9.05C Vancouver
ADS

Apr 29, 2022 9:19 PM - The Canadian Press

ਵੈਨਕੂਵਰ 'ਚ ਡਾਊਨਟਾਊਨ ਸਥਿਤ ਹੋਟਲ ਦੇ ਬਾਹਰ ਪ੍ਰਦਰਸ਼ਨਕਾਰੀ ਹੋਏ ਇਕੱਤਰ, ਕਈਆਂ ਨੇ ਖੁਦ ਨੂੰ ਹੋਟਲ ਦੇ ਦਰਵਾਜ਼ੇ ਨਾਲ ਬੰਨਿਆ ਤੇ ਕੁਝ ਨੇ ਖੁਦ ਨੂੰ ਕੀਤਾ ਗਲੂ

Share On
protesters-chain-and-glue-themselves-to-the-doors-of-a-downtown-vancouver-hotel
Protesters chained or glued themselves to the doors of a downtown Vancouver hotel this morning as the final day of the Council of Forest Industries Convention was getting underway. (Photo - Save old growth/Twitter)

ਅੱਜ ਵੈਨਕੂਵਰ ਦੇ ਡਾਊਨਟਾਊਨ ਇਲਾਕੇ 'ਚ ਇੱਕ ਹੋਟਲ 'ਤੇ ਕੁਝ ਪ੍ਰਦਰਸ਼ਨਕਾਰੀਆਂ ਨੇ ਪਹੁੰਚ ਕੀਤੀ।

ਪ੍ਰਦਰਸ਼ਨਕਾਰੀਆਂ ਨੇ ਖੁਦ ਨੂੰ ਹੋਟਲ ਦੇ ਨਾਲ ਚੇਨਾਂ ਨਾਲ ਬੰਨ ਲਿਆ ਜਾਂ ਕੁਝ ਨੇ ਖੁਦ ਨੂੰ ਹੋਟਲ ਦੇ ਨਾਲ ਗਲੂ ਕਰ ਲਿਆ।

ਅਜਿਹਾ ਉਸ ਸਮੇਂ ਕੀਤਾ ਗਿਆ ਜਦ ਕਾਉਂਸਿਲ ਆਫ ਫੌਰੈਸਟ ਇੰਡਸਟਰੀਸ ਕਨਵੈਨਸ਼ਨ ਦਾ ਆਖਰੀ ਦਿਨ ਜਾਰੀ ਸੀ।

ਸੇਵ ਓਲਡ ਗਰੋਥ ਨਾਮ ਨਾਮ ਦੇ ਗਰੁੱਪ ਦੇ ਮੈਂਬਰਾਂ ਨੇ ਇਸ ਦੌਰਾਨ ਬੀ.ਸੀ. 'ਚ ਓਲਡ ਗਰੋਥ ਜੰਗਲਾਂ ਦੀ ਲੌਗਿੰਗ ਨੂੰ ਖਤਮ ਕਰਨ ਦੀ ਮੰਗ ਕੀਤੀ।

ਗਰੁੱਪ ਨੇ ਮੰਗ ਕੀਤੀ ਕਿ ਫੌਰੈਸਟਸ ਮੰਤਰੀ ਕੈਟਰੀਨ ਕੌਨਰੌਏ ਉਨ੍ਹਾਂ ਨਾਲ ਮੁਲਾਕਾਤ ਕਰਨ।

ਯਾਦ ਰਹੇ ਇਸ ਕਨਵੈਨਸ਼ਨ ਤੋਂ ਪਹਿਲਾਂ ਉਸ ਸਮੇਂ ਪ੍ਰਦਰਸ਼ਨ ਕੀਤਾ ਗਿਆ ਜਦ ਦੁਪਹਿਰ ਕਰੀਬ 12.45 ਵਜੇ ਪ੍ਰੀਮਿਅਰ ਜੌਨ ਹੌਰਗਨ ਵੱਲੋਂ ਕਨਵੈਨਸ਼ਨ ਦਾ ਹਿੱਸਾ ਬਣਿਆ ਜਾਣਾ ਸੀ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਲਈ ਈਵੈਂਟ 'ਚ ਵਿਘਨ ਪਾਉਣਾ ਇਸਲਈ ਜਰੂਰੀ ਹੋ ਗਿਆ ਸੀ ਕਿਉਂਕਿ ਸਰਕਾਰ ਇਸ ਮਾਮਲੇ ਨਾਲ ਸੰਪਰਕ ਤੋਂ ਬਾਹਰ ਹੈ ਅਤੇ ਸਿਰਫ ਖੁਦ ਨਾਲ ਜਾਂ ਇੰਡਸਟਰੀ ਲੌਬਿਸਟਸ ਨਾਲ ਗੱਲਬਾਤ ਕਰ ਰਹੀ ਹੈ।

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link