12.87C Vancouver
ADS

Feb 4, 2021 9:24 AM -

ਟਰੈਕਟਰ ਰੈਲੀ ਦੌਰਾਨ ਸ਼ਹੀਦ ਹੋਏ ਨੌਜਵਾਨ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ ਵਾਡਰਾ

Share On
priyanka-gandhi-meets-family-of-farmer-who-died-during-tractor-rally-violence
Priyanka Gandhi meets family of farmer who died during tractor rally violence

ਭਾਰਤ ਦੇ ਗਣਤੰਤਰ ਦਿਹਾੜੇ 'ਤੇ ਹੋਈ ਟ੍ਰੈਕਟਰ ਰੈਲੀ ਦੌਰਾਨ ਦਿੱਲੀ 'ਚ ਐਕਸੀਡੈਂਟ ਦੌਰਾਨ ਸ਼ਹੀਦ ਹੋਏ ਨਵਰੀਤ ਸਿੰਘ ਦੇ ਪਰਿਵਾਰ ਨੂੰ ਮਿਲਣ ਅੱਜ ਵੀਰਵਾਰ ਨੂੰ ਕਾਂਗਰਸ ਦੀ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲੇ 'ਚ ਪੁੱਜੀ|

ਉਸਦੇ ਨਾਲ ਪਾਰਟੀ ਦੇ ਹੋਰ ਨੇਤਾ ਵੀ ਸਨ|

ਇਸ ਦੌਰਾਨ ਉਸਨੂੰ ਸਵਰਗਵਾਸੀ ਕਿਸਾਨ ਦੇ ਪਰਿਵਾਰ ਨਾਲ ਗੱਲਬਾਤ ਕਰਦਿਆਂ ਵੀ ਵੇਖਿਆ ਗਿਆ|

ਰਾਹ 'ਚ ਗਾਂਧੀ ਦੀ ਗੱਡੀ ਨੂੰ ਮੌਸਮ ਕਰਕੇ ਵਿਖਣ 'ਚ ਦਿੱਕਤ ਆਉਣ ਕਰਕੇ ਰੁਕ ਕੇ ਸਾਫ਼ ਕੀਤਾ ਗਿਆ|

ਅੱਜ ਸਵੇਰੇ ਪਹਿਲਾ ਰਾਮਪੁਰ ਵੱਲ ਜਾਂਦਿਆਂ ਪ੍ਰਿਯੰਕਾ ਦੇ ਗੱਡੀਆਂ ਦੇ ਕਾਫ਼ਲੇ ਦੀਆਂ ਕੁਝ ਗੱਡੀਆਂ ਹਾਪੁੜ ਰੋਡ 'ਤੇ ਆਪਸ 'ਚ ਭਿੜ ਗਈਆਂ ਸਨ |

ਹਾਲਾਕਿ ਇਸ ਦੌਰਾਨ ਕਿਸੇ ਨੂੰ ਕੋਈ ਸੱਟ ਲੱਗਣ ਦੀ ਕੋਈ ਖ਼ਬਰ ਨਹੀਂ|

ਦੱਸਣਯੋਗ ਹੈ ਕਿ ਨਵਰੀਤ ਸਿੰਘ ਦਾ ਟ੍ਰੈਕਟਰ ਬੈਰੀਕੇਡ 'ਚ ਵੱਜਣ ਕਰਕੇ ਪਲਟਨ ਨਾਲ ਉਸਦੀ ਮੌਤ ਹੋਈ ਸੀ|

ਦਿੱਲੀ ਪੁਲਿਸ ਵੱਲੋਂ ਇਸਦੀ ਸੀਸੀਟੀਵੀ ਤਸਵੀਰ ਜਾਰੀ ਕੀਤੀ ਗਈ ਸੀ, ਜਿਸ 'ਚ ਟਰੈਕਟਰ ਨੂੰ ਆਈਟੀਓ 'ਤੇ ਬੈਰੀਕੇਡ 'ਚ ਵੱਜ ਕੇ ਪਲਟਦੇ ਵੇਖਿਆ ਜਾ ਸਕਦਾ ਹੈ|

ਇਸ ਸੰਦਰਭ 'ਚ ਰਾਹੁਲ ਗਾਂਧੀ ਵੱਲੋਂ ਵੀ ਬੀਤੇ 15 ਦਿਨਾਂ ਦੌਰਾਨ ਤਿੰਨ ਵਾਰੀ ਪਤਰਕਾਰ ਮਿਲਣੀਆਂ ਕਰਾਈਆਂ ਜਾ ਚੁੱਕੀਆਂ ਹਨ ਅਤੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ|

ਗ਼ੌਰਤਲਬ ਹੈ ਕਿ ਕਾਂਗਰਸ ਵੱਲੋਂ ਭਾਰਤ ਦੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਲਗਾਤਾਰ ਆਪਣਾ ਪੱਖ ਕਿਸਾਨਾਂ ਦੇ ਹੱਕ 'ਚ ਰੱਖਿਆ ਜਾ ਰਿਹਾ ਹੈ|

ਬੁੱਧਵਾਰ ਨੂੰ ਪਾਰਲੀਮੈਂਟ 'ਚ ਇਸੇ ਮੁੱਦੇ 'ਤੇ ਦੋਵਾਂ ਸਦਨਾਂ 'ਚ ਵਿਰੋਧੀ ਧਿਰ ਵੱਲੋਂ ਕਈ ਵਾਰੀ ਕਾਰਵਾਈ ਨੂੰ ਮੁਲਤਵੀ ਕਰਨਾ ਪਿਆ ਸੀ|

Latest news

burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
trump-says-talks-with-modi-at-g7-summit-were-productive-highlights-india-u-s-partnership
Punjabi

ਫਰਾਂਸ 'ਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਪੀ.ਐਮ.ਮੋਦੀ ਨਾਲ ਬਹੁਤ ਹੀ ਵਧੀਆ ਅਤੇ ਸਾਰਥਕ ਚਰਚਾ ਹੋਈ:ਟਰੰਪ

ਫਰਾਂਸ ਵਿੱਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੀ ਖੁੱਲ੍ਹ ਕੇ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ‘ਤੇ ਕੋਈ ਹਮਲਾ ਹੁੰਦਾ ਹੈ ਤਾਂ ਅਮਰੀਕਾ ਉਸ ਦੀ ਮਦਦ ਲਈ ਅੱਗੇ ਆਵੇਗਾ।
canadas-population-declines-slightly-in-first-quarter-of-2026-as-non-permanent-resident-numbers-fall
Punjabi

2026 ਦੀ ਪਹਿਲੀ ਤਿਮਾਹੀ ਵਿੱਚ ਕੈਨੇਡਾ ਦੀ ਆਬਾਦੀ ਵਿੱਚ ਦਰਜ ਕੀਤੀ ਗਈ ਗਿਰਾਵਟ

ਕੈਨੇਡਾ ਸਰਕਾਰ ਵਲੋਂ ਗੈਰ-ਸਥਾਈ ਨਿਵਾਸੀਆਂ ਦੀ ਗਿਣਤੀ ਵਿਚ ਕੀਤੀ ਗਈ ਕਮੀ ਸਦਕਾ ਇਸ ਸਾਲ ਦੇ ਪਹਿਲੇ ਤਿਮਾਹੀ ਵਿਚ ਦੇਸ਼ ਦੀ ਆਬਾਦੀ ਵਿਚ 0.1 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ। ਸਟੈਟਿਸਟਿਕਸ ਵਿਭਾਗ ਨੇ 1 ਅਪ੍ਰੈਲ ਤੱਕ ਕੈਨੇਡਾ ਦੀ population ਲਗਭਗ 41.4 ਮਿਲੀਅਨ ਹੋਣ ਦਾ ਅਨੁਮਾਨ ਲਗਾਇਆ ਹੈ, ਜੋ ਕਿ ਇਸ ਤੋਂ ਪਿਛਲੇ ਤਿਮਾਹੀ ਦੇ ਮੁਕਾਬਲੇ 55,025 ਲੋਕਾਂ ਦੀ ਗਿਰਾਵਟ ਹੈ ਪਰ ਏਜੰਸੀ ਨੇ ਕਿਹਾ ਕਿ ਉਸ ਦਾ ਅਨੁਮਾਨ ਅਜੇ ਸ਼ੁਰੂਆਤੀ ਹੈ ਅਤੇ ਸਤੰਬਰ ਵਿਚ ਨਵਾਂ ਡੇਟਾ ਅਪਡੇਟ ਕੀਤਾ ਜਾਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link