8.54C Vancouver
ADS

Dec 22, 2020 4:41 PM -

ਪੰਜਾਬ: ਇੰਕਮ ਟੈਕਸ ਛਾਪਿਆਂ ਦੇ ਵਿਰੋਧ ਵਿੱਚ ਆੜ੍ਹਤੀਆਂ ਨੇ ਦਾਣਾ ਮੰਡੀਆਂ ਚਾਰ ਦਿਨਾਂ ਲਈ ਬੰਦ ਕੀਤੀਆਂ

Share On
punjab-arthi-mandis-across-state-shut-for-4-days-following-income-tax-raids
Arthi Mandis across state shut for 4 days following Income Tax raids/ ANI

ਇੰਕਮ ਟੈਕਸ ਛਾਪਿਆਂ ਦੇ ਵਿਰੋਧ ਅਤੇ ਕਿਸਾਨਾਂ ਦੇ ਰੋਸ ਦੇ ਹੱਕ ਵਿੱਚ ਪੰਜਾਬ ਦੇ ਆੜ੍ਹਤੀਆਂ ਨੇ 4 ਦਿਨਾਂ ਲਈ ਸਾਰੇ ਰਾਜ ਵਿੱਚ ਦਾਣਾ ਮੰਡੀਆਂ ਬੰਦ ਕਰ ਦਿੱਤੀਆਂ ਹਨ।

ਖਰੜ ਮਾਰਕੀਟ ਆੜ੍ਹਤੀ ਐਸੋਸੀਏਸ਼ਨ ਦੇ ਚੇਅਰਮੈਨ ਰਾਜੇਸ਼ ਸੂਦ ਨੇ ਦਾਅਵਾ ਕੀਤਾ ਕਿ ਸਰਕਾਰ ਇਹ ਛਾਪੇ ਮਾਰਕੇ ਆੜ੍ਹਤੀ ਮੰਡੀਆਂ ਨੂੰ ਕਿਸਾਨਾਂ ਦੇ ਰੋਸ ਤੋਂ ਸਮਰਥਨ ਵਾਪਸ ਲੈਣ ਲਈ ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਸੂਦ ਨੇ ਕਿਹਾ, "ਅਸੀਂ 4 ਦਿਨਾਂ ਲਈ ਮੰਡੀਆਂ ਬੰਦ ਕਰ ਦਿੱਤੀਆਂ ਹਨ ਕਿਉਂਕਿ ਪੀਐਮ ਮੋਦੀ ਕਿਸਾਨਾਂ ਦੇ ਰੋਸ ਨੂੰ ਦਬਾਉਣਾ ਚਾਹੁੰਦੇ ਹਨ। ਉਹਨਾਂ ਨੇ ਆੜ੍ਹਤੀਆਂ 'ਤੇ ਦਬਾਅ ਪਾਉਣ ਦੀ ਵੀ ਕੋਸ਼ਿਸ਼ ਕੀਤੀ ਤਾਂ ਜੋ ਅਸੀਂ ਆਪਣਾ ਸਮਰਥਨ ਵਾਪਸ ਲੈ ਲਈਏ ਪਰ ਅਜਿਹਾ ਨਹੀਂ ਹੋਵੇਗਾ। ਹਰ ਕੋਈ ਕਿਸਾਨਾਂ ਦੇ ਰੋਸ ਦੇ ਹੱਕ ਵਿੱਚ ਹੈ। ਅਤੇ ਇਹ ਰੋਸ ਪ੍ਰਦਰਸ਼ਨ ਸਫਲ ਹੋਵੇਗਾ ਅਤੇ ਉਹਨਾਂ ਨੂੰ ਕਾਨੂੰਨ ਰੱਦ ਕਰਨੇ ਪੈਣਗੇ। ਫਿਲਹਾਲ ਕੰਮਕਾਜ 4 ਦਿਨਾਂ ਲਈ ਬੰਦ ਕੀਤਾ ਗਿਆ ਹੈ ਪਰ ਜੇਕਰ ਕਾਨੂੰਨ ਵਾਪਸ ਨਾ ਲਏ ਗਏ, ਤਾਂ ਇਸ ਨੂੰ ਹੋਰ ਅਗਾਂਹ ਵਧਾਇਆ ਜਾ ਸਕਦਾ ਹੈ।"

ਖਰੜ ਮਾਰਕੀਟ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਅਗਰਵਾਲ ਨੇ ਕਿਹਾ ਕਿ ਕਿਸਾਨਾਂ ਦੀ ਲਹਿਰ ਨੂੰ ਕਮਜ਼ੋਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ ਪਰ ਸਰਕਾਰ ਦਾ ਇਹ ਕਦਮ ਅੱਗ ਨੂੰ ਬਾਲਣ ਦਾ ਕੰਮ ਕਰ ਰਿਹਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link