇੱਕ ਹੈ, ਕਿੰਗ ਚਾਰਲਸ ਦੇ ਕੈਂਸਰ ਟਰੀਟਮੈਂਟ ਦੌਰਾਨ ਉਨ੍ਹਾਂ ਨੇ ਕਈ ਜ਼ਿੰਮੇਵਾਰੀਆਂ ਸੰਭਾਲੀਆਂ ਸਨ। ਘੋੜਿਆਂ ਨਾਲ ਉਨ੍ਹਾਂ ਦਾ ਕਾਫੀ ਸਨੇਹ ਹੈ, ਮੰਨਿਆ ਜਾਂਦਾ ਹੈ ਕਿ ਗੈਟਕੋਮਬੇ ਪਾਰਕ ਅਸਟੇਟ ਵਿਚ ਸੈਰ ਦੌਰਾਨ ਉਨ੍ਹਾਂ ਦੇ ਸਿਰ ਵਿਚ ਸੱਟ ਵੀ ਇਸੇ
ਵਜ੍ਹਾ ਨਾਲ ਲੱਗੀ ਪਰ ਇਸ ਦੀ ਪੁਸ਼ਟੀ ਨਹੀਂ ਹੋਈ।

1976 ਦੀ ਮਾਂਟਰੀਅਲ ਓਲੰਪਿਕ ਗੇਮ ਵਿਚ ਉਨ੍ਹਾਂ ਨੇ ਬ੍ਰਿਟਿਸ਼ ਘੋੜਸਵਾਰ ਟੀਮ ਦੇ ਮੈਂਬਰ ਦੇ ਰੂਪ ਵਿਚ ਹਿੱਸਾ ਲਿਆ ਸੀ ਅਤੇ ਇਸ ਵਿਚ ਉਹ ਪਹਿਲੀ ਸ਼ਾਹੀ ਓਲੰਪੀਅਨ ਬਣੇ ਸਨ।

Latest news

carney-urges-premiers-to-lift-ban-on-u-s-alcohol
Punjabi

ਅਮਰੀਕੀ ਸ਼ਰਾਬ 'ਤੇ ਪਾਬੰਦੀ ਹਟਾਉਣ ਲਈ ਪ੍ਰੀਮੀਅਰਜ਼ ਨੂੰ ਕਾਰਨੀ ਦੀ ਅਪੀਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਨਾਲ ਅਸਥਾਈ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਪ੍ਰੀਮੀਅਰਜ਼ ਨੂੰ ਅਮਰੀਕੀ ਸ਼ਰਾਬ 'ਤੇ ਬੈਨ ਹਟਾਉਣ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ 50 ਫੀਸਦੀ ਟੈਰਿਫ ਸ਼ੁੱਕਰਵਾਰ ਤੱਕ ਟਾਲਣ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਅਜੇ ਵੀ ਚੱਲ ਰਹੀ ਹੈ ਅਤੇ ਅਮਰੀਕਾ ਸ਼ਰਾਬ ਦੀ ਪਾਬੰਦੀ 'ਤੇ ਕਈ ਵਾਰ ਇਤਰਾਜ਼ ਜਤਾ ਚੁੱਕਾ ਹੈ। ਕਿਉਂਕਿ ਕੈਨੇਡਾ ਵਿਚ ਸ਼ਰਾਬ ਦੀ ਵਿਕਰੀ 'ਤੇ ਕੰਟਰੋਲ ਸੂਬਾ ਸਰਕਾਰਾਂ ਦੇ ਹੱਥ ਹੈ ਇਸ ਲਈ ਪ੍ਰਧਾਨ ਮੰਤਰੀ ਕਾਰਨੀ ਨੇ ਬੁੱਧਵਾਰ ਨੂੰ ਪ੍ਰੀਮੀਅਰਜ਼ ਨਾਲ ਵਰਚੁਅਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਮਰੀਕੀ ਸ਼ਰਾਬ ਵਾਪਸ ਸਟੋਰਾਂ ਵਿਚ ਲਿਆਉਣ ਲਈ ਕਿਹਾ।
canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link