13.29C Vancouver
ADS

Oct 14, 2022 8:58 PM - The Canadian Press

ਵੈਨਕੂਵਰ 'ਚ ਨਵੀਂ ਆਰਟ ਗੈਲਰੀ ਲਈ ਬੀ.ਸੀ. ਸਰਕਾਰ ਕਰ ਰਹੀ $50 ਮਿਲੀਅਨ ਦਾ ਨਿਵੇਸ਼

Share On
province-boosts-support-for-new-vancouver-art-gallery
The BC government is following through on its commitment to invest another 50-million dollars in the new home for the Vancouver Art Gallery. (Photo - Vancouver Art gallery/Twitter)

ਬੀ.ਸੀ. ਸਰਕਾਰ ਵੱਲੋਂ ਵੈਨਕੂਵਰ 'ਚ ਨਵੀਂ ਆਰਟ ਗੈਲਰੀ ਲਈ ਕੀਤੇ ਜਾ ਰਹੇ ਨਿਵੇਸ਼ 'ਚ ਵਾਧਾ ਕੀਤਾ ਗਿਆ ਹੈ।

ਸਰਕਾਰ ਦਾ ਕਹਿਣਾ ਹੈ ਕਿ ਵੈਨਕੂਵਰ ਆਰਟ ਗੈਲਰੀ ਲਈ $50 ਮਿਲੀਅਨ ਦਾ ਨਿਵੇਸ਼ ਹੋਰ ਕੀਤਾ ਜਾ ਰਿਹਾ ਹੈ।

ਇਹ ਨਵੀਂ ਗੈਲਰੀ ਮੌਜੂਦਾ ਗੈਲਰੀ ਤੋਂ ਕੁਝ ਹੀ ਬਲੌਕਸ ਦੀ ਦੂਰੀ 'ਤੇ ਸਥਾਪਿਤ ਹੋਵੇਗੀ।

ਸੂਬਾ ਸਰਕਾਰ ਨੇ ਇਸ ਤੋਂ ਪਹਿਲਾਂ $100 ਮਿਲੀਅਨ ਦੇ ਨਿਵੇਸ਼ ਦਾ ਵਾਅਦਾ ਕੀਤਾ ਸੀ ਅਤੇ ਮੌਜੂਦਾ ਨਿਵੇਸ਼ ਨੂੰ ਉਸ ਦੀ ਆਖਰੀ ਇੰਸਟਾਲਮੈਂਟ ਮੰਨਿਆ ਜਾ ਰਿਹਾ ਹੈ।

ਇਸ ਪ੍ਰੋਜੈਕਟ ਨੂੰ ਪਹਿਲਾਂ ਹੀ $190 ਮਿਲੀਅਨ ਤੋਂ ਵਧੇਰੇ ਦੀ ਪ੍ਰਾਈਵੇਟ ਡੋਨੇਸ਼ਨ ਹਾਸਿਲ ਹੋ ਚੁੱਕੀ ਹੈ।

ਗੈਲਰੀ ਸੀ.ਈ.ਓ. ਐਂਥਨੀ ਕੈਂਡਲ ਦਾ ਕਹਿਣਾ ਹੈ ਕਿ ਇਸ ਸਹਿਯੋਗ ਆਸਰੇ ਨਵੀਂ ਆਰਟ ਗੈਲਰੀ ਨੂੰ ਪੂਰਾ ਕਰਨਾ ਮੁਮਕਿਨ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਕੁੱਲ ਖਰਚੇ ਦਾ ਅਨੁਮਾਨ $400 ਮਿਲੀਅਨ ਦਾ ਹੈ।

Latest news

canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
b-c-adds-17-800-net-jobs-in-july-as-unemployment-rate-falls-to-6-2
Punjabi

ਬੀ.ਸੀ. 'ਚ ਜੁਲਾਈ ਮਹੀਨੇ 17,800 ਨੈੱਟ ਨਵੀਆਂ ਨੌਕਰੀਆਂ ਸ਼ਾਮਲ, ਬੇਰੁਜ਼ਗਾਰੀ ਦਰ ਘਟ ਕੇ 6.2 ਫੀਸਦੀ ਪਹੁੰਚੀ

ਬੀ.ਸੀ. ਵਿਚ ਪਿਛਲੇ ਮਹੀਨੇ 17,800 ਨੈੱਟ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ। ਸੂਬੇ ਦੇ ਜੌਬਸ ਅਤੇ ਆਰਥਿਕ ਵਿਕਾਸ ਮੰਤਰੀ ਰਵੀ ਕਾਹਲੋਂ ਨੇ ਜੁਲਾਈ ਦੇ ਇਨ੍ਹਾਂ ਰੁਜ਼ਗਾਰ ਅੰਕੜਿਆਂ ਨੂੰ ਸ਼ਾਨਦਾਰ ਦੱਸਿਆ ਹੈ, ਜਿਸ ਨਾਲ ਬੀ. ਸੀ. ਵਿਚ ਬੇਰੁਜ਼ਗਾਰੀ ਦਰ ਘਟ ਕੇ 6.2 ਫੀਸਦੀ 'ਤੇ ਆ ਗਈ ਹੈ, ਜੋ ਕਿ ਕੈਨੇਡਾ ਵਿਚ ਚੌਥੀ ਸਭ ਤੋਂ ਘੱਟ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link