13.82C Vancouver
ADS

Jan 3, 2025 5:59 PM - Connect Newsroom

ਪੰਜਾਬ ਭਾਜਪਾ ਨੂੰ ਜਲਦੀ ਮਿਲ ਸਕਦੈ ਨਵਾਂ ਪ੍ਰਧਾਨ

Share On
punjab-bjp-likely-to-get-a-new-president-soon
Jakhar did not campaign for the BJP in recent by-elections, as well as in the Panchayat and Municipal Council elections.(Photo: Facebook/Sunil Jakhar)

ਪੰਜਾਬ ਭਾਜਪਾ ਨੂੰ ਜਲਦ ਨਵਾਂ ਪ੍ਰਧਾਨ ਮਿਲਣ ਦੀ ਸੰਭਾਵਨਾ ਹੈ, ਪਾਰਟੀ ਨੇ ਇਸ ਸਬੰਧੀ ਮੁੱਢਲੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸੁਨੀਲ ਜਾਖੜ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਹਨ ਹਾਲਾਂਕਿ ਉਨ੍ਹਾਂ ਦਾ ਅਸਤੀਫ਼ਾ ਹਾਲੇ ਪ੍ਰਵਾਨ ਨਹੀਂ ਹੋਇਆ ਹੈ ਪਰ ਉਹ ਪਾਰਟੀ ਦੀਆਂ ਬੈਠਕਾਂ ਤੋਂ ਲਗਾਤਾਰ ਗ਼ੈਰ ਹਾਜ਼ਰ ਚੱਲ ਰਹੇ ਹਨ।

ਜਾਖੜ ਨੇ ਜ਼ਿਮਨੀ ਚੋਣਾਂ, ਪੰਚਾਇਤ ਅਤੇ ਨਗਰ ਕੌਂਸਲ ਚੋਣਾਂ ਵਿਚ ਵੀ ਭਾਜਪਾ ਲਈ ਪ੍ਰਚਾਰ ਨਹੀਂ ਕੀਤਾ ਸੀ। ਕਿਹਾ ਜਾਂਦਾ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਲਈ ਤਿੰਨ ਨਾਵਾਂ ’ਤੇ ਚਰਚਾ ਹੋ ਰਹੀ ਹੈ, ਇਨ੍ਹਾਂ ਵਿਚ ਮਨਪ੍ਰੀਤ ਸਿੰਘ ਬਾਦਲ, ਸਾਬਕਾ ਵਿਧਾਇਕ ਕੇਵਲ ਢਿੱਲੋਂ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਦੇ ਨਾਮ ਸ਼ਾਮਲ ਹਨ।

ਇਸ ਤੋਂ ਇਲਾਵਾ ਭਾਜਪਾ ਦੇ ਸੀਨੀਅਰ ਨੇਤਾ ਅਵਿਨਾਸ਼ ਰਾਏ ਖੰਨਾ, ਅਸ਼ਵਨੀ ਸ਼ਰਮਾ, ਤਰੁਣ ਚੁੱਘ ਅਤੇ ਸੁਭਾਸ਼ ਸ਼ਰਮਾ ਦੇ ਨਾਂਅ ਵੀ ਪ੍ਰਧਾਨ ਦੇ ਅਹੁਦੇ ਲਈ ਵਿਚਾਰ ਅਧੀਨ ਹਨ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link