21.84C Vancouver
ADS

Sep 24, 2025 6:38 PM - The Canadian Press

ਪਬਲਿਕ ਸਰਵਿਸ ਵਰਕਰਾਂ ਦੇ ਧਰਨੇ ਦਾ ਬੀ.ਸੀ. ਤੱਕ ਵਿਸਥਾਰ

Share On
public-service-workers-pickets-expand-to-b-c-liquor-stores
The B.C. General Employees’ Union says more than 600 workers at the liquor stores have walked of the job across the province in an effort to push the government back to the negotiating table.(Photo- The Canadian Press)

ਬੀ.ਸੀ. ਭਰ ਵਿਚ ਸਰਕਾਰ ਵਲੋਂ ਚਲਾਏ ਜਾਂਦੇ 25 ਲੀਕਰ ਡਿਸਟ੍ਰੀਬਿਊਸ਼ਨ ਰਿਟੇਲ ਸਟੋਰਾਂ ਦੇ 600 ਤੋਂ ਵੱਧ ਵਰਕਰਾਂ ਨੇ ਅੱਜ ਜੌਬ ਤੋਂ ਵਾਕ ਔਫ ਕਰ ਦਿੱਤਾ ਹੈ, ਜਿਸ ਨਾਲ ਬੀ.ਸੀ. ਜਨਰਲ ਇੰਪਲਾਈਜ਼ ਯੂਨੀਅਨ ਦੀ ਹੜਤਾਲ ਹੋਰ ਵੱਡੀ ਹੋ ਗਈ ਹੈ। ਯੂਨੀਅਨ ਦਾ ਕਹਿਣਾ ਹੈ ਕਿ ਉਸ ਨੇ ਸਰਕਾਰ ਨੂੰ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਦੀ ਕੋਸ਼ਿਸ਼ ਤਹਿਤ ਸਰਕਾਰੀ ਰੈਵੇਨਿਊ ਦੇ ਮੁੱਖ ਸਰੋਤ ਨੂੰ ਟਾਰਗੇਟ ਕੀਤਾ ਹੈ।

ਸ਼ਰਾਬ ਦੀਆਂ ਦੁਕਾਨਾਂ ਤੋਂ ਇਲਾਵਾ ਵਿਕਟੋਰੀਆ ਵਿਚ ਮਲਟੀ-ਮਨਿਸਟਰੀ ਸਾਈਟ ਦੇ ਲਗਭਗ 1,000 ਵਰਕਰ ਵੀ ਹੜਤਾਲ 'ਤੇ ਹਨ, ਜਿਸ ਵਿਚ ਖੇਤੀਬਾੜੀ, ਵਾਤਾਵਰਣ, ਜੰਗਲ, ਨੌਕਰੀਆਂ, ਸੈਰ-ਸਪਾਟਾ ਅਤੇ ਵਾਟਰ ਮਿਨਿਸਟਰੀਜ਼ ਦੇ ਕਰਮਚਾਰੀ ਸ਼ਾਮਲ ਹਨ। ਇਸ ਨਾਲ ਬੀ.ਸੀ. ਜਨਰਲ ਇੰਪਲਾਈਜ਼ ਯੂਨੀਅਨ ਦੀ ਹੜਤਾਲ ਵਿਚ ਹਿੱਸਾ ਲੈ ਰਹੇ ਸਰਕਾਰੀ ਕਰਮਚਾਰੀਆਂ ਦੀ ਗਿਣਤੀ ਲਗਭਗ 14,000 ਹੋ ਗਈ ਹੈ।

ਯੂਨੀਅਨ ਦੇ ਪ੍ਰਧਾਨ ਪਾਲ ਫਿੰਚ ਨੇ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਵਧਦੀ ਹੜਤਾਲ ਦਾ ਅਸਰ ਰੈਸਟੋਰੈਂਟ ਇੰਡਸਟਰੀ ਅਤੇ ਛੋਟੇ ਕਾਰੋਬਾਰਾਂ 'ਤੇ ਪਵੇਗਾ, ਇਸ ਲਈ ਅਸੀਂ ਉਨ੍ਹਾਂ ਨੂੰ ਵੀ ਗੁਜ਼ਾਰਿਸ਼ ਕਰਦੇ ਹਾਂ ਕਿ ਉਹ ਸੂਬਾ ਸਰਕਾਰ 'ਤੇ ਦਬਾਅ ਪਾਉਣ ਵਿਚ ਸਾਡਾ ਸਾਥ ਦੇਣ। ਗੌਰਤਲਬ ਹੈ ਕਿ ਪਬਲਿਕ ਸਰਵਿਸ ਵਰਕਰ ਦੀ ਹੜਤਾਲ ਦਾ ਇਹ ਚੌਥੇ ਹਫ਼ਤਾ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link