13.95C Vancouver
ADS

Mar 3, 2026 5:58 PM - Connect Newsroom - Jasmine Singh

ਸੂਬਾਈ ਸਾਈਟ ਫੰਡਿੰਗ ਨਾਲ ਕੇਲੋਨਾ ਵਿੱਚ 121 ਗ੍ਰਿਫਤਾਰੀਆਂ, ਨਸ਼ੀਲੇ ਪਦਾਰਥ ਅਤੇ ਹਥਿਆਰ ਜ਼ਬਤ

Share On
provincial-site-funding-leads-to-121-arrests-major-drug-and-weapon-seizures-in-kelowna
Police said they also seized 595 prescription pills, more than $55,000 in cash, thousands of cartons of illegal cigarettes and one stolen vehicle.

ਕੇਲੋਨਾ ਆਰ.ਸੀ.ਐਮ.ਪੀ. ਨੇ ਸੂਬਾ ਸਰਕਾਰ ਦੀ ਸਪੈਸ਼ਲ ਇਨਵੈਸਟੀਗੇਸ਼ਨ ਐਂਡ ਟਾਰਗੇਟਡ ਇਨਫੋਰਸਮੈਂਟ ਫੰਡਿੰਗ ਦੀ ਮਦਦ ਨਾਲ 1 ਜੂਨ 2025 ਤੋਂ 15 ਜਨਵਰੀ 2026 ਵਿਚਕਾਰ ਸ਼ਹਿਰ ਵਿਚੋਂ ਵੱਡੀ ਮਾਤਰਾ ਵਿਚ ਗੈਰ-ਕਾਨੂੰਨੀ ਹਥਿਆਰ, ਨਸ਼ੀਲੇ ਪਦਾਰਥ ਅਤੇ $55,528 ਕੈਨੇਡੀਅਨ ਕਰੰਸੀ ਜ਼ਬਤ ਕੀਤੀ ਹੈ।

ਸੱਤ ਮਹੀਨਿਆਂ ਦੀ ਇਸ ਮੁਹਿੰਮ ਦੌਰਾਨ ਪੁਲਿਸ ਨੇ 121 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ਖਿਲਾਫ 163 ਚਾਰਜ ਲਗਾਉਣ ਦੀ ਸਿਫਾਰਸ਼ ਕੀਤੀ ਗਈ। ਆਰ.ਸੀ.ਐਮ.ਪੀ. ਮੁਤਾਬਕ, ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਹਥਿਆਰਾਂ ਵਿਚ 4 ਹੈਂਡਗੰਨ, 9 ਨਕਲੀ ਜਾਂ ਦੇਸੀ ਪਿਸਤੌਲ ਅਤੇ ਇੱਕ ਰਾਈਫਲ ਸ਼ਾਮਲ ਸਨ। ਇਸ ਤੋਂ ਇਲਾਵਾ ਬੇਅ ਸਪਰੇਅ ਦੇ 12 ਕੈਨ, 24 ਚਾਕੂ, 2 machetes, ਇੱਕ ਤਲਵਾਰ ਅਤੇ ਇੱਕ ਟੇਜ਼ਰ ਜ਼ਬਤ ਕੀਤੇ ਗਏ।

ਉਥੇ ਹੀ, ਬਰਾਮਦ ਹੋਈ ਡਰੱਗ ਵਿਚ ਫੈਂਟਾਨਿਲ, ਭੰਗ ਅਤੇ ਮੈਥਾਮਫੇਟਾਮਾਈਨ ਵਰਗੇ ਨਸ਼ੇ ਸ਼ਾਮਲ ਸਨ। ਕੇਲੋਨਾ ਆਰ.ਸੀ.ਐਮ.ਪੀ. ਦੀ ਕ੍ਰਾਈਮ ਰਿਡਕਸ਼ਨ ਯੂਨਿਟ ਦੇ ਸਾਰਜੈਂਟ ਸਕਾਟ ਪਾਉਰੀ ਨੇ ਕਿਹਾ ਕਿ ਅਪਰਾਧ ਦੀ ਕਮਾਈ ਨਾਲ ਖਰੀਦੀਆਂ ਦੋ ਗੱਡੀਆਂ ਵੀ ਜ਼ਬਤ ਕੀਤੀਆਂ ਗਈਆਂ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਫੰਡਿੰਗ ਨੇ ਸਾਨੂੰ ਅਪਰਾਧੀਆਂ 'ਤੇ ਸਿੱਧਾ ਹਮਲਾ ਕਰਨ ਅਤੇ ਜਨਤਕ ਸੁਰੱਖਿਆ ਨੂੰ ਮਜ਼ਬੂਤ ਕਰਨ ਵਿਚ ਵੱਡੀ ਮਦਦ ਦਿੱਤੀ ਹੈ ਅਤੇ ਇਸ ਮੁਹਿੰਮ ਦੀ ਸਫਲਤਾ ਨੂੰ ਦੇਖਦੇ ਕੇਲੋਨਾ ਆਰ.ਸੀ.ਐਮ.ਪੀ. ਨੇ ਕੇਲੋਨਾ ਗੈਂਗ ਇਨਫੋਰਸਮੈਂਟ ਟੀਮ ਦਾ ਗਠਨ ਕੀਤਾ ਹੈ।


Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link