10.19C Vancouver
ADS

Apr 3, 2020 5:44 PM -

ਓਨਟਾਰੀਓ ਵਿੱਚ ਕੋਵਿਡ-19 ਕਾਰਣ 3,000 ਤੋਂ 15,000 ਵਿਅਕਤੀਆਂ ਦੇ ਮਰਣ ਦਾ ਅਨੁਮਾਨ

Share On
projections-show-between-3-000-and-15-000-could-die-from-covid-19-in-ontario
Dr. Peter Donnelly, President and CEO of Public Health Ontario, addresses a media briefing on COVID-19 provincial modelling in Toronto, Friday, April 3, 2020. THE CANADIAN PRESS/Frank Gunn

ਓਨਟਾਰੀਓ ਦੇ ਸਿਹਤ ਅਧਿਕਾਰੀਆਂ ਮੁਤਾਬਕ ਸੂਬੇ ਵਿੱਚ ਸਿਹਤ ਸੰਭਾਲ ਯਤਨਾਂ ਦੇ ਬਾਵਜੂਦ ਕੋਵਿਡ-19 ਕਾਰਣ 3,000 ਤੋਂ 15,000 ਵਿਚਕਾਰ ਵਿਅਕਤੀਆਂ ਦੇ ਮਰਨ ਦਾ ਅੰਦਾਜ਼ਾ ਹੈ।

ਪਬਲਿਕ ਹੈਲਥ ਓਨਟਾਰੀਓ ਵੱਲੋਂ ਸਾਂਝੇ ਕੀਤੇ ਗਏ ਇਨ੍ਹਾਂ ਅਨੁਮਾਨਾਂ ਅਨੁਸਾਰ ਜੇ ਸਿਹਤ ਸੰਭਾਲ ਦੇ ਸਖਤ ਕਦਮ ਨਾ ਚੁੱਕੇ ਜਾਂਦੇ ਤਾਂ ਸੂਬੇ ਵਿੱਚ ਮਰਨ ਵਾਲਿਆਂ ਦੀ ਗਿਣਤੀ 100,000 ਤੱਕ ਪਹੁੰਚ ਸਕਦੀ ਸੀ।

ਅਧਿਕਾਰੀਆਂ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਹੈ ਕਿ ਨੋਵਲ ਕਰੋਨਾਵਾਇਰਸ ਦੇ ਫੈਲਾਅ ਨੂੰ ਠੱਲ ਪਾਉਣ ਲਈ ਵਾਜਬ ਕਦਮ ਲਗਾਤਾਰ ਚੁੱਕੇ ਜਾਣੇ ਅਹਿਮ ਹਨ।

ਪਬਲਿਕ ਹੈਲਥ ਓਨਟਾਰੀਓ ਦੇ ਪ੍ਰੈਜ਼ੀਡੈਂਟ ਡਾਕਟਰ ਪੀਟਰ ਡਾਨਲੀ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੀਆਂ ਸੰਭਾਵਤ ਮੌਤਾਂ ਦੀ ਗਿਣਤੀ ਨੂੰ ਵਧਣ ਤੋਂ ਰੋਕਣ ਲਈ ਹੋਰ ਯਤਨ ਕਰਨੇ ਪੈਣਗੇ।

ਓਨਟਾਰੀਓ ਵਿੱਚ ਕਰੋਨਾਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਿੱਚ ਇੱਕ ਦਿਨ ਵਿੱਚ 16 ਫੀਸਦੀ ਵਾਧਾ ਹੋਇਆ ਹੈ ਅਤੇ ਹੁਣ ਸੂਬੇ ਵਿਚ ਕੋਵਿਡ-19 ਦੇ ਕੁੱਲ 3,255 ਮਾਮਲੇ ਸਾਹਮਣੇ ਆ ਚੁੱਕੇ ਹਨ।

ਸੂਬੇ ਵਿੱਚ ਕਰੋਨਾਵਾਇਰਸ ਕਾਰਨ 67 ਵਿਅਕਤੀਆਂ ਦੀਆਂ ਜਾਨਾਂ ਜਾ ਚੁੱਕੀਆਂ ਹਨ।


Latest news

former-vancouver-island-hockey-coach-sentenced-to-12-months-for-child-luring
Punjabi

ਵੈਨਕੂਵਰ ਆਈਲੈਂਡ ਦੇ ਸਾਬਕਾ ਹਾਕੀ ਕੋਚ ਨੂੰ ਬੱਚਿਆਂ ਨੂੰ ਲੁਭਾਉਣ ਦੇ ਦੋਸ਼ ਵਿੱਚ 12 ਮਹੀਨੇ ਦੀ ਸਜ਼ਾ

ਵੈਨਕੂਵਰ ਆਈਲੈਂਡ ਦੇ ਇੱਕ ਸਾਬਕਾ ਹਾਕੀ ਕੋਚ ਨੂੰ ਬੱਚਿਆਂ ਨੂੰ ਲੁਭਾਉਣ ਦੇ ਜੁਰਮ ਵਿਚ 12 ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਇਹ ਕੋਚ ਬਾਅਦ ਵਿਚ ਵਿਕਟੋਰੀਆ ਪੁਲਿਸ ਵਿਚ ਜੇਲ੍ਹ ਗਾਰਡ ਵਜੋਂ ਸੇਵਾ ਨਿਭਾ ਰਿਹਾ ਸੀ। ਕੋਰਟ ਫੈਸਲੇ ਅਨੁਸਾਰ, ਫੋਸਟਰ ਚੈਡਵਿਕ ਮਾਰਟਿਨ 'ਤੇ ਇਹ ਦੋਸ਼ 2020 ਵਿਚ ਇੱਕ ਹੌਕੀ ਕੈਂਪ ਦੌਰਾਨ ਲੱਗੇ ਸਨ।
carney-appoints-blackrock-economist-glen-purves-as-deputy-minister-of-international-trade
Punjabi

ਪੀ.ਐਮ. ਕਾਰਨੀ ਵੱਲੋਂ ਗਲੇਨ ਪਰਵਸ ਨੂੰ ਡਿਪਟੀ ਮਨਿਸਟਰ ਔਫ ਇੰਟਰਨੈਸ਼ਨਲ ਟਰੇਡ ਕੀਤਾ ਗਿਆ ਨਿਯੁਕਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਦੇਸ਼ ਦੇ ਅੰਤਰਰਾਸ਼ਟਰੀ ਵਪਾਰ ਨੂੰ ਨਵੀਂ ਦਿਸ਼ਾ ਦੇਣ ਲਈ ਦੁਨੀਆ ਦੀ ਸਭ ਤੋਂ ਵੱਡੀ ਇਨਵੈਸਟਮੈਂਟ ਕੰਪਨੀ ਬਲੈਕ ਰੌਕ ਦੇ ਅਰਥਸ਼ਾਸਤਰੀ ਗਲੇਨ ਪਰਵਸ ਨੂੰ ਕੈਨੇਡਾ ਦੇ ਨਵੇਂ ਡਿਪਟੀ ਮਨਿਸਟਰ ਔਫ ਇੰਟਰਨੈਸ਼ਨਲ ਟਰੇਡ ਨਿਯੁਕਤ ਕੀਤਾ ਹੈ।
sri-lanka-recovers-87-bodies-after-u-s-submarine-sinks-iranian-warship-in-indian-ocean
Punjabi

ਅਮਰੀਕੀ ਪਣਡੁੱਬੀ ਵਲੋਂ ਸ੍ਰੀਲੰਕਾ ਕੋਲ ਈਰਾਨ ਦੇ ਜੰਗੀ ਬੇੜੇ ’ਤੇ ਹਮਲਾ, 87 ਮੌਤਾਂ

ਅਮਰੀਕਾ, ਇਜ਼ਰਾਇਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਦੇ ਪੰਜਵੇਂ ਦਿਨ ਸ੍ਰੀਲੰਕਾ ਦੇ ਸਮੁੰਦਰੀ ਤੱਟ ਕੋਲ ਹਿੰਦ ਮਹਾਸਾਗਰ ਵਿੱਚ ਇੱਕ ਈਰਾਨੀ ਜੰਗੀ ਜਹਾਜ਼ ਆਈ.ਆਰ.ਆਈ.ਐਸ. Dena 'ਤੇ ਪਣਡੁੱਬੀ ਰਾਹੀਂ ਹਮਲਾ ਕੀਤਾ ਗਿਆ। ਇਸ ਹਮਲੇ ਤੋਂ ਬਾਅਦ ਜਹਾਜ਼ ਸਮੁੰਦਰ ਵਿੱਚ ਡੁੱਬ ਗਿਆ।
edmonton-man-wanted-on-canada-wide-warrant-in-toronto-homicide
Punjabi

ਐਡਮਿੰਟਨ ਦਾ ਵਿਅਕਤੀ ਟੋਰੌਂਟੋ ਵਿਚ ਕਤਲ ਕੇਸ ਵਿਚ ਵਾਂਟੇਡ

ਸਰੀ ਪੁਲਿਸ ਸਰਵਿਸ ਨੇ ਟੋਰੌਂਟੋ ਪੁਲਿਸ ਵਲੋਂ ਇੱਕ ਭਾਰਤੀ ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਵਾਂਟੇਡ ਸ਼ੱਕੀ ਦੀ ਭਾਲ ਸਬੰਧੀ ਪ੍ਰੈਸ ਰਿਲੀਜ਼ ਜਾਰੀ ਕੀਤੀ ਹੈ। ਟੋਰੌਂਟੋ ਪੁਲਿਸ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬਰੈਂਪਟਨ ਦੇ 37 ਸਾਲਾ ਚੰਦਨ ਕੁਮਾਰ ਰਾਜਾ ਨੰਦਕੁਮਾਰ ਦੇ ਕਤਲ ਮਾਮਲੇ ਵਿਚ ਵਾਂਟੇਡ ਮੁਲਜ਼ਮ 19 ਸਾਲਾ ਯਸਾਯਾਹ ਥਾਮਸ ਬੈਜਰ ਹੋਰਨਾਂ ਸੂਬਿਆਂ ਵਿਚ ਲੁਕਿਆ ਹੋ ਸਕਦਾ ਹੈ। ਸ਼ੱਕੀ ਮੂਲ ਰੂਪ ਵਿਚ ਐਡਮਿੰਟਨ ਦਾ ਰਹਿਣ ਵਾਲਾ ਹੈ, ਜਿਸ ਖਿਲਾਫ ਕੈਨੇਡਾ ਭਰ ਵਿਚ ਵਾਰੰਟ ਜਾਰੀ ਕੀਤੇ ਗਏ ਹਨ।
anand-says-canada-balancing-india-trade-ties-with-domestic-security-rule-of-law-concerns
Punjabi

ਭਾਰਤ ਨਾਲ ਵਪਾਰਕ ਰਿਸ਼ਤੇ ਮਜਬੂਤ ਕਰਨ ਦੇ ਨਾਲ ਘਰੇਲੂ ਸੁਰੱਖਿਆ ਤੇ ਕਾਨੂੰਨ ਵੀ ਜ਼ਰੂਰੀ: ਅਨੀਤਾ ਆਨੰਦ

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਵਲੋਂ ਭਾਰਤ ਨਾਲ ਵਪਾਰਕ ਰਿਸ਼ਤੇ ਮਜਬੂਤ ਕਰਨ ਦੇ ਨਾਲ-ਨਾਲ ਘਰੇਲੂ ਸੁਰੱਖਿਆ ਨਾਲ ਸਬੰਧਤ ਮੁੱਦਿਆਂ ਅਤੇ ਰੂਲ ਔਫ ਲਾਅ ਦੇ ਸਨਮਾਨ ਸਬੰਧੀ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਅੱਜ ਔਟਵਾ ਵਿਚ ਇੱਕ ਈਵੈਂਟ ਵਿਚ ਸ਼ਾਮਲ ਹੋਣ ਮੌਕੇ ਇਹ ਟਿੱਪਣੀ ਕੀਤੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link