16.54C Vancouver
ADS

Jun 10, 2022 1:52 PM - ANI

ਨੂਪੁਰ ਸ਼ਰਮਾ ਤੇ ਨਵੀਨ ਜਿੰਦਲ ਦੀਆਂ ਵਿਵਾਦਿਤ ਟਿੱਪਣੀਆਂ ਨੂੰ ਲੈ ਕੇ ਪੰਜਾਬ 'ਚ ਕਈ ਜਗ੍ਹਾ ਪ੍ਰਦਰਸ਼ਨ

Share On
protests-erupt-in-various-parts-of-punjab-over-nupur-sharma-naveen-jindals-controversial-remarks
A visual from a protest in Punjab's Ludhiana on Friday (Photo: ANI)

ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਭਾਰਤੀ ਜਨਤਾ ਪਾਰਟੀ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ ਅਤੇ ਪਾਰਟੀ ਵਿਚੋਂ ਕੱਢੇ ਗਏ ਨਵੀਨ ਜਿੰਦਲ ਦੀਆਂ ਭੜਕਾਊ ਟਿੱਪਣੀਆਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਹੋਏ।

ਲੁਧਿਆਣਾ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਕਿਹਾ, "ਪੈਗੰਬਰ ਦਾ ਨਿਰਾਦਰ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ।" ਉਨ੍ਹਾਂ ਕਿਹਾ ਕਿ ਲੁਧਿਆਣਾ ਜਾਮਾ ਮਸਜਿਦ ਵੱਲੋਂ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਸੀ।

ਇਸ ਦੌਰਾਨ ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸ਼ਰਮਾ ਤੇ ਜਿੰਦਲ ਖਿਲਾਫ ਪ੍ਰਦਰਸ਼ਨ ਰਿਪੋਰਟ ਕੀਤੇ ਗਏ। ਰਿਪੋਰਟਾਂ ਅਨੁਸਾਰ, ਦਿੱਲੀ ਦੀ ਜਾਮਾ ਮਸਜਿਦ ਵਿਚ ਭਾਰੀ ਵਿਰੋਧ ਪ੍ਰਦਰਸ਼ਨ ਹੋਇਆ, ਜਿਸ ਨੂੰ ਬਾਅਦ ਵਿਚ ਪੁਲਿਸ ਨੇ ਖਦੇੜ ਕੇ ਸਥਿਤੀ ਨੂੰ ਕਾਬੂ ਕੀਤਾ।

ਇਸ ਵਿਚਕਾਰ ਦਿੱਲੀ ਦੀ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਪੱਤਰਕਾਰਾਂ ਨੂੰ ਦੱਸਿਆ, "ਮਸਜਿਦ ਵੱਲੋਂ ਵਿਰੋਧ ਦਾ ਕੋਈ ਸੱਦਾ ਨਹੀਂ ਦਿੱਤਾ ਗਿਆ ਸੀ।" ਉਨ੍ਹਾਂ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਪ੍ਰਦਰਸ਼ਨ ਕਰਨ ਵਾਲੇ ਕੌਣ ਹਨ, ਮੈਨੂੰ ਲੱਗਦਾ ਹੈ ਕਿ ਉਹ ਏ. ਆਈ. ਐੱਮ. ਆਈ. ਐੱਮ. ਜਾਂ ਓਵੈਸੀ ਦੇ ਲੋਕ ਹਨ। ਇਸ ਤੋਂ ਇਲਾਵਾ ਦਿੱਲੀ ਦੀ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਕਿਹਾ ਕਿ ਜੋ ਵਿਰੋਧ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ ਉਹ ਕਰ ਸਕਦੇ ਹਨ ਪਰ ਅਸੀਂ ਸਮਰਥਨ ਨਹੀਂ ਕਰਾਂਗੇ।

Latest news

b-c-government-takes-legal-action-against-openai-tough-step-over-tumbler-ridge-school-shooting
Punjabi

ਓਪਨ ਏ.ਆਈ. ਖ਼ਿਲਾਫ਼ ਬੀ.ਸੀ. ਸਰਕਾਰ ਦੀ ਕਾਨੂੰਨੀ ਕਾਰਵਾਈ, ਟੰਬਲਰ ਰਿਜ ਗੋਲੀਕਾਂਡ ਨੂੰ ਲੈ ਕੇ ਚੁੱਕਿਆ ਸਖ਼ਤ ਕਦਮ

ਬੀ.ਸੀ.ਸਰਕਾਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਕੰਪਨੀ ਓਪਨ ਏ.ਆਈ ਖ਼ਿਲਾਫ਼ ਕੈਲੀਫੋਰਨੀਆ ਦੀ ਅਦਾਲਤ ਵਿਚ ਮੁਕੱਦਮਾ ਦਰਜ ਕਰਵਾ ਦਿੱਤਾ ਹੈ। ਸੂਬੇ ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਵਿਚ ਇਸ ਕਾਨੂੰਨੀ ਕਾਰਵਾਈ ਦਾ ਐਲਾਨ ਕੀਤਾ। ਇਹ ਮਾਮਲਾ ਟੰਬਲਰ ਰਿਜ ਸਕੂਲ ਵਿਚ 10 ਫਰਵਰੀ ਨੂੰ ਹੋਈ ਸਮੂਹਿਕ ਗੋਲੀਬਾਰੀ ਨਾਲ ਜੁੜਿਆ ਹੋਇਆ ਹੈ, ਜਿਸ ਵਿਚ 18 ਸਾਲਾ ਹਮਲਾਵਰ ਨੇ 6 ਬੱਚਿਆਂ ਸਮੇਤ 8 ਲੋਕਾਂ ਦੀ ਜਾਨ ਲੈ ਲਈ ਸੀ।
b-c-ndp-faces-setback-as-lana-popham-steps-away-from-next-election
Punjabi

ਬੀ.ਸੀ. ਐੱਨ.ਡੀ.ਪੀ. ਨੂੰ ਝਟਕਾ, ਲਾਨਾ ਪੌਪਹੈਮ ਨੇ ਚੋਣ ਤੋਂ ਕੀਤਾ ਕਿਨਾਰਾ

ਬੀ.ਸੀ. ਦੀ ਸਿਆਸਤ ਵਿਚ ਹਲਚਲ ਹੋਰ ਤੇਜ਼ ਹੋ ਗਈ ਹੈ, ਮੌਜੂਦਾ ਖੇਤੀਬਾੜੀ ਮੰਤਰੀ ਲਾਨਾ ਪੌਪਹੈਮ ਨੇ ਸਾਨਿਚ ਸਾਊਥ ਹਲਕੇ ਤੋਂ ਸੱਤਾਧਾਰੀ ਬੀ.ਸੀ. ਐਨ.ਡੀ.ਪੀ. ਵੱਲੋਂ ਅਗਲੀ ਚੋਣ ਨਹੀਂ ਲੜਨ ਦਾ ਐਲਾਨ ਕੀਤਾ ਹੈ। ਸਿਆਸੀ ਮਾਹਰਾਂ ਮੁਤਾਬਕ, ਇਹ ਇਸ ਗੱਲ ਦਾ ਸਭ ਤੋਂ ਸਪੱਸ਼ਟ ਸੰਕੇਤ ਹੈ ਕਿ ਸੂਬੇ ਵਿਚ ਸਮੇਂ ਤੋਂ ਪਹਿਲਾਂ ਚੋਣਾਂ ਬਿਲਕੁਲ ਨਜ਼ਦੀਕ ਹਨ।
john-rustad-says-he-was-invited-back-to-b-c-conservative-caucus
Punjabi

ਜੌਨ ਰਸਟੈਡ ਨੇ ਕੀਤਾ ਖੁਲਾਸਾ, ਬੀ.ਸੀ. ਕੰਜ਼ਰਵੇਟਿਵ ਪਾਰਟੀ ’ਚ ਸ਼ਾਮਲ ਹੋਣ ਦਾ ਮਿਲਿਆ ਸੱਦਾ

ਬੀ.ਸੀ. ਕੰਜ਼ਰਵੇਟਿਵ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਪਾਰਟੀ ਦੇ ਕਾਕਸ ਵਿਚ ਦੁਬਾਰਾ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ। ਕੈਰੀ-ਲਿਨ ਫਿੰਡਲੇ ਨੇ ਲੀਡਰਸ਼ਿਪ ਛੱਡਣ ਤੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢਿਆ ਸੀ। ਸੋਮਵਾਰ ਨੂੰ ਵਿਕਟੋਰੀਆ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਰਸਟੈਡ ਨੇ ਦੱਸਿਆ ਕਿ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਨੇ ਖੁਦ ਉਨ੍ਹਾਂ ਨੂੰ ਟੈਕਸਟ ਮੈਸੇਜ ਭੇਜ ਕੇ ਪਾਰਟੀ ਵਿਚ ਵਾਪਸ ਆਉਣ ਲਈ ਕਿਹਾ ਹੈ।
nearly-1-in-4-canadian-households-struggle-with-unaffordable-housing-costs
Punjabi

ਕੈਨੇਡਾ ’ਚ ਘਰਾਂ ਦਾ ਖਰਚਾ ਬਣਿਆ ਵੱਡਾ ਬੋਝ, 4 ’ਚੋਂ 1 ਪਰਿਵਾਰ ਪ੍ਰਭਾਵਿਤ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਰਿਪੋਰਟ ਮੁਤਾਬਕ, ਦੇਸ਼ ਵਿਚ ਰਹਿਣ-ਸਹਿਣ ਅਤੇ ਘਰਾਂ ਦੇ ਖਰਚੇ ਵਧਣ ਕਾਰਨ ਲਗਭਗ 23.2 ਫੀਸਦੀ ਯਾਨੀ 4 ਵਿਚੋਂ 1 ਕੈਨੇਡੀਅਨ ਪਰਿਵਾਰ ਅਜਿਹੇ ਘਰਾਂ ਵਿਚ ਰਹਿ ਰਿਹਾ ਹੈ ਜਿਨ੍ਹਾਂ ਦਾ ਖਰਚਾ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੈ। ਸਟੈਟਿਸਟਿਕਸ ਵਿਭਾਗ ਨੇ ਅਜਿਹੇ ਘਰਾਂ ਨੂੰ unaffordable ਜਾਂ ਪਹੁੰਚ ਤੋਂ ਬਾਹਰ ਮੰਨਿਆ ਹੈ, ਜਿੱਥੇ ਪਰਿਵਾਰ ਆਪਣੀ ਕੁੱਲ ਇਨਕਮ ਦਾ 30 ਫੀਸਦੀ ਜਾਂ ਇਸ ਤੋਂ ਵੱਧ ਹਿੱਸਾ ਸਿਰਫ਼ ਰਿਹਾਇਸ਼ ਦੀ ਲਾਗਤ 'ਤੇ ਖਰਚ ਕਰ ਰਹੇ ਹਨ।
canada-india-trade-talks-show-progress-sidhu-eyes-new-asia-pacific-trade-deals
Punjabi

ਕੈਨੇਡਾ-ਭਾਰਤ ਵਪਾਰਕ ਗੱਲਬਾਤ ਸਫਲ, ਏਸ਼ੀਆ-ਪੈਸੀਫਿਕ ’ਚ ਨਵੇਂ ਟਰੇਡ ਡੀਲਾਂ ’ਤੇ ਸਿੱਧੂ ਦਾ ਫੋਕਸ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਭਾਰਤ ਨਾਲ ਵਪਾਰਕ ਗੱਲਬਾਤ ਸਫਲ ਹੋਣ ਦੀ ਪੁਸ਼ਟੀ ਕੀਤੀ ਹੈ। ਉਹ ਪਿਛਲੇ ਦੋ ਦਿਨ ਭਾਰਤ ਦੌਰੇ 'ਤੇ ਸਨ। ਹੁਣ ਉਹ ਫਿਲੀਪੀਨਜ਼ ਵਿਖੇ ਦੱਖਣ-ਪੂਰਬੀ ਏਸ਼ੀਆਈ ਦੇਸ਼ ਦੇ ਆਰਥਿਕ ਮੰਤਰੀ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਰਵਾਨਾ ਹੋਏ ਹਨ, ਉਨ੍ਹਾਂ ਕਿਹਾ ਕਿ ਉਹ ASEAN ਅਤੇ ਫਿਲੀਪੀਨਜ਼ ਦੋਵਾਂ ਨਾਲ ਫ੍ਰੀ ਟਰੇਡ ਐਗਰੀਮੈਂਟ ਦੀ ਗੱਲਬਾਤ ਨੂੰ ਅੱਗੇ ਵਧਾਉਣ ਲਈ ਕੰਮ ਕਰਨਗੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link