16.9C Vancouver
ADS

Mar 27, 2026 3:11 PM - Connect Newsroom - Jasmine Singh

ਹਾਈ ਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਅਰਜ਼ੀ ਰੱਦ, ਬਜਟ ਸੈਸ਼ਨ ’ਚ ਸ਼ਾਮਲ ਹੋਣ ਦੀ ਨਹੀਂ ਮਿਲੀ ਇਜਾਜ਼ਤ

Share On
punjab-and-haryana-high-court-denies-parole-to-mp-amritpal-singh-to-attend-parliament-session
Amritpal Singh remains in custody after the Punjab and Haryana High Court denied his request for parole to attend Parliament.

ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਐਮ.ਪੀ. ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਨੇ ਸੰਸਦ ਦੇ ਸੈਸ਼ਨ ਵਿਚ ਸ਼ਾਮਲ ਹੋਣ ਲਈ ਪੈਰੋਲ ਦੇਣ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਇਸ ਫੈਸਲੇ ਤੋਂ ਬਾਅਦ ਉਹ ਮੌਜੂਦਾ ਸੰਸਦ ਸੈਸ਼ਨ ਵਿਚ ਹਿੱਸਾ ਨਹੀਂ ਲੈ ਸਕਣਗੇ ਅਤੇ ਹਿਰਾਸਤ ਵਿਚ ਹੀ ਰਹਿਣਗੇ।

ਅੰਮ੍ਰਿਤਪਾਲ ਸਿੰਘ ਐਨ.ਐਸ.ਏ.ਤਹਿਤ ਹਿਰਾਸਤ ਵਿਚ ਹਨ। ਉਨ੍ਹਾਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਦਲੀਲ ਦਿੱਤੀ ਸੀ ਕਿ ਉਹ ਲੋਕਾਂ ਵਲੋਂ ਚੁਣੇ ਹੋਏ ਨੁਮਾਇੰਦੇ ਹਨ ਅਜਿਹੇ ਵਿਚ ਉਨ੍ਹਾਂ ਦਾ ਸੰਸਦ ਸੈਸ਼ਨ ਤੋਂ ਦੂਰ ਰਹਿਣਾ ਵੋਟਰਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ।

ਦੂਜੇ ਪਾਸੇ, ਪੰਜਾਬ ਸਰਕਾਰ ਅਤੇ ਸੁਰੱਖਿਆ ਏਜੰਸੀਆਂ ਨੇ ਇਸ ਮੰਗ ਦਾ ਵਿਰੋਧ ਕੀਤਾ। ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨਾਲ ਅਮਨ-ਕਾਨੂੰਨ ਦੀ ਸਥਿਤੀ ਪ੍ਰਭਾਵਿਤ ਹੋ ਸਕਦੀ ਹੈ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਪੈਰੋਲ ਦੀ ਪਟੀਸ਼ਨ ਖਾਰਜ ਕਰ ਦਿੱਤੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link