14.44C Vancouver
ADS

Oct 29, 2024 6:29 PM - The Canadian Press

ਐਲਬਰਟਾ ਬਿਲ ਆਫ਼ ਰਾਈਟਸ ਵਿੱਚ ਪ੍ਰਸਤਾਵਿਤ ਤਬਦੀਲੀਆਂ, ਬਿਨਾਂ ਸਹਿਮਤੀ ਦੇ ਟੀਕੇ ਲਗਾਉਣ ਦੀ ਹੋਵੇਗੀ ਮਨਾਹੀ

Share On
proposed-changes-to-alberta-bill-of-rights-would-prohibit-vaccinations-without-consent
Justice Minister Mickey Amery says the United Conservative government wants to make it clear no one will be forced to receive a treatment they don't want. (Photo: Twiter/ Danielle Smith)

ਐਲਬਰਟਾ ਵਿਚ ਇਸ ਸਾਲ ਦੇ ਸੀਜ਼ਨ ਦੀ ਵਿਧਾਨ ਸਭਾ ਦੇ ਪਹਿਲੇ ਦਿਨ ਐਲਬਰਟਾ ਬਿਲ ਆਫ਼ ਰਾਈਟਸ ਨੂੰ ਪੇਸ਼ ਕੀਤਾ ਗਿਆ, ਜਿਸ ਨਾਲ ਸੂਬੇ ਵਿਚ ਕੋਈ ਵੀ ਮਾਲਕ ਆਪਣੇ ਕਰਮਚਾਰੀ ਨੂੰ ਵੈਕਸੀਨੇਸ਼ਨ ਲਗਵਾਉਣ ਲਈ ਮਜਬੂਰ ਨਹੀਂ ਕਰੇਗਾ। ਪ੍ਰੀਮੀਅਰ ਸਮਿਥ ਮੁਤਾਬਕ ਬਿਲ 24 ਐਲਬਰਟਾ ਬਿਲ ਆਫ ਰਾਈਟਸ ਅਮੈਂਡਮੈਂਟ ਐਕਟ ਦੇ ਕਾਨੂੰਨ ਬਣਨ ਨਾਲ ਕਿਸੇ ਵੀ ਵਿਅਕਤੀ ਨੂੰ ਉਸ ਦੀ ਮਰਜ਼ੀ ਬਿਨਾਂ ਮੈਡੀਕਲ ਟਰੀਟਮੈਂਟ ਲੈਣ ਲਈ ਮਜਬੂਰ ਨਹੀਂ ਕੀਤਾ ਜਾ ਸਕੇਗਾ।

ਨਿਆਂ ਮੰਤਰੀ ਮਿਕੀ ਐਮਰੀ ਨੇ ਕਿਹਾ ਕਿ ਇਹ ਬਿੱਲ ਲੋਕਾਂ ਨੂੰ ਪ੍ਰਾਪਰਟੀ ਸੰਬੰਧੀ ਅਧਿਕਾਰਾਂ ਅਤੇ ਕਾਨੂੰਨੀ ਤੌਰ ’ਤੇ ਹਥਿਆਰ ਰੱਖਣ ਵਾਲੇ ਮਾਲਕਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰੇਗਾ।

ਹਾਲਾਂਕਿ ਯੂਨੀਵਰਸਿਟੀ ਆਫ਼ ਐਲਬਰਟਾ ਲਾਅ ਦੇ ਪ੍ਰੋਫੈਸਰ ਐਰਿਕ ਐਡਮਜ਼ ਦਾ ਕਹਿਣਾ ਹੈ ਕਿ ਇਸ ਬਿੱਲ਼ ਵਿਚ ਹਥਿਆਰਾਂ ਜਾਂ ਪ੍ਰਾਪਰਟੀ ਲਈ ਅਜਿਹਾ ਕੁਝ ਵੀ ਨਹੀਂ ਰੱਖਿਆ ਗਿਆ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਉਹ ਲੋਕਾਂ ਨੂੰ ਆਪਣੀ ਸੂਝ-ਬੂਝ ਮੁਤਾਬਕ ਹੈਲਥ ਕੇਅਰ ਸੰਬੰਧੀ ਫੈਸਲਾ ਲੈਣ ਦਾ ਅਧਿਕਾਰ ਦੇਣਾ ਚਾਹੁੰਦੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link