12.78C Vancouver
ADS

Jul 8, 2026 1:10 PM - Connect Newsroom - Ramandeep Kaur with files from The Canadian Press

ਓਪਰੇਸ਼ਨ ਹਾਰਡ ਬਾਲ ਦੀ ਸਫਲਤਾ ਸ਼ਲਾਘਾਯੋਗ : ਪਬਲਿਕ ਸੇਫਟੀ ਮੰਤਰੀ

Share On
public-safety-minister-says-operation-hard-ball-delivers-major-blow-to-organized-crime-networks
Public Safety Minister Gary Anandasangaree speaks about Operation Hard Ball, a joint FBI and RCMP investigation targeting transnational organized crime groups. (Photo: The Canadian Press)

ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ ਗੈਰੀ ਆਨੰਦਸੰਗਰੀ ਨੇ ਐਫ.ਬੀ.ਆਈ. ਅਤੇ ਆਰ.ਸੀ.ਐਮ.ਪੀ.ਵਲੋਂ ਚਲਾਏ ਗਏ ਓਪਰੇਸ਼ਨ ਹਾਰਡ ਬਾਲ ਨੂੰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਗੈਂਗ ਸਮੇਤ ਤਿੰਨ ਗਲੋਬਲ ਸੰਗਠਿਤ ਅਪਰਾਧ ਸਮੂਹ ਖਿਲਾਫ ਵੱਡੀ ਸਫਲਤਾ ਦੱਸਿਆ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਕੈਨੇਡਾ ਵਿਚ ਡਰਾਉਣ-ਧਮਕਾਉਣ ਅਤੇ ਹਿੰਸਾ ਫੈਲਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।

ਇਸ ਓਪਰੇਸ਼ਨ ਵਿਚ ਦੁਨੀਆ ਭਰ ਵਿਚ ਹੁਣ ਤੱਕ 24 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ, ਜਿਨ੍ਹਾਂ ਵਿਚੋਂ 3 ਗ੍ਰਿਫ਼ਤਾਰੀਆਂ ਕੈਨੇਡਾ ਦੀ ਧਰਤੀ 'ਤੇ ਕੀਤੀਆਂ ਗਈਆਂ ਹਨ। ​ਮੰਤਰੀ ਆਨੰਦਸੰਗਰੀ ਨੇ ਕਿਹਾ ਕਿ ਇਸ ਕਾਰਵਾਈ ਨਾਲ ਕੈਨੇਡੀਅਨ ਭਾਈਚਾਰੇ ਵਿਚ ਹਿੰਸਾ ਭੜਕਾਉਣ ਵਾਲੇ ਅਪਰਾਧਿਕ ਨੈੱਟਵਰਕਾਂ ਨੂੰ ਵੱਡਾ ਝਟਕਾ ਲੱਗਾ ਹੈ। ਇਹ ਗਰੁੱਪ ਬੇਕਸੂਰ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਅਤੇ ਐਕਸਟੋਸ਼ਨ, ਡਰੱਗ ਤਸਕਰੀ, ਅਗਵਾ ਕਰਨ ਅਤੇ ਹਿੰਸਕ ਵਾਰਦਾਤਾਂ ਵਰਗੇ ਜੁਰਮਾਂ ਵਿਚ ਸ਼ਾਮਲ ਸਨ, ਜਿਸ ਨਾਲ ਪੂਰੇ ਕੈਨੇਡਾ ਵਿੱਚ ਦਹਿਸ਼ਤ ਦਾ ਮਾਹੌਲ ਸੀ।

ਗੌਰਤਲਬ ਹੈ ਕਿ ਸਤੰਬਰ 2025 ਵਿਚ ਕੈਨੇਡਾ ਸਰਕਾਰ ਵੱਲੋਂ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਵਜੋਂ ਸੂਚੀਬੱਧ ਕੀਤਾ ਗਿਆ ਸੀ, ਜਿਸ ਨਾਲ ਏਜੰਸੀਆਂ ਨੂੰ ਇਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਮਜ਼ਬੂਤ ਅਧਿਕਾਰ ਮਿਲ ਗਏ ਸਨ। ਇਸ ਤੋਂ ਇਲਾਵਾ ਐਕਸਟੋਸ਼ਨ ਦੇ ਪੈਸੇ ਨੂੰ ਟ੍ਰੈਕ ਕਰਨ ਅਤੇ ਮਨੀ ਲੌਂਡਰਿੰਗ ਖਿਲਾਫ ਫੋਲੋ ਦਿ ਮਨੀ ਓਪਰੇਸ਼ਨ ਵਰਗੇ ਸਖ਼ਤ ਕਦਮ ਵੀ ਚੁੱਕੇ ਗਏ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link