16.61C Vancouver
ADS

May 25, 2026 1:41 PM - Connect Newsroom - Ramandeep Kaur

ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ਖਾਰਜ, 25 ਹਜ਼ਾਰ ਰੁਪਏ ਜੁਰਮਾਨਾ

Share On
punjab-and-haryana-high-court-dismisses-partap-singh-bajwa-petition-imposes-rs-25-000-fine
After hearing the arguments, the court dismissed the petition with costs.(Photo: Facebook/Partap Singh Bajwa)

ਪੰਜਾਬ ਕਾਂਗਰਸ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਵੱਲੋਂ ਵੋਟਿੰਗ ਬੂਥਾਂ 'ਤੇ ਕਬਜ਼ਾ ਕਰਨ ਬਾਰੇ ਦਿੱਤੇ ਗਏ ਬਿਆਨ 'ਤੇ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਅਦਾਲਤ ਨੇ ਸੋਮਵਾਰ ਨੂੰ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਬਾਜਵਾ ਨੂੰ 25,000 ਰੁਪਏ ਜੁਰਮਾਨਾ ਵੀ ਲਗਾਇਆ ਹੈ।

ਦੱਸ ਦੇਈਏ ਕਿ ਬਾਜਵਾ ਨੇ ਅਦਾਲਤ ਤੱਕ ਪਹੁੰਚ ਕਰਕੇ ਪੰਜਾਬ ਸਰਕਾਰ ਅਤੇ ਹੋਰ ਸਰਕਾਰੀ ਅਧਿਕਾਰੀਆਂ ਨੂੰ ਕੁਲਵੰਤ ਸਿੰਘ ਬਾਜ਼ੀਗਰ ਖ਼ਿਲਾਫ਼ ਇੱਕ ਇਕੱਠ ਨੂੰ ਸੰਬੋਧਨ ਕਰਨ ਦੌਰਾਨ ਦਿੱਤੇ ਗਏ ਕਥਿਤ ਬਿਆਨਾਂ ਲਈ ਸਖ਼ਤ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ।

ਦੂਜੇ ਪਾਸੇ ਪੰਜਾਬ ਦੇ ਐਡਵੋਕੇਟ ਜਨਰਲ ਨੇ ਦਲੀਲ ਦਿੱਤੀ ਕਿ ਵੋਟਿੰਗ ਤੋਂ ਠੀਕ ਪਹਿਲਾਂ ਦਾਇਰ ਕੀਤੀ ਗਈ ਇਸ ਪਟੀਸ਼ਨ ਵਿੱਚ ਬਾਜਵਾ ਖ਼ਿਲਾਫ਼ ਚੱਲ ਰਹੀ ਇੱਕ FIR ਬਾਰੇ ਨਹੀਂ ਦੱਸਿਆ ਗਿਆ, ਜਦਕਿ ਜਨਹਿਤ ਪਟੀਸ਼ਨ ਦੇ ਮਾਮਲਿਆਂ ਵਿੱਚ ਆਪਣੀ ਪਛਾਣ ਅਤੇ ਪਿਛੋਕੜ ਦਾ ਖੁਲਾਸਾ ਕਰਨਾ ਲਾਜ਼ਮੀ ਹੁੰਦਾ ਹੈ। ਇਸ ਲਈ ਅਦਾਲਤ ਨੇ ਇਸ ਪਟੀਸ਼ਨ ਨੂੰ ਜੁਰਮਾਨੇ ਦੇ ਨਾਲ ਖਾਰਜ ਕਰ ਦਿੱਤਾ।

Latest news

no-active-recall-petitions-remain-against-alberta-mlas
Punjabi

No Active Recall Petitions Remain Against Alberta MLAs

The last remaining recall petitions aimed at removing members of the Alberta legislature have been dismissed.
toronto-police-officer-dies-after-being-shot-during-search-warrant-execution-in-north-york
Punjabi

ਓਨਟਾਰੀਓ ਵਿੱਚ ਡਿਊਟੀ ਦੌਰਾਨ ਜ਼ਖ਼ਮੀ ਟੋਰਾਂਟੋ ਪੁਲਿਸ ਅਧਿਕਾਰੀ ਦੀ ਮੌਤ

ਓਨਟਾਰੀਓ ਵਿਚ ਅੱਜ ਸਵੇਰ ਨੌਰਥ ਯੌਰਕ ਦੇ ਇੱਕ ਅਪਾਰਟਮੈਂਟ ਵਿਚ ਸਰਚ ਵਾਰੰਟ ਦੀ ਕਾਰਵਾਈ ਦੌਰਾਨ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਟੋਰਾਂਟੋ ਪੁਲਿਸ ਦੇ ਔਫੀਸਰ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ ਹੈ। ਟੋਰਾਂਟੋ ਪੁਲਿਸ ਦੇ ਚੀਫ਼ ਮਾਈਰੋਨ ਡੈਮਕਿਵ ਨੇ ਇਸ ਦੀ ਪੁਸ਼ਟੀ ਕੀਤੀ। ਮਾਰੇ ਗਏ ਔਫੀਸਰ ਦੀ ਪਛਾਣ 43 ਸਾਲਾ Const. Marc Pinizzotto ਵਜੋਂ ਹੋਈ ਹੈ।
former-akal-takht-jathedar-records-statement-before-sit-in-behbal-kalan-firing-case
Punjabi

ਸਾਬਕਾ ਅਕਾਲ ਤਖਤ ਜਥੇਦਾਰ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਸਾਹਮਣੇ ਦਰਜ ਕਰਵਾਏ ਬਿਆਨ

ਫਰੀਦਕੋਟ ਦੇ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀਰਵਾਰ ਨੂੰ ਆਪਣਾ ਬਿਆਨ ਦਰਜ ਕਰਵਾਇਆ ਹੈ, ਜਿਸ ਵਿੱਚ ਉਨ੍ਹਾਂ ਨੇ ਕਈ ਮਹੱਤਵਪੂਰਨ ਖੁਲਾਸੇ ਕੀਤੇ ਹਨ।
most-crime-guns-traced-in-canada-originated-domestically-rcmp-internal-reports-show
Punjabi

ਸਾਲ 2024 'ਚ ਟਰੇਸ ਕੀਤੇ ਗਏ ਜ਼ਿਆਦਾਤਰ ਅਪਰਾਧਿਕ ਹਥਿਆਰ ਕੈਨੇਡਾ ਦੇ ਅੰਦਰੋਂ ਹਾਸਲ ਕੀਤੇ ਗਏ: RCMP ਰਿਪੋਰਟ

ਕੈਨੇਡਾ ਵਿਚ ਅਪਰਾਧਿਕ ਵਾਰਦਾਤਾਂ ਵਿਚ ਵਰਤੇ ਜਾਣ ਵਾਲੇ ਹਥਿਆਰਾਂ ਨੂੰ ਲੈ ਕੇ ਇੱਕ ਖੁਲਾਸਾ ਸਾਹਮਣੇ ਆਇਆ ਹੈ। ਆਰ.ਸੀ.ਐਮ.ਪੀ.ਦੀਆਂ ਅੰਦਰੂਨੀ ਰਿਪੋਰਟਾਂ ਮੁਤਾਬਕ, ਸਾਲ 2023 ਅਤੇ 2024 ਦੌਰਾਨ ਵਾਰਦਾਤਾਂ ਵਿਚ ਵਰਤੇ ਗਏ ਹਥਿਆਰਾਂ ਵਿਚੋਂ ਬਹੁਗਿਣਤੀ ਕੈਨੇਡਾ ਦੇ ਅੰਦਰੋਂ ਹੀ ਹਾਸਲ ਕੀਤੇ ਗਏ ਸਨ ਨਾ ਕਿ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਸਮਗਲ ਕਰਕੇ ਲਿਆਂਦਾ ਗਿਆ ਸੀ।
proposed-safe-social-media-act-would-restrict-access-for-children-under-16
Punjabi

ਕੈਨੇਡਾ ਸਰਕਾਰ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਗਾਈ ਪਾਬੰਦੀ

ਕੈਨੇਡੀਅਨ ਸਰਕਾਰ ਵਲੋਂ ਬੁੱਧਵਾਰ ਪੇਸ਼ ਕੀਤੇ ਗਏ ਸੇਫ ਸੋਸ਼ਲ ਮੀਡੀਆ ਐਕਟ, ਜਿਸ ਵਿਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ, ਉਸ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਕੰਪਨੀਆਂ 'ਤੇ ਉਨ੍ਹਾਂ ਦੇ ਕੁੱਲ ਗਲੋਬਲ ਰੈਵੇਨਿਊ ਦੇ 3 ਫੀਸਦੀ ਦੇ ਬਰਾਬਰ ਭਾਰੀ-ਭਰਕਮ ਜੁਰਮਾਨਾ ਕੀਤਾ ਜਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link