14.16C Vancouver
ADS

Feb 11, 2025 5:06 PM - The Canadian Press

ਟਰੰਪ ਦੀਆਂ ਟਿੱਪਣੀਆਂ ਨੂੰ ਲੈ ਕੇ ਇੱਕ ਕੈਨੇਡੀਅਨ ਮਾਹਰ ਨੇ ਦਿੱਤਾ ਸਖ਼ਤ ਪ੍ਰਤੀਕਰਮ

Share On
professor-says-canada-should-block-u-s-ambassador-while-trump-talks-annexation
Trump has said repeatedly for weeks he wants to make Canada a U.S. state and has threatened to do so through economic coercion, prompting his officials to make similar comments.(Photo: The Canadian Press)

ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀਆਂ ਟਰੰਪ ਦੀਆਂ ਟਿੱਪਣੀਆਂ ਨੂੰ ਲੈ ਕੇ ਇੱਕ ਕੈਨੇਡੀਅਨ ਮਾਹਰ ਨੇ ਸਖ਼ਤ ਪ੍ਰਤੀਕਰਮ ਦਿੱਤਾ ਹੈ। ਯੂਨੀਵਰਸਿਟੀ ਆਫ ਵਿਕਟੋਰੀਆ ਵਿਚ ਅੰਤਰਰਾਸ਼ਟਰੀ ਸੰਬੰਧ ਦੇ ਪ੍ਰੋਫੈਸਰ ਵਿਲ ਗ੍ਰੀਵਜ਼ ਨੇ ਕਿਹਾ ਕਿ ਔਟਵਾ ਨੂੰ ਟਰੰਪ ਦੇ ਚੁਣੇ ਹੋਏ ਰਾਜਦੂਤ ਨੂੰ ਉਦੋਂ ਤੱਕ ਇੱਥੇ ਕੰਮਕਾਜ ਸੰਭਾਲਣ ਤੋਂ ਰੋਕ ਦੇਣਾ ਚਾਹੀਦਾ ਹੈ ਜਦੋਂ ਤੱਕ ਅਮਰੀਕੀ ਰਾਸ਼ਟਰਪਤੀ ਕੈਨੇਡਾ ਦੀ ਪ੍ਰਭੂਸੱਤਾ ’ਤੇ ਹਮਲਾ ਕਰਨਾ ਨਹੀਂ ਛੱਡਦੇ।

ਗ੍ਰੀਵਜ਼ ਨੇ ਕਿਹਾ ਕਿ ਅਸੀਂ ਸੰਭਵ ਤੌਰ ’ਤੇ ਇਸ ਦਾ ਇਸਤੇਮਾਲ ਇਹ ਸੰਕੇਤ ਦੇਣ ਲਈ ਕਰ ਸਕਦੇ ਹਾਂ ਕਿ ਕੈਨੇਡਾ ਸਰਕਾਰ ਇਸ ਮਾਮਲੇ ਨੂੰ ਕਿੰਨੀ ਗੰਭੀਰਤਾ ਨਾਲ ਲੈ ਰਹੀ ਹੈ। ਪ੍ਰੋਫੈਸਰ ਨੇ ਇੱਥੋਂ ਤੱਕ ਕਿਹਾ ਕਿ ਜੇ ਟਰੰਪ ਆਪਣੀ ਸੁਰ ਨਹੀਂ ਬਦਲਦੇ ਤਾਂ ਕੈਨੇਡਾ ਨੂੰ ਜੂਨ ਵਿਚ ਐਲਬਰਟਾ ਵਿਚ ਹੋਣ ਵਾਲੇ ਜੀ 7 ਨੇਤਾਵਾਂ ਦੇ ਸੰਮੇਲਨ ਤੋਂ ਉਨ੍ਹਾਂ ਨੂੰ ਸੱਦਾ ਨਾ ਦੇਣ ਬਾਰੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ।

ਗ੍ਰੀਵਜ਼ ਨੇ ਕਿਹਾ ਕਿ ਕੈਨੇਡਾ ਆਪਣੀ ਧਰਤੀ ’ਤੇ ਇੱਕ ਸਨਮਾਨਿਤ ਮਹਿਮਾਨ ਵਜੋਂ ਉਸ ਦੇਸ਼ ਦੇ ਮੁਖੀ ਦੀ ਮੇਜ਼ਬਾਨੀ ਕਿਉਂ ਕਰੇ ਜੋ ਜਨਤਕ ਤੌਰ ’ਤੇ ਵਾਰ-ਵਾਰ ਸਾਡੀ ਪ੍ਰਭੂਸੱਤਾ ਨੂੰ ਚੁਣੌਤੀ ਦੇ ਰਿਹਾ ਹੈ। ਗੌਰਤਲਬ ਹੈ ਕਿ ਹਾਲ ਹੀ ਵਿਚ ਪੀ.ਐੱਮ. ਟਰੂਡੋ ਟਰੰਪ ਨੇ ਦੀ ਧਮਕੀ ਨੂੰ ਅਸਲ ਦੱਸਿਆ ਸੀ ਅਤੇ ਟਰੰਪ ਨੇ ਵੀ ਇੱਕ ਇੰਟਰਵਿਊ ਵਿਚ ਇਹ ਗੱਲ ਸਵੀਕਾਰ ਕੀਤੀ।


Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link