17.21C Vancouver
ADS

Mar 25, 2026 3:20 PM - Connect Newsroom - Ramandeep Kaur

ਵੇਅਰਹਾਊਸ ਅਧਿਕਾਰੀ ਦੀ ਮੌਤ ਮਾਮਲੇ ‘ਚ ਸੀਬੀਆਈ ਜਾਂਚ ਦੀ ਮੰਗ, ਭਾਜਪਾ ਵੱਲੋਂ ਰਾਜਪਾਲ ਨੂੰ ਮੰਗ ਪੱਤਰ

Share On
punjab-bjp-seeks-cbi-probe-into-warehouse-officials-death-submits-memorandum-to-governor
Punjab BJP leaders submit a memorandum to Governor Gulab Chand Kataria in Chandigarh on March 25, 2026. (Photo: X Sunil Jakhar)

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦੀ ਲੀਡਰਸ਼ਿਪ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੰਜਾਬ ਭਾਜਪਾ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਲਈ ਮੰਗ ਪੱਤਰ ਸੌਂਪਿਆ।

ਭਾਜਪਾ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਲਾਲਜੀਤ ਭੁੱਲਰ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਖੁਦਕੁਸ਼ੀ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾਵੇ ਤਾਂ ਜੋ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦਾ ਸੱਚ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ।

Latest news

most-crime-guns-traced-in-canada-originated-domestically-rcmp-internal-reports-show
Punjabi

ਸਾਲ 2024 'ਚ ਟਰੇਸ ਕੀਤੇ ਗਏ ਜ਼ਿਆਦਾਤਰ ਅਪਰਾਧਿਕ ਹਥਿਆਰ ਕੈਨੇਡਾ ਦੇ ਅੰਦਰੋਂ ਹਾਸਲ ਕੀਤੇ ਗਏ: RCMP ਰਿਪੋਰਟ

ਕੈਨੇਡਾ ਵਿਚ ਅਪਰਾਧਿਕ ਵਾਰਦਾਤਾਂ ਵਿਚ ਵਰਤੇ ਜਾਣ ਵਾਲੇ ਹਥਿਆਰਾਂ ਨੂੰ ਲੈ ਕੇ ਇੱਕ ਖੁਲਾਸਾ ਸਾਹਮਣੇ ਆਇਆ ਹੈ। ਆਰ.ਸੀ.ਐਮ.ਪੀ.ਦੀਆਂ ਅੰਦਰੂਨੀ ਰਿਪੋਰਟਾਂ ਮੁਤਾਬਕ, ਸਾਲ 2023 ਅਤੇ 2024 ਦੌਰਾਨ ਵਾਰਦਾਤਾਂ ਵਿਚ ਵਰਤੇ ਗਏ ਹਥਿਆਰਾਂ ਵਿਚੋਂ ਬਹੁਗਿਣਤੀ ਕੈਨੇਡਾ ਦੇ ਅੰਦਰੋਂ ਹੀ ਹਾਸਲ ਕੀਤੇ ਗਏ ਸਨ ਨਾ ਕਿ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਸਮਗਲ ਕਰਕੇ ਲਿਆਂਦਾ ਗਿਆ ਸੀ।
proposed-safe-social-media-act-would-restrict-access-for-children-under-16
Punjabi

ਕੈਨੇਡਾ ਸਰਕਾਰ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਗਾਈ ਪਾਬੰਦੀ

ਕੈਨੇਡੀਅਨ ਸਰਕਾਰ ਵਲੋਂ ਬੁੱਧਵਾਰ ਪੇਸ਼ ਕੀਤੇ ਗਏ ਸੇਫ ਸੋਸ਼ਲ ਮੀਡੀਆ ਐਕਟ, ਜਿਸ ਵਿਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ, ਉਸ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਕੰਪਨੀਆਂ 'ਤੇ ਉਨ੍ਹਾਂ ਦੇ ਕੁੱਲ ਗਲੋਬਲ ਰੈਵੇਨਿਊ ਦੇ 3 ਫੀਸਦੀ ਦੇ ਬਰਾਬਰ ਭਾਰੀ-ਭਰਕਮ ਜੁਰਮਾਨਾ ਕੀਤਾ ਜਾ ਸਕਦਾ ਹੈ।
aap-mla-raman-arora-former-congress-mla-kikki-dhillon-appear-before-ed-for-second-time
Punjabi

ਈ.ਡੀ. ਸਾਹਮਣੇ ਦੂਜੀ ਵਾਰ ਪੇਸ਼ ਹੋਏ ਵਿਧਾਇਕ ਰਮਨ ਅਰੋੜਾ ਅਤੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ

ਪੰਜਾਬ ਦੇ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਅਤੇ ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਅੱਜ ਦੂਜੀ ਵਾਰ ਈ.ਡੀ. ਦੇ ਦਫ਼ਤਰ ਵਿੱਚ ਪੇਸ਼ ਹੋਏ। ਦੋਵੇਂ ਆਗੂਆਂ ਤੋਂ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੀ ਕਥਿਤ ਉਲੰਘਣਾ ਦੇ ਮਾਮਲਿਆਂ ਵਿੱਚ ਪੁੱਛਗਿੱਛ ਕੀਤੀ ਗਈ।
72-year-old-lethbridge-man-killed-in-southeast-alberta-crash-two-others-seriously-injured
Punjabi

ਸੜਕ ਹਾਦਸੇ ਵਿੱਚ 72 ਸਾਲਾ ਲੈਥਬ੍ਰਿਜ ਨਿਵਾਸੀ ਦੀ ਮੌਤ, ਦੋ ਹੋਰ ਗੰਭੀਰ ਜ਼ਖ਼ਮੀ

ਲੈਥਬ੍ਰਿਜ ਦੇ ਸਾਊਥ ਈਸਟ ਵਿੱਚ ਮੰਗਲਵਾਰ ਸ਼ਾਮ ਵਾਪਰੇ ਇੱਕ ਗੰਭੀਰ ਸੜਕ ਹਾਦਸੇ ਵਿੱਚ ਇੱਕ 72 ਸਾਲਾ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਕੋਲਡੇਲ ਆਰਸੀਐਮਪੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਾਮ 8:11 ਵਜੇ ਦੇ ਕਰੀਬ ਹਾਈਵੇ 4 ਅਤੇ ਰੇਂਜ ਰੋਡ 210 ਨੇੜੇ ਵਾਪਰੀ। ਇਸ ਘਟਨਾ ਦੌਰਾਨ ਇੱਕ ਵੋਲਕਸਵੈਗਨ ਜੇਟਾ ਅਤੇ ਮਿਤਸੁਬੀਸ਼ੀ ਆਊਟਲੈਂਡਰ ਵਿਚਾਲੇ ਟੱਕਰ ਹੋਈ।
carney-to-attend-g7-summit-in-france-visit-ireland-during-european-trip
Punjabi

ਪੀ.ਐਮ.ਕਾਰਨੀ G7 ਸੰਮੇਲਨ ਲਈ ਯੂਰਪ ਹੋਣਗੇ ਰਵਾਨਾ, ਫਰਾਂਸ ਅਤੇ ਆਇਰਲੈਂਡ ਦਾ ਵੀ ਕਰਨਗੇ ਦੌਰਾ

ਪੀ.ਐਮ.ਮਾਰਕ ਕਾਰਨੀ ਅੱਜ ਸ਼ਾਮ ਯੂਰਪ ਦੌਰੇ ਲਈ ਰਵਾਨਾ ਹੋਣਗੇ। ਉਹ 15 ਤੋਂ 17 ਜੂਨ ਤੱਕ ਫਰਾਂਸ ਦੇ Évian-les-Bains ਵਿਚ ਹੋਣ ਵਾਲੀ G7 ਲੀਡਰਸ ਦੀ ਬੈਠਕ ਵਿਚ ਸ਼ਿਰਕਤ ਕਰਨਗੇ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦਾ ਯੂਰਪ ਲਈ ਇਹ 9ਵਾਂ ਦੌਰਾ ਹੈ। ਇਸ ਯਾਤਰਾ ਦੌਰਾਨ ਉਹ ਫਰਾਂਸ ਦੇ ਨਾਲ-ਨਾਲ ਆਇਰਲੈਂਡ ਵੀ ਜਾਣਗੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link