16.84C Vancouver
ADS

Jan 26, 2026 2:56 PM - Connect Newsroom - Jasmine Singh with files from The Canadian Press

ਮੈਨ ਦੇ ਬੈਂਗੋਰ ਹਵਾਈ ਅੱਡੇ ‘ਤੇ ਉਡਾਣ ਭਰਨ ਦੌਰਾਨ ਨਿੱਜੀ ਜਹਾਜ਼ ਹਾਦਸਾਗ੍ਰਸਤ

Share On
private-jet-crashes-during-takeoff-at-maine-airport-amid-winter-storm
Emergency responders near the scene of a private jet crash at Bangor International Airport in Maine.(Photo: The Canadian Press)

ਅਮਰੀਕਾ ਦੇ ਮੈਨ ਸੂਬੇ ਵਿੱਚ ਬੈਂਗੋਰ ਇੰਟਰਨੈਸ਼ਨਲ ਏਅਰਪੋਰਟ ਤੋਂ ਉਡਾਣ ਭਰਦੇ ਸਮੇਂ ਇੱਕ ਪ੍ਰਾਈਵੇਟ ਜੈੱਟ ਹਾਦਸਾਗ੍ਰਸਤ ਹੋ ਗਿਆ। ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਜਹਾਜ਼ ਵਿੱਚ ਕੁੱਲ ਅੱਠ ਲੋਕ ਸਵਾਰ ਸਨ। ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਸਥਾਨਕ ਸਮੇਂ ਅਨੁਸਾਰ ਐਤਵਾਰ ਸ਼ਾਮ ਕਰੀਬ 7:45 ਵਜੇ ਹਾਦਸਾਗ੍ਰਸਤ ਹੋਇਆ।

ਹਾਦਸੇ ਤੋਂ ਬਾਅਦ ਜਹਾਜ਼ ਵਿੱਚ ਸਵਾਰ ਲੋਕਾਂ ਦੀ ਹਾਲਤ ਅਤੇ ਪਹਿਚਾਣ ਬਾਰੇ ਤੁਰੰਤ ਕੋਈ ਪੁਸ਼ਟੀ ਨਹੀਂ ਹੋ ਸਕੀ। ਏਅਰਪੋਰਟ ਅਧਿਕਾਰੀਆਂ ਨੇ ਹਾਦਸੇ ਤੋਂ ਬਾਅਦ ਏਅਰਪੋਰਟ ਬੰਦ ਕਰ ਦਿੱਤਾ ਅਤੇ ਐਮਰਜੈਂਸੀ ਟੀਮਾਂ ਨੂੰ ਤੁਰੰਤ ਮੌਕੇ ’ਤੇ ਭੇਜਿਆ ਗਿਆ। ਜਾਣਕਾਰੀ ਅਨੁਸਾਰ ਹਾਦਸੇ ਤੋਂ ਕੁਝ ਮਿੰਟ ਪਹਿਲਾਂ ਪਾਇਲਟ ਅਤੇ ਏਅਰ ਟਰੈਫਿਕ ਕੰਟਰੋਲ ਅਧਿਕਾਰੀਆਂ ਵਿਚਕਾਰ ਘੱਟ ਵਿਜ਼ੀਬਿਲਟੀ ਬਾਰੇ ਗੱਲਬਾਤ ਸੁਣੀ ਗਈ।

ਇਸ ਤੋਂ ਥੋੜ੍ਹੀ ਦੇਰ ਬਾਅਦ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਜ਼ਿਕਰਯੋਗ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਹੈ ਜਦੋਂ ਅਮਰੀਕਾ ਦੇ ਵੱਡੇ ਹਿੱਸੇ ਵਿੱਚ ਖ਼ਤਰਨਾਕ ਸਰਦੀਆਂ ਦਾ ਤੂਫਾਨ ਆਇਆ ਹੋਇਆ ਹੈ। ਅਮਰੀਕਾ ਦੇ ਮੈਨ ਸੂਬੇ ਦਾ ਬੈਂਗੋਰ ਇਲਾਕਾ ਮੰਗਲਵਾਰ ਤੱਕ ਸਰਦੀਆਂ ਦੇ ਤੂਫਾਨ ਵਾਰਨਿੰਗ ਹੇਠ ਹੈ ਅਤੇ ਭਾਰੀ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link