18.8C Vancouver
ADS

Jun 29, 2022 2:19 PM -

ਪੰਜਾਬ ਬਜਟ : 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਫ਼ੈਸਲੇ ਨੂੰ ਲੈ ਕੇ ਐਕਸਪਰਟ ਨੇ ਜਤਾਈ ਚਿੰਤਾ

Share On
punjab-budget-expert-fears-state-might-enter-debt-trap-soon
Punjab Finance Minister Harpal Singh Cheema (Photo : ANI)

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਆਪਣੇ ਪਹਿਲੇ ਬਜਟ ਨੂੰ ਲੈ ਕੇ ਮਾਹਰਾਂ ਨੇ ਆਪਣੀ ਰਾਇ ਰੱਖੀ ਹੈ।

ਇੱਕ ਮਾਹਰ ਦਾ ਕਹਿਣਾ ਹੈ ਕਿ ਬਿਨਾਂ ਕਿਸੇ ਨਵੇਂ ਟੈਕਸ ਅਤੇ 1 ਜੁਲਾਈ ਤੋਂ ਮੁਫ਼ਤ ਬਿਜਲੀ ਦੇਣ ਦੇ ਐਲਾਨਾਂ ਨਾਲ ਸੂਬਾ ਨੇੜਲੇ ਭਵਿੱਖ ਵਿਚ ਕਰਜ਼ ਦੇ ਜਾਲ ਵਿਚ ਫਸ ਸਕਦਾ ਹੈ।

ਇਕਨੋਮਿਕ ਅਤੇ ਵਿਦੇਸ਼ ਨੀਤੀ ਦੇ ਮਾਹਰ ਡਾ. ਸੁਵਰੋਕਮਲ ਦੱਤਾ ਨੇ ਬਜਟ ਨੂੰ ਦਿਨ ਵਿਚ ਸੁਪਨੇ ਦੇਖਣ ਵਾਂਗ ਕਰਾਰ ਦਿੱਤਾ ਅਤੇ ਕਿਹਾ ਕਿ ਬਜਟ ਦੇ ਡੂੰਘਾਈ ਨਾਲ ਵਿਸ਼ਲੇਸ਼ਣ ਤੋਂ ਪਤਾ ਲੱਗਦਾ ਹੈ ਕਿ ਇਹ ਦਿਸ਼ਾਹੀਣ ਅਤੇ ਉਲਝਣ ਵਾਲਾ ਹੈ।

ਉਨ੍ਹਾਂ ਆਖਿਆ ਕਿ ਸੂਬੇ 'ਤੇ ਲਗਭਗ 2.85 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ ਅਤੇ ਸਰਕਾਰ ਕੋਲ ਇਸ ਦਾ ਕੋਈ ਤਰੀਕਾ ਨਹੀਂ ਹੈ ਕਿ ਇਸ ਨੂੰ ਕਿਵੇਂ ਦੂਰ ਕਰਨਾ ਹੈ।

ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਨੇ 1 ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ, 117 ਮੁਹੱਲਾ ਕਲੀਨਕ ਸਥਾਪਤ ਕਰਨ ਅਤੇ ਹੋਰ ਤਜਵੀਜ਼ਾਂ ਦੇ ਨਾਲ-ਨਾਲ ਸੂਬੇ ਦੇ 100 ਸਕੂਲਾਂ ਨੂੰ 'ਸਕੂਲ ਆਫ਼ ਐਮੀਨੈਂਸ' ਵਜੋਂ ਅਪਗ੍ਰੇਡ ਕਰਨ ਦਾ ਐਲਾਨ ਕੀਤਾ ਹੈ। ਦੱਤਾ ਨੇ ਕਿਹਾ ਕਿ ਸੂਬਾ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠਾਂ ਦੱਬਿਆ ਹੋਇਆ ਹੈ ਅਤੇ ਮੁਫ਼ਤ ਬਿਜਲੀ ਦੇ ਫ਼ੈਸਲੇ ਨਾਲ ਸਥਿਤੀ ਹੋਰ ਜ਼ਿਆਦਾ ਖ਼ਰਾਬ ਹੋਵੇਗੀ।

ਉਨ੍ਹਾਂ ਆਖਿਆ ਕਿ ਸੂਬੇ ਦੇ ਖ਼ਜ਼ਾਨੇ 'ਤੇ ਇਸ ਨਾਲ ਹੋਰ ਭਾਰ ਵਧੇਗਾ ਅਤੇ ਵਿੱਤੀ ਸੰਕਟ ਹੋਰ ਜ਼ਿਆਦਾ ਡੂੰਘਾ ਹੋਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਸੂਬੇ 'ਤੇ ਵਿੱਤੀ ਕਰਜ਼ੇ ਦੇ ਬੋਝ ਨੂੰ ਸਿਰਫ਼ ਜੀ. ਐੱਸ. ਟੀ. ਦੀ ਕਮਾਈ ਰਾਹੀਂ ਘੱਟ ਨਹੀਂ ਕੀਤਾ ਜਾ ਸਕਦਾ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link