14.36C Vancouver
ADS

Jun 9, 2020 7:54 PM -

ਪਬਲਿਕ ਸੇਫਟੀ ਮਿਨਿਸਟਰ ਬਿਲ ਬਲੇਅਰ ਨੇ ਕਿਹਾ ਕਿ ਪੁਲੀਸ ਦਾ ਦੁਰਾਚਾਰ ਬਿਲਕੁਲ ਨਜਾਇਜ਼

Share On
public-safety-minister-bill-blair-says-police-misconduct-is-indefensible
Public Safety and Emergency Preparedness Minister Bill Blair listens to a speaker during a news conference Tuesday June 9, 2020 in Ottawa. THE CANADIAN PRESS/Adrian Wyld

ਫੈਡਰਲ ਪਬਲਿਕ ਸੇਫਟੀ ਮਿਨਿਸਟਰ ਬਿਲ ਬਲੇਅਰ ਦਾ ਕਹਿਣਾ ਹੈ ਕਿ ਜੋ ਪੁਲੀਸ ਅਧਿਕਾਰੀ ਡਿਊਟੀ 'ਤੇ ਜ਼ਰੂਰਤ ਨਾਲੋਂ ਵੱਧ ਜ਼ੋਰ ਦੀ ਵਰਤੋਂ ਕਰਦੇ ਹਨ ਜਾਂ ਨਸਲ ਦੇ ਆਧਾਰ 'ਤੇ ਵਿਤਕਰਾ ਕਰਦੇ ਹਨ, ਉਹਨਾਂ ਦੀ ਜਵਾਬਤਲਬੀ ਹੋਣੀ ਚਾਹੀਦੀ ਹੈ।

ਬਲੇਅਰ ਨੇ ਕਿਹਾ ਕਿ ਹਾਲ ਵਿੱਚ ਇੰਡੀਜਨਸ ਲੋਕਾਂ ਅਤੇ ਪੁਲੀਸ ਵਿੱਚਕਾਰ ਹੋਈਆਂ ਕਈ ਹਿੰਸਕ ਝੜਪਾਂ ਨੂੰ ਲੈ ਕੇ ਉਹ ਬਹੁਤ ਚਿੰਤਤ ਹਨ।

ਉਹਨਾਂ ਕਿਹਾ ਕਿ ਭਾਵੇਂ ਪੁਲੀਸ ਦੀ ਨਿਰਪੱਖ ਸੇਵਾ ਸੁਨਿਸ਼ਚਿਤ ਕਰਨ ਲਈ ਪੁਖਤਾ ਨੀਤੀ ਮੌਜੂਦ ਹੈ, ਫ਼ਿਰ ਵੀ ਪੁਲੀਸ ਅਤੇ ਇੰਡੀਜਨਸ ਭਾਈਚਾਰਿਆਂ ਦੇ ਆਪਸੀ ਸੰਬੰਧ ਨੂੰ ਬਿਹਤਰ ਕਰਨ ਲਈ ਹੋਰ ਬਹੁਤ ਕੰਮ ਕਰਨ ਦੀ ਲੋੜ ਹੈ।

ਅਮਰੀਕਾ ਵਿੱਚ ਪੁਲੀਸ ਦੀ ਵਧੀਕੀ ਕਾਰਣ ਹੋਈ ਜੌਰਜ ਫਲੌਇਡ ਦੀ ਮੌਤ ਪਿੱਛੋਂ, ਅਮਰੀਕਾ ਅਤੇ ਕੈਨੇਡਾ ਵਿੱਚ ਪੁਲੀਸ ਤੰਤਰ ਨੂੰ ਸਿਰੇ ਤੋਂ ਉਧੇੜ ਕੇ ਦੁਬਾਰਾ ਤਿਆਰ ਕਰਨ ਬਾਰੇ ਬਹੁਤ ਵੱਡੇ ਪੱਧਰ 'ਤੇ ਵਾਦ-ਵਿਵਾਦ ਚੱਲ ਰਿਹਾ ਹੈ।

ਬਲੇਅਰ ਨੇ ਕਿਹਾ ਕਿ ਦੇਸ਼ ਦਾ ਹਰ ਹਿੱਸਾ ਅਜਿਹੀ ਪੁਲੀਸ ਸੇਵਾ ਦਾ ਹੱਕਦਾਰ ਹੈ ਜੋ ਕਿ ਜਵਾਬਦੇਹ ਹੋਣ ਦੇ ਨਾਲ ਨਾਲ, ਸੱਭਿਆਚਾਰਕ ਪੱਖ ਤੋਂ ਸਮਰੱਥ ਹੋਵੇ।

ਉਹਨਾਂ ਕਿਹਾ ਕਿ ਮਾਨਸਿਕ ਰੋਗਾਂ ਅਤੇ ਨਸ਼ਾਖੋਰੀ ਸਮੇਤ ਹਰ ਤਰ੍ਹਾਂ ਕਿ ਸਮਾਜਿਕ ਅਸਮਾਨਤਾ ਬਾਰੇ ਗੱਲਬਾਤ ਵੀ ਕਰਨਾ ਜ਼ਰੂਰੀ ਹੈ, ਪਰ ਉਹਨਾਂ ਇਹ ਸਾਫ਼ ਨਹੀਂ ਕੀਤਾ ਕਿ ਉਹ ਪੁਲੀਸ ਦੀ ਫੰਡਿੰਗ ਨੂੰ ਅਜਿਹੇ ਖੇਤਰਾਂ ਵੱਲ ਲਗਾਏ ਜਾਣ ਦੇ ਹੱਕ ਵਿੱਚ ਹਨ ਜਾਂ ਨਹੀਂ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link