18.02C Vancouver
ADS

Nov 28, 2024 7:01 PM - Connect Newsroom

ਪ੍ਰਿਯੰਕਾ ਗਾਂਧੀ ਨੇ ਅੱਜ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ

Share On
priyanka-gandhi-takes-oath-as-lok-sabha-member
Rahul Gandhi serves as the Leader of the Opposition in the Lok Sabha. He represents Rae Bareli in Uttar Pradesh, while Priyanka is a Member of Parliament from Wayanad in Kerala.(Photo: Twiter/@priyankagandhi)

ਪ੍ਰਿਯੰਕਾ ਗਾਂਧੀ ਵਲੋਂ ਅੱਜ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਗਈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਹੱਥ ਵਿਚ ਸੰਵਿਧਾਨ ਦੀ ਕਾਪੀ ਫੜੀ ਹੋਈ ਸੀ। ਪਾਰਲੀਮੈਂਟ ਪਹੁੰਚਣ ਵਾਲੀ ਪ੍ਰਿਯੰਕਾ ਗਾਂਧੀ ਵਾਡਰਾ ਗਾਂਧੀ-ਨਹਿਰੂ ਪਰਿਵਾਰ ਦੀ ਅਜਿਹੀ 10ਵੀਂ ਮੈਂਬਰ ਹੈ।

ਮੌਜੂਦਾ ਸਮੇਂ ਸੰਸਦ ਵਿਚ ਉਨ੍ਹਾਂ ਤੋਂ ਇਲਾਵਾ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਹਨ। ਸੋਨੀਆ ਗਾਂਧੀ ਰਾਜ ਸਭਾ ਦੀ ਮੈਂਬਰ ਹੈ।

ਰਾਹੁਲ ਗਾਂਧੀ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਹਨ। ਰਾਹੁਲ ਗਾਂਧੀ ਯੂਪੀ ਦੇ ਰਾਏਬਰੇਲੀ ਤੋਂ ਅਤੇ ਪ੍ਰਿਯੰਕਾ ਕੇਰਲ ਦੇ ਵਾਇਨਾਡ ਤੋਂ ਸੰਸਦ ਮੈਂਬਰ ਹੈ,ਜਦੋਂ ਕਿ ਸੋਨੀਆ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹੈ।

Latest news

porter-airlines-cuts-fuel-surcharge-on-reward-flights-amid-falling-oil-prices
Punjabi

ਤੇਲ ਦੀਆਂ ਕੀਮਤਾਂ ਘਟੀਆਂ ,ਪੋਰਟਰ ਏਅਰਲਾਈਨ ਨੇ ਘਟਾਇਆ ਰਿਵਾਰਡ ਫਲਾਈਟਾਂ 'ਤੇ ਫਿਊਲ ਸਰਚਾਰਜ

ਕੈਨੇਡੀਅਨ ਏਅਰਲਾਈਨ ਪੋਰਟਰ ਨੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਅਤੇ ਬਾਜ਼ਾਰ ਦੇ ਆਮ ਵਾਂਗ ਹੋਣ ਦੇ ਮੱਦੇਨਜ਼ਰ ਨੇ ਆਪਣੀਆਂ ਨਵੀਆਂ VIPorter reward flight ਫਲਾਈਟਾਂ ਦੀ ਬੁਕਿੰਗ 'ਤੇ ਲਗਾਏ ਗਏ ਅਸਥਾਈ ਫਿਊਲ ਸਰਚਾਰਜ ਨੂੰ $40 ਤੋਂ ਘਟਾ ਕੇ $20 ਕਰ ਦਿੱਤਾ ਹੈ, ਜੋ ਕਿ ਮੰਗਲਵਾਰ ਤੋਂ ਲਾਗੂ ਹੋ ਗਿਆ ਹੈ।
u-s-kayaker-dies-after-capsizing-on-b-c-s-okanagan-lake
Punjabi

ਬੀ.ਸੀ. ਦੇ ਓਕਾਨਾਗਨ ਲੇਕ ਵਿਚ ਕਾਯਕਰ ਪਲਟਣ ਕਾਰਨ ਅਮਰੀਕੀ ਨਾਗਰਿਕ ਦੀ ਮੌਤ

ਬੀ. ਸੀ. ਵਿਚ ਕੈਲੋਨਾ ਨੇੜੇ ਓਕਾਨਾਗਨ ਲੇਕ ਵਿਚ ਇੱਕ ਕਾਯਕਰ ਪਲਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਵੈਸਟ ਕੈਲੋਨਾ ਆਰ.ਸੀ.ਐਮ.ਪੀ.ਮੁਤਾਬਕ ਇਹ ਹਾਦਸਾ 19 ਜੂਨ ਨੂੰ ਸ਼ਾਮ ਕਰੀਬ 7 ਵਜੇ ਵੈਸਟਬੈਂਕ ਫਸਟ ਨੇਸ਼ਨ ਬੀਚ ਨੇੜੇ ਵਾਪਰਿਆ, ਜਿੱਥੇ ਅਚਾਨਕ ਚੱਲੀਆਂ ਤੇਜ਼ ਹਵਾਵਾਂ ਕਾਰਨ ਕਾਇਕ ਵਿਚ ਸਵਾਰ ਦੋਵੇਂ ਪੈਡਲਰ ਪਾਣੀ ਵਿਚ ਡਿੱਗ ਗਏ ਅਤੇ ਤੈਰ ਕੇ ਕਿਨਾਰੇ ਆਉਣ ਦੀ ਕੋਸ਼ਿਸ਼ ਕਰਨ ਲੱਗੇ ਪਰ ਇਨ੍ਹਾਂ ਵਿਚੋਂ ਇੱਕ ਵਿਅਕਤੀ ਪਾਣੀ ਅੰਦਰ ਡੁੱਬ ਗਿਆ ਜੋ ਬਾਅਦ ਵਿਚ ਉੱਪਰ ਨਹੀਂ ਆ ਸਕਿਆ।
house-destroyed-in-wildfire-near-b-c-s-lytton-village-ahead-of-2021-fire-anniversary
Punjabi

ਲਿਟਨ ਨੇੜੇ ਜੰਗਲੀ ਅੱਗ ਨੇ ਇੱਕ ਘਰ ਕੀਤਾ ਸੁਆਹ, 2021 ਦੀ ਤਬਾਹੀ ਦੀਆਂ ਯਾਦਾਂ ਤਾਜ਼ਾ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬੇਕਾਬੂ ਹੋਈ ਜੰਗਲੀ ਅੱਗ ਵਿਚ ਇੱਕ ਘਰ ਇਸ ਦੀ ਲਪੇਟ ਵਿਚ ਆਉਣ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਹ ਮੰਦਭਾਗੀ ਘਟਨਾ 2021 ਦੇ ਉਸ ਭਿਆਨਕ ਜੰਗਲੀ ਅੱਗ ਦੀ ਪੰਜਵੀਂ ਬਰਸੀ ਤੋਂ ਮਹਿਜ਼ ਕੁਝ ਦਿਨ ਪਹਿਲਾਂ ਵਾਪਰੀ ਹੈ, ਜਿਸ ਵਿਚ ਇਹ ਪੂਰਾ ਇਲਾਕਾ ਤਬਾਹ ਹੋ ਗਿਆ ਸੀ ਅਤੇ ਦੋ ਲੋਕਾਂ ਦੀ ਜਾਨ ਚਲੀ ਗਈ ਸੀ। ਮੌਜੂਦਾ ਸਮੇਂ ਬਲ ਰਹੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਹੋਰ ਕਿੰਨੇ structures ਨੂੰ ਨੁਕਸਾਨ ਪਹੁੰਚਿਆ ਹੈ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ ਕਿਉਂਕਿ ਬਚਾਅ ਟੀਮਾਂ ਅਜੇ ਤੱਕ ਪ੍ਰਭਾਵਿਤ ਇਲਾਕਿਆਂ ਦਾ ਮੁਲਾਂਕਣ ਨਹੀਂ ਕਰ ਸਕੀਆਂ ਹਨ।
carney-pays-tribute-to-air-india-flight-182-victims-vows-stronger-security-measures
Punjabi

ਪੀ.ਐਮ. ਕਾਰਨੀ ਨੇ ਏਅਰ ਇੰਡੀਆ ਫਲਾਈਟ 182 ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਤੋਂ 41 ਸਾਲ ਪਹਿਲਾਂ ਏਅਰ ਇੰਡੀਆ ਦੀ ਫਲਾਈਟ 182 'ਤੇ ਹੋਏ ਬੰਬ ਧਮਾਕੇ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ 'ਤੇ ਬਿਆਨ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿਚ 268 ਕੈਨੇਡੀਅਨਜ਼ ਸਮੇਤ 329 ਬੇਕਸੂਰ ਲੋਕਾਂ ਦੀ ਜਾਨ ਲਈ ਗਈ,ਜੋ ਕਿ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਘਾਤਕ ਹਮਲਾ ਸੀ।
alberta-reverses-increase-in-minimum-alcohol-prices
Punjabi

ਐਲਬਰਟਾ ਸਰਕਾਰ ਨੇ ਸ਼ਰਾਬ ਦੀ ਘੱਟੋ-ਘੱਟ ਕੀਮਤ ਵਿੱਚ ਵਾਧਾ ਵਾਪਸ ਲਿਆ

ਐਲਬਰਟਾ ਸਰਕਾਰ ਨੇ ਸੂਬੇ ਦੇ ਹੋਸਪਟੈਲਿਟੀ ਸੈਕਟਰ ਨੂੰ ਪ੍ਰਭਾਵਿਤ ਕਰਨ ਵਾਲੇ ਨਿਯਮਾਂ 'ਤੇ ਚੱਲ ਰਹੀ ਬਹਿਸ ਦਰਮਿਆਨ ਸ਼ਰਾਬ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਪਲਟਣ ਦਾ ਫ਼ੈਸਲਾ ਕੀਤਾ ਹੈ।ਸਰਵਿਸ ਮੰਤਰੀ ਡੇਲ ਨੈਲੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਐਲਬਰਟਾ ਗੇਮਿੰਗ, ਸ਼ਰਾਬ ਅਤੇ ਭੰਗ (AGLC) ਨੂੰ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ ਦਿੱਤੀ ਜਾਣ ਵਾਲੀ ਸ਼ਰਾਬ ਦੀਆਂ ਘੱਟੋ-ਘੱਟ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link