11.15C Vancouver
ADS

Apr 8, 2025 6:49 PM - The Canadian Press

ਬੀ.ਸੀ.ਨੇ ਕੈਂਸਰ ਦੇ ਇਲਾਜ ਲਈ ਮਰੀਜ਼ਾਂ ਨੂੰ ਅਮਰੀਕਾ ਭੇਜਣ ਵਾਲਾ ਪ੍ਰੋਗਰਾਮ ਕੀਤਾ ਬੰਦ

Share On
program-that-sent-british-columbians-to-the-u-s-for-cancer-treatment-ends
The province says a total of 1,107 patients have completed radiation therapy in the United States through the program, but the use of that option has been in steady decline.(Photo: The Canadian Press)

ਬ੍ਰਿਟਿਸ਼ ਕੋਲੰਬੀਆ ਦੇ ਕੈਂਸਰ ਦੇ ਮਰੀਜ਼ਾਂ ਨੂੰ ਹੁਣ ਇਲਾਜ ਲਈ ਵਾਸ਼ਿੰਗਟਨ ਦੇ ਬੇਲਿੰਘਮ ਦੇ ਕਲੀਨਿਕ ਲਈ ਰੈਫਰ ਨਹੀਂ ਕੀਤਾ ਜਾਵੇਗਾ। ਇਸ ਦੀ ਘੋਸ਼ਣਾ ਸੂਬੇ ਦੀ ਹੈਲਥ ਮਿਨਿਸਟਰ ਜੋਸੀ ਓਸਬੋਰਨ ਨੇ ਕੀਤੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਮੌਜੂਦਾ ਕੈਨੇਡਾ-ਅਮਰੀਕਾ ਵਪਾਰ ਯੁੱਧ ਦਾ ਨਤੀਜਾ ਨਹੀਂ ਹੈ ਸਗੋਂ ਪ੍ਰੋਗਰਾਮ ਵਿਚ ਘਟਦੀ ਭਾਗੀਦਾਰੀ ਅਤੇ ਬੀ. ਸੀ. ਵਿਚ ਇਲਾਜ ਲਈ ਉਡੀਕ ਸਮੇਂ ਵਿਚ ਆਈ ਕਮੀ ਦੇ ਕਾਰਨ ਹਨ।

ਹੈਲਥ ਮਿਨਿਸਟਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਓਨਕੋਲੋਜਿਸਟ ਦੀ ਭਰਤੀ, ਰੇਡੀਏਸ਼ਨ ਥੈਰੇਪੀ ਅਤੇ ਹਸਪਤਾਲ ਦੀਆਂ ਸਹੂਲਤਾਂ ਵਿਚ ਸੁਧਾਰ ਲਈ ਜੋ ਨਿਵੇਸ਼ ਕੀਤਾ ਉਸ ਨਾਲ ਅਸੀਂ ਉਡੀਕ ਸਮੇਂ ਨੂੰ ਘੱਟ ਕਰਨ ਵਿਚ ਸਮਰਥ ਹੋਏ ਹਾਂ।

ਗੌਰਤਲਬ ਹੈ ਕਿ ਸੂਬਾ ਸਰਕਾਰ ਨੇ ਬੀ. ਸੀ. ਵਿਚ ਇਲਾਜ ਵਿਚ ਦੇਰੀ ਨੂੰ ਦੇਖਦੇ ਹੋਏ 2023 ਵਿਚ ਇੱਕ ਪ੍ਰੋਗਰਾਮ ਸ਼ੁਰੂ ਕੀਤਾ ਸੀ, ਜਿਸ ਤਹਿਤ 1,107 ਕੈਂਸਰ ਦੇ ਮਰੀਜ਼ਾਂ ਨੂੰ ਅਮਰੀਕਾ ਵਿਚ ਸੰਪੂਰਨ ਰੇਡੀਏਸ਼ਨ ਇਲਾਜ ਕਰਵਾਉਣ ਦਾ ਮੌਕਾ ਮਿਲਿਆ ਹੈ। ਓਸਬੋਰਨ ਨੇ ਕਿਹਾ ਕਿ ਮਈ ਦੇ ਅੰਤ ਵਿਚ ਦੋ ਨਿੱਜੀ ਅਮਰੀਕੀ ਕਲੀਨਿਕ ਨਾਲ ਸਮਝੌਤਾ ਖ਼ਤਮ ਹੋਣ ਦੇ ਨਾਲ ਹੀ ਇਹ ਪ੍ਰੋਗਰਾਮ ਸਮਾਪਤ ਹੋ ਜਾਵੇਗਾ।

Latest news

poilievre-calls-on-carney-to-cancel-planned-september-gas-tax-increase
Punjabi

ਪੌਲੀਐਵ ਨੇ ਸਤੰਬਰ ਦੇ ਗੈਸ ਟੈਕਸ ਵਾਧੇ ਨੂੰ ਰੱਦ ਕਰਨ ਦੀ ਕੀਤੀ ਮੰਗ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਅੱਜ ਸੇਂਟ ਜੌਨਸ ਵਿਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸਤੰਬਰ ਵਿਚ ਹੋਣ ਵਾਲੇ ਗੈਸ ਟੈਕਸ ਵਾਧੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਨਤਾ ਇਸ ਸਮੇਂ ਤੇਲ ਦੀਆਂ ਕੀਮਤਾਂ ਵਿਚ ਪ੍ਰਤੀ ਲਿਟਰ 10 ਸੈਂਟ ਦਾ ਹੋਰ ਵਾਧਾ ਬਿਲਕੁਲ ਬਰਦਾਸ਼ਤ ਨਹੀਂ ਕਰ ਸਕਦੀ।
canada-deported-3-323-indian-nationals-in-first-half-of-2026-cbsa-data-shows
Punjabi

ਕੈਨੇਡਾ ਨੇ 2026 ਦੇ ਪਹਿਲੇ ਛੇ ਮਹੀਨਿਆਂ ਵਿੱਚ 3,323 ਭਾਰਤੀ ਨਾਗਰਿਕਾਂ ਨੂੰ ਦਿੱਤਾ ਦੇਸ਼ ਨਿਕਾਲਾ

ਕੈਨੇਡਾ ਨੇ ਇਸ ਸਾਲ ਦੇ ਪਹਿਲੇ ਛੇ ਮਹੀਨਿਆਂ ਵਿਚ 3,323 ਭਾਰਤੀ ਨਾਗਰਿਕਾਂ ਨੂੰ ਵਾਪਸ ਭੇਜਿਆ ਹੈ। CBSA ਦੇ ਅੰਕੜਿਆਂ ਮੁਤਾਬਕ, ਇਹ ਗਿਣਤੀ ਪਿਛਲੇ ਸਾਰੇ ਰਿਕਾਰਡ ਤੋੜਨ ਦੀ ਦਿਸ਼ਾ ਵੱਲ ਵਧ ਰਹੀ ਹੈ। ਇਸੇ ਸਮੇਂ ਦੌਰਾਨ ਅਮਰੀਕਾ ਨੇ 1,273 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ, ਜਦੋਂ ਕਿ ਕੈਨੇਡਾ ਵੱਲੋਂ ਕੱਢੇ ਗਏ ਭਾਰਤੀਆਂ ਦੀ ਗਿਣਤੀ ਇਸ ਤੋਂ ਢਾਈ ਗੁਣਾ ਤੋਂ ਵੀ ਜ਼ਿਆਦਾ ਹੈ।
carney-says-canada-prepared-to-take-tougher-trade-stance-if-no-u-s-deal-by-aug-19
Punjabi

19 ਅਗਸਤ ਤੱਕ ਅਮਰੀਕਾ ਨਾਲ ਸਮਝੌਤਾ ਨਾ ਹੋਇਆ ਤਾਂ ਕੈਨੇਡਾ ਸਖ਼ਤ ਰੁਖ਼ ਅਪਣਾ ਸਕਦਾ ਹੈ: ਮਾਰਕ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 19 ਅਗਸਤ ਦੀ ਸਮਾਂ-ਸੀਮਾ ਤੋਂ ਪਹਿਲਾਂ ਅਮਰੀਕਾ ਨਾਲ ਕੋਈ ਵਪਾਰਕ ਸਮਝੌਤਾ ਨਹੀਂ ਹੁੰਦਾ ਤਾਂ ਕੈਨੇਡਾ ਸਖ਼ਤ ਸਟੈਂਡ ਲੈ ਸਕਦਾ ਹੈ। ਉਨ੍ਹਾਂ ਇਹ ਚਿਤਾਵਨੀ ਬੀਤੇ ਕੱਲ੍ਹ ਟੋਰੌਂਟੋ ਵਿਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਪ੍ਰਧਾਨ ਮੰਤਰੀ ਨੇ ਸੰਕੇਤ ਦਿੱਤਾ ਕਿ ਕੈਨੇਡਾ ਕੋਲ ਜਵਾਬੀ ਕਾਰਵਾਈ ਲਈ ਕਈ ਵਿਕਲਪ ਮੌਜੂਦ ਹਨ ਪਰ ਫਿਲਹਾਲ ਉਹ ਗੱਲਬਾਤ ਨੂੰ ਤਰਜੀਹ ਦੇ ਰਹੇ ਹਨ।
man-arrested-after-alleged-assault-robbery-and-possible-hate-motivated-incident-in-vancouver
Punjabi

ਵੈਨਕੂਵਰ 'ਚ ਕਥਿਤ ਹਮਲੇ ਤੇ ਡਕੈਤੀ ਦੇ ਦੋਸ਼ 'ਚ ਇੱਕ ਵਿਅਕਤੀ ਗ੍ਰਿਫਤਾਰ

ਮੇਨ ਸਟ੍ਰੀਟ ਅਤੇ 2nd ਐਵੇਨਿਊ ਨੇੜੇ ਇਕ ਫਾਸਟ ਫੂਡ ਰੈਸਟੋਰੈਂਟ 'ਚ ਹੋਈਆਂ ਹਿੰਸਕ ਘਟਨਾਵਾਂ ਮਗਰੋਂ 44 ਸਾਲ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਤੋਂ ਸੰਭਾਵਿਤ ਹੇਟ ਕ੍ਰਾਇਮ ਮਾਮਲੇ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਚਾਰ ਅਗਸਤ ਨੂੰ ਸਵੇਰੇ ਕਰੀਬ 9 ਵਜੇ ਇਕ ਸ਼ੱਕੀ ਵਿਅਕਤੀ ਰੈਸਟੋਰੈਂਟ ਦੇ ਬਾਹਰ ਲੋਕਾਂ ਤੋਂ ਪੈਸੇ ਮੰਗ ਰਿਹਾ ਸੀ ਤਾਂ ਸਿਕਿਓਰਟੀ ਗਾਰਡਸ ਨੇ ਉਸ ਨੂੰ ਉੱਥੋਂ ਜਾਣ ਲਈ ਕਿਹਾ।
karmvir-singh-to-remain-in-immigration-detention-after-federal-court-overturns-release-order
Punjabi

ਕੈਨੇਡਾ ਦੀ ਫੈਡਰਲ ਕੋਰਟ ਨੇ ਕਰਮਵੀਰ ਸਿੰਘ ਦੀ ਰਿਹਾਈ ਦਾ ਇਮੀਗ੍ਰੇਸ਼ਨ ਬੋਰਡ ਦਾ ਹੁਕਮ ਕੀਤਾ ਰੱਦ

ਕੈਨੇਡਾ ਦੀ ਫੈਡਰਲ ਕੋਰਟ ਨੇ ਅੱਤਵਾਦੀ ਸੰਗਠਨ ਵਜੋਂ ਸੂਚੀਬੱਧ ਬਿਸ਼ਨੋਈ ਗੈਂਗ ਦੇ ਕਥਿਤ ਮੈਂਬਰ ਅਤੇ ਭਾਰਤ ਵਿਚ ਕਤਲ ਦੇ ਇੱਕ ਕੇਸ ਵਿਚ ਵਾਂਟੇਡ ਸ਼ੱਕੀ ਕਰਮਵੀਰ ਸਿੰਘ ਨੂੰ ਇਮੀਗ੍ਰੇਸ਼ਨ ਬੋਰਡ ਵਲੋਂ ਰਿਹਾਅ ਕਰਨ ਦੇ ਆਦੇਸ਼ ਨੂੰ ਪਲਟ ਦਿੱਤਾ ਹੈ। ਕਰਮਵੀਰ 2 ਅਪ੍ਰੈਲ ਤੋਂ ਇਮੀਗ੍ਰੇਸ਼ਨ ਹਿਰਾਸਤ ਵਿਚ ਹੈ। ਉਸ 'ਤੇ ਸਤੰਬਰ 2024 ਵਿਚ ਪੰਜਾਬੀ ਗਾਇਕ ਏ.ਪੀ. ਢਿੱਲੋਂ ਦੇ ਵਿਕਟੋਰੀਆ-ਖੇਤਰ ਵਿਚ ਸਥਿਤ ਘਰ 'ਤੇ ਗੋਲੀ ਚਲਵਾਉਣ ਅਤੇ ਅੱਗਜ਼ਨੀ ਕਰਵਾਉਣ ਦਾ ਵੀ ਦੋਸ਼ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link