12.72C Vancouver
ADS

Jul 13, 2020 10:31 PM -

ਕੈਲੋਨਾ 'ਚ ਪ੍ਰਾਈਵੇਟ ਪਾਰਟੀਆਂ ਕਾਰਨ ਵਾਇਰਸ ਸੰਕ੍ਰਮਣ 'ਚ ਵਾਧੇ ਦਾ ਸ਼ੱਕ: ਐਡਰੀਅਨ ਡਿਕਸ

Share On
private-parties-source-of-covid-19-exposures-linked-to-the-city-of-kelowna-adrian-dix
File - Health Minister Adrian Dix says several COVID-19 exposures linked to the city of Kelowna are believed to stem from private parties held by people in their 20s and 30s. (The Canadian Press)

ਬੀ.ਸੀ. ਦੇ ਸਿਹਤ ਮੰਤਰੀ ਐਡਰੀਅਨ ਡਿਕਸ ਦਾ ਕਹਿਣਾ ਹੈ ਕਿ ਕੋਵਿਡ-19 ਦੇ ਕਈ ਮਾਮਲੇ, ਜੋ ਕਿ ਕੈਲੋਨਾ ਦੇ ਨਾਲ ਜੁੜੇ ਹੋਏ ਹਨ, ਉਹ ਕੁਝ ਪ੍ਰਾਈਵੇਟ ਪਾਰਟੀਆਂ ਕਾਰਨ ਵਧੇ ਹੋ ਸਕਦੇ ਹਨ ਜਿੰਨਾ 'ਚ ਮੁੱਖ ਤੌਰ 'ਤੇ 20 ਤੋਂ 30 ਸਾਲ ਦੇ ਦਰਮਿਆਨ ਦੇ ਲੋਕ ਸ਼ਾਮਿਲ ਹੋਏ ਸਨ।

ਸਿਹਤ ਮੰਤਰੀ ਨੇ ਕਿਹਾ ਕਿ ਸੰਕ੍ਰਮਿਤ ਪਾਏ ਗਏ ਲੋਕ ਮੁੱਖ ਤੌਰ 'ਤੇ ਬੀ.ਸੀ. ਦੇ ਤਿੰਨ ਵੱਖੋ-ਵੱਖਰੇ ਇਲਾਕਿਆਂ ਤੋਂ ਸਨ।

ਉਨ੍ਹਾਂ ਕਿਹਾ ਕਿ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਨਿਜੀ ਸਮਾਗਮਾਂ ਦੀ ਇਕੱਤਰਤਾ ਵਾਇਰਸ ਸੰਬੰਧੀ ਖਤਰੇ ਨੂੰ ਵਧਾ ਸਕਦੀ ਹੈ।

ਇੰਟੀਰੀਅਰ ਹੈਲਥ ਦਾ ਕਹਿਣਾ ਹੈ ਕਿ ਵਾਇਰਸ ਲਈ ਪਾਜ਼ਿਟਿਵ ਪਾਏ ਗਏ 8 ਲੋਕਾਂ ਨੇ ਕੈਲੋਨਾ ਦੇ ਡਾਊਨਟਾਊਨ ਅਤੇ ਵਾਟਰਫਰੰਟ ਇਲਾਕਿਆਂ 'ਚ ਪਹੁੰਚ ਕੀਤੀ ਸੀ।

ਇਹ ਮਾਮਲੇ 25 ਜੂਨ ਤੋਂ 6 ਜੁਲਾਈ ਵਿਚਾਲੇ ਦੇ ਦੱਸੇ ਗਏ ਹਨ।

ਇਸ ਸੰਬੰਧੀ ਇੱਕ ਐਡਵਾਈਜ਼ਰੀ ਵੀ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਇੱਕ ਰਿਜ਼ਾਰਟ, ਬੈੱਡ ਅਤੇ ਬ੍ਰੇਕਫਾਸਟ, ਰੈਸਟੂਰੈਂਟ ਅਤੇ ਸਪਿਨ ਸਟੂਡੀਓ 'ਚ ਸੰਕਰਮਣ ਹੋਣ ਦਾ ਖਤਰਾ ਦੱਸਿਆ ਗਿਆ ਹੈ।

ਇਹ ਜਾਣਕਾਰੀਆਂ ਉਸ ਵੇਲੇ ਸਾਹਮਣੇ ਆਈਆਂ ਹਨ, ਜਦ ਸੂਬੇ 'ਚ ਟੂਰਿਜ਼ਮ ਨੂੰ ਖੋਲ੍ਹਿਆ ਜਾ ਰਿਹਾ ਹੈ।

ਸਿਹਤ ਮੰਤਰੀ ਦਾ ਕਹਿਣਾ ਹੈ ਕਿ ਟੂਰਿਜ਼ਮ ਇੰਡਸਟਰੀ 'ਤੇ ਨਿਰਭਰ ਕਰਦਾ ਹੈ ਕਿ ਉਹ ਲੋਕ ਸਿਹਤ ਨਿਰਦੇਸ਼ਾਂ ਦਾ ਪੂਰਾ ਧਿਆਨ ਰੱਖਣ।

ਐਡਰੀਅਨ ਡਿਕਸ ਨੇ ਦੱਸਿਆ ਕਿ ਇੰਟੀਰੀਅਰ ਇਲਾਕਿਆਂ ਲਈ 495 ਹੋਰ ਬੈੱਡ ਉਪਲੱਬਧ ਕਰਵਾਏ ਜਾ ਰਹੇ ਹਨ।

Latest news

toronto-police-arrest-suspect-wanted-in-u-s-consulate-shooting-investigation
Punjabi

ਟੋਰਾਂਟੋ ਪੁਲਿਸ ਨੇ ਅਮਰੀਕੀ ਕੌਂਸਲੇਟ ਗੋਲੀਬਾਰੀ ਮਾਮਲੇ ਵਿੱਚ ਲੋੜੀਂਦੇ ਸ਼ੱਕੀ ਨੂੰ ਕੀਤਾ ਗ੍ਰਿਫ਼ਤਾਰ

ਟੋਰਾਂਟੋ ਪੁਲਿਸ ਨੇ ਮਾਰਚ ਵਿਚ ਅਮਰੀਕੀ ਕੌਂਸਲੇਟ ‘ਤੇ ਹੋਈ ਸ਼ੂਟਿੰਗ ਦੀ ਵਾਰਦਾਤ ਦੇ ਮਾਮਲੇ ਵਿਚ ਫਰਾਰ ਚੱਲ ਰਹੇ ਇੱਕ 19 ਸਾਲਾ ਜ਼ਾਰਾ ਜੱਬੀ ਨਾਂ ਦੇ ਮੁਲਜ਼ਮ ਨੂੰ ਬੁੱਧਵਾਰ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਉਸ ‘ਤੇ ਚੋਰੀ ਦੀ ਗੱਡੀ ਵਰਤਣ, ਗੈਰ-ਕਾਨੂੰਨੀ ਹਥਿਆਰ ਚਲਾਉਣ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸੁਰੱਖਿਅਤ ਵਿਅਕਤੀ ਦੀ ਇਮਾਰਤ ‘ਤੇ ਹਮਲਾ ਕਰਨ ਦੇ ਚਾਰਜਿਜ਼ ਲਗਾਏ ਗਏ ਹਨ।
alberta-to-provide-100-energy-rebate-to-eligible-adults-instead-of-fuel-tax-relief
Punjabi

ਸਾਲਾਨਾ $225,000 ਤੋਂ ਘੱਟ ਆਮਦਨ ਵਾਲੇ ਐਲਬਰਟਾ ਵਾਸੀਆਂ ਨੂੰ ਮਿਲੇਗੀ $100 ਨਕਦ ਐਨਰਜੀ ਰੀਬੇਟ

ਐਲਬਰਟਾ ਸਰਕਾਰ ਨੇ ਇਸ ਵਾਰ ਪੈਟਰੋਲ/ਡੀਜ਼ਲ 'ਤੇ ਮਿਲਣ ਵਾਲੀ ਫਿਊਲ ਟੈਕਸ ਰਿਲੀਫ ਨੂੰ ਬੰਦ ਕਰਕੇ ਸਿੱਧਾ ਨਕਦ ਰਾਹਤ ਦੇਣ ਦਾ ਫੈਸਲਾ ਕੀਤਾ ਹੈ।ਇਸ ਨਵੀਂ ਯੋਜਨਾ ਮੁਤਾਬਕ, ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ $225,000 ਤੋਂ ਘੱਟ ਹੈ, ਉਨ੍ਹਾਂ ਦੇ ਹਰ ਇੱਕ Adult ਮੈਂਬਰ ਨੂੰ $100 ਦੀ ਨਕਦ ਰਾਹਤ ਦਿੱਤੀ ਜਾਵੇਗੀ।
burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link