12.62C Vancouver
ADS

Sep 18, 2024 1:17 PM - The Canadian Press

ਕੈਨੇਡਾ 'ਚ ਵਿਦੇਸ਼ੀ ਦਖ਼ਲ ਦਾ ਟਾਰਗੇਟ ਹੋਏ ਸਿਆਸਤਦਾਨ ਅੱਜ ਜਾਂਚ ਕਮਿਸ਼ਨ ਸਾਹਮਣੇ ਹੋਣਗੇ ਪੇਸ਼

Share On
public-inquiry-to-hear-from-current-former-mps-targeted-by-foreign-meddling
The hearings, scheduled to continue through Oct. 16. (Photo: The Canadian Press)

ਕੈਨੇਡੀਅਨ ਸਿਆਸਤ ਵਿਚ ਵਿਦੇਸ਼ੀ ਦਖ਼ਲ ਦੀ ਜਾਂਚ ਕਰ ਰਹੇ ਕਮਿਸ਼ਨ ਵਲੋਂ ਬੁੱਧਵਾਰ ਨੂੰ ਉਨ੍ਹਾਂ ਮੌਜੂਦਾ ਅਤੇ ਸਾਬਕਾ ਸਿਆਸਤਦਾਨਾਂ ਦੀਆਂ ਦਲੀਲਾਂ ਸੁਣੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਕਹਿਣਾ ਸੀ ਕਿ ਉਹ ਚੀਨ ਵਲੋਂ ਵਿਦੇਸ਼ੀ ਦਖ਼ਲ ਦਾ ਸ਼ਿਕਾਰ ਹੋਏ ਹਨ। ਇਨ੍ਹਾਂ ਵਿਚ ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਏਰਿਨ ਓ'ਟੂਲ, ਕੰਜ਼ਰਵੇਟਿਵ ਐਮ.ਪੀ ਮਾਈਕਲ ਚੋਂਗ ਅਤੇ ਨਿਊ ਡੈਮੋਕਰੇਟ ਐਮ.ਪੀ ਜੈਨੀ ਕਵਾਨ ਸ਼ਾਮਲ ਹਨ।

ਵਿਦੇਸ਼ੀ ਦਖ਼ਲ ਦੀ ਇਹ ਲੇਟਸਟ ਕੇਂਦਰੀ ਜਾਂਚ ਏਜੰਸੀਆਂ ਦੀ ਵਿਦੇਸ਼ੀ ਦਖ਼ਲ ਦਾ ਪਤਾ ਲਗਾਉਣ ਦੀ ਸਮਰਥਾ, ਉਸ ਨੂੰ ਰੋਕਣ ਅਤੇ ਉਸ ਦਾ ਮੁਕਾਬਲਾ ਕਰਨ ਦੀ ਸਮਰੱਥਾ 'ਤੇ ਕੇਂਦਰਿਤ ਹੈ। ਇਹ ਜਾਂਚ 16 ਅਕਤੂਬਰ ਤੱਕ ਚੱਲੇਗੀ। ਇਸ ਤੋਂ ਬਾਅਦ ਕਮਿਸ਼ਨ 21 ਅਕਤੂਬਰ ਤੋਂ ਇੱਕ ਹਫ਼ਤੇ ਤੱਕਨੀਤੀ ਸਲਾਹ-ਮਸ਼ਵਰੇ ਸਮੇਤ ਮਾਹਰ ਤੋਂ ਵਿਦੇਸ਼ੀ ਦਖ਼ਲ ਨੂੰ ਰੋਕਣ ਸਬੰਧੀ ਸੁਝਾਵਾਂ ਲਈ ਕਈ ਬੈਠਕਾਂ ਕਰੇਗਾ ਅਤੇ ਇਸ ਜਾਂਚ ਦੀ ਅੰਤਿਮ ਰਿਪੋਰਟ ਦਸੰਬਰ ਦੇ ਅੰਤ ਵਿਚ ਜਾਰੀ ਕੀਤੀ ਜਾਵੇਗੀ।

ਗੌਰਤਲਬ ਹੈ ਕਿ ਏਰਿਨ ਓ'ਟੂਲ ਨੇ ਵਿਦੇਸ਼ੀ ਦਖ਼ਲ ਦੀ ਪਿਛਲੀ ਜਾਂਚ ਵਿਚ ਕਮਿਸ਼ਨ ਨੂੰ ਕਿਹਾ ਸੀ ਕਿ ਚੀਨ ਨੇ 2021 ਦੀਆਂ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਵੋਟਾਂ ਤੋੜਨ ਲਈ ਟਾਰਗੇਟ ਕੀਤਾ ਸੀ, ਜਿਸ ਕਾਰਨ ਉਨ੍ਹਾਂ ਨੂੰ ਟਰੂਡੋ ਦੀ ਲਿਬਰਲ ਪਾਰਟੀ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link