14.3C Vancouver
ADS

Aug 25, 2025 5:20 PM - Connect Newsroom

ਬੀ. ਸੀ. ਸਰਕਾਰ ਨੇ ਫੈਮਿਲੀ ਲਾਅ ਐਕਟ ਵਿਚ ਮਹੱਤਵਪੂਰਨ ਬਦਲਾਅ ਕਰਨ ਦਾ ਕੀਤਾ ਐਲਾਨ

Share On
proposed-changes-will-make-it-easier-for-families-to-navigate-legal-system
The proposed changes come from a policy paper developed during Phase 2 of the multi-year review of the Family Law Act.

ਬੀ. ਸੀ. ਸਰਕਾਰ ਨੇ ਪਰਿਵਾਰਕ ਹਿੰਸਾ ਦਾ ਸਾਹਮਣਾ ਕਰਨ ਵਾਲੇ ਲੋਕਾਂ ਲਈ ਫੈਮਿਲੀ ਲਾਅ ਐਕਟ ਵਿਚ ਮਹੱਤਵਪੂਰਨ ਬਦਲਾਅ ਕਰਨ ਦਾ ਐਲਾਨ ਕੀਤਾ ਹੈ।ਪ੍ਰਸਤਾਵ ਤਹਿਤ ਪਰਿਵਾਰਕ ਹਿੰਸਾ ਦੇ ਸਾਰੇ ਫਾਰਮ ਨੂੰ ਹਿੰਸਕ ਮੰਨਿਆ ਜਾਵੇਗਾ, ਜਿਸ ਵਿਚ ਜ਼ਬਰਦਸਤੀ ਅਤੇ ਦਬਾਅ ਪਾਉਣ ਵਾਲਾ ਵਰਤਾਰਾ ਵੀ ਸ਼ਾਮਲ ਹੈ।

ਇਸ ਤੋਂ ਇਲਾਵਾ ਸੁਰੱਖਿਆ ਦੇ ਹੁਕਮ ਲਈ ਯੋਗਤਾ ਦਾ ਵਿਸਥਾਰ ਕੀਤਾ ਜਾਵੇਗਾ ਅਤੇ ਨਾਲ ਹੀ ਇਸ ਦੀ ਮੌਜੂਦਾ ਸਮਾਂ-ਸੀਮਾ ਨੂੰ ਇੱਕ ਸਾਲ ਤੋਂ ਵਧਾ ਕੇ ਦੋ ਸਾਲ ਕਰਨਾ ਸ਼ਾਮਲ ਹੈ। ਅਟਾਰਨੀ ਜਨਰਲ ਸ਼ਰਮਾ ਨੇ ਕਿਹਾ ਕਿ ਨਵੇਂ ਕਦਮਾਂ ਤਹਿਤ ਹਿੰਸਾ ਤੋਂ ਬਚ ਕੇ ਨਿਕਲਣ ਵਾਲੇ ਪਰਿਵਾਰਕ ਮੈਂਬਰਾਂ 'ਤੇ ਬੋਝ ਵੀ ਘੱਟ ਕੀਤਾ ਜਾਵੇਗਾ।

ਸ਼ਰਮਾ ਨੇ ਕਿਹਾ ਕਿ ਫੈਮਿਲੀ ਲਾਅ ਐਕਟ ਵਿਚ ਪ੍ਰਸਤਾਵਿਤ ਪਰਿਵਰਤਨਾਂ ਨੂੰ ਜਿੰਨਾ ਜਲਦੀ ਸੰਭਵ ਹੋ ਸਕਿਆ ਵਿਚਾਰ ਲਈ ਵਿਧਾਨ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਹੋਰ ਪ੍ਰਸਤਾਵਿਤ ਸੁਧਾਰਾਂ ਵਿਚ ਕਾਨੂੰਨੀ ਪ੍ਰਕਿਰਿਆ ਦੌਰਾਨ ਬੱਚਿਆਂ ਨੂੰ ਆਪਣੇ ਵਿਚਾਰ ਸਾਂਝੇ ਕਰਨ ਦਾ ਮੌਕਾ ਦੇਣ ਨੂੰ ਬਿਹਤਰ ਬਣਾਉਣਾ ਵੀ ਸ਼ਾਮਲ ਹੈ। ਗੌਰਤਲਬ ਹੈ ਕਿ ਸੂਬੇ ਦਾ ਫੈਮਿਲੀ ਲਾਅ ਐਕਟ 2013 ਵਿਚ ਆਇਆ ਸੀ, ਜਿਸ ਜ਼ਰੀਏ ਪਰਿਵਾਰਕ ਕਾਨੂੰਨੀ ਵਿਵਾਦਾਂ ਨੂੰ ਨਜਿੱਠਣ ਦੇ ਤਰੀਕੇ ਅਪਣਾਏ ਗਏ ਸਨ।

Latest news

surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link