18.07C Vancouver
ADS

Sep 20, 2021 7:36 PM -

ਵਿਕਟੋਰੀਆ 'ਚ ਚੈਂਟਲ ਮੂਰ ਦੇ ਇਨਸਾਫ਼ ਲਈ ਪ੍ਰਦਰਸ਼ਨ ਦੌਰਾਨ ਪੁਲਿਸ ਚੀਫ਼ 'ਤੇ ਹਮਲਾ, ਪਰਿਵਾਰ ਨੇ ਕਿਹਾ ਅਸਲ ਮੁੱਦੇ 'ਤੇ ਧਿਆਨ ਕੇਂਦਰਿਤ ਕਰਨ ਦੀ ਲੋੜ

Share On
protest-undermines-b-c-healing-ceremony-for-indigenous-woman-family-seeks-refocus
Chantel Moore's family and the chief say it's time to focus on Moore again. (Photo - Victoria Police/Twitter)

ਵੈਨਕੂਵਰ ਆਈਲੈਂਡ ਦੀ ਜਾਨ ਗਵਾਉਣ ਵਾਲੀ ਇੱਕ ਇੰਡੀਜਨਸ ਔਰਤ ਦੇ ਪਰਿਵਾਰ ਦਾ ਕਹਿਣਾ ਹੈ ਕਿ ਇਨਸਾਫ ਹਾਸਿਲ ਕਰਨ ਦੀਆਂ ਕੋਸ਼ਿਸ਼ਾਂ 'ਚ ਵਿਕਟੋਰੀਆ ਪੁਲਿਸ ਚੀਫ਼ 'ਤੇ ਹੋਏ ਹਮਲੇ ਕਾਰਨ ਅੜਿੱਕਾ ਪਿਆ ਹੈ।

ਮਾਮਲਾ ਚੈਂਟਲ ਮੂਰ ਦੀ ਮੌਤ ਨਾਲ ਸੰਬੰਧਤ ਹੈ ਜਿਸ ਦੀ ਨਿਊ ਬਰੰਸਵਿਕ 'ਚ ਇੱਕ ਵੈਲਨੈਸ ਚੈਕ ਦੌਰਾਨ ਮੌਤ ਹੋ ਗਈ ਸੀ।

ਹਾਲਾਂਕਿ ਮੂਰ ਦੇ ਪਰਿਵਾਰ ਅਤੇ ਪੁਲਿਸ ਚੀਫ਼ ਦਾ ਕਹਿਣਾ ਹੈ ਕਿ ਜਰੂਰੀ ਹੈ ਕਿ ਧਿਆਨ ਮੂਰ ਦੇ ਇਨਸਾਫ 'ਤੇ ਕੇਂਦਰਿਤ ਕੀਤਾ ਜਾਵੇ।

ਇਸ ਵੀਕਐਂਡ ਦੌਰਾਨ ਮੂਰ ਦਾ ਪਰਿਵਾਰ ਵਿਕਟੋਰੀਆ 'ਚ ਬੀ.ਸੀ. ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰ ਰਿਹਾ ਸੀ।

ਇਸ 'ਚ ਚੀਫ਼ ਡੈਲ ਮਾਨਕ ਨੂੰ ਵੀ ਸੱਦਿਆ ਗਿਆ ਸੀ।

ਇਸੇ ਦੌਰਾਨ ਪ੍ਰਦਰਸ਼ਨ 'ਚ ਬਗੈਰ ਸੱਦੇ ਪਹੁੰਚੀ ਇੱਕ ਔਰਤ ਨੇ ਪੁਲਿਸ ਚੀਫ਼ 'ਤੇ ਕੋਈ ਲਿਕਵੀਡ ਪਦਾਰਥ ਸੁੱਟ ਦਿੱਤਾ।

ਘਟਨਾ 'ਚ ਪੁਲਿਸ ਚੀਫ਼ ਨੂੰ ਕੋਈ ਸੱਟਫੇਟ ਤੋਂ ਬਚਾਅ ਰਿਹਾ।

ਪੁਲਿਸ ਨੇ ਔਰਤ ਨੂੰ ਰੋਕਿਆ ਤਾਂ 4 ਹੋਰ ਲੋਕ ਪੁਲਿਸ ਨਾਲ ਉਲਝੇ ਸਨ।

ਮੂਰ ਦੀ ਮਾਂ ਨੇ ਘਟਨਾ ਤੋਂ ਬਾਅਦ ਦੁੱਖ ਜਾਹਿਰ ਕੀਤਾ ਅਤੇ ਕਿਹਾ ਕਿ ਉਸ ਦੀ ਬੱਚੀ ਦੇ ਮੈਮੋਰੀਅਲ 'ਤੇ ਅਜਿਹਾ ਨਹੀਂ ਹੋਣਾ ਚਾਹੀਦਾ ਸੀ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link