15C Vancouver
ADS

Aug 17, 2021 9:16 AM -

ਪੰਜਾਬ ਕੈਬਿਨਟ ਨੇ ਦਿੱਤੀ ਐੱਮਐੱਸਐੱਮਈਜ਼ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੀ ਐੱਨਓਸੀਜ਼ ਫਹਿਰਿਸਤ ਨੂੰ ਮਨਜ਼ੂਰੀ

Share On
punjab-cabinet-approves-list-of-nocs-required-for-msmes-to-boost-ease-of-business
Punjab cabinet approves list of NOCs required for MSMEs to boost ease of business

ਬਹੁਤ ਨਿੱਕੇ, ਛੋਟੇ ਅਤੇ ਦਰਮਿਆਨੇ ਕਾਰੋਬਾਰਾਂ ਨੂੰ ਉਤਸ਼ਾਹਿਤ ਅਤੇ 'ਕਾਰੋਬਾਰ ਨੂੰ ਅਸਾਨ ਕਰਨ' ਲਈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ, ਸੂਬੇ ਵਿੱਚ ਉਦਯੋਗ ਸਥਾਪਿਤ ਕਰਨ ਲਈ ਲੋੜੀਂਦੀ ਐਤਰਾਜ਼ ਨਾ ਕਰਨ ਵਾਲੀ ਫਹਿਰਿਸਤ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਅਧਿਕਾਰਿਤ ਰਿਲੀਜ਼ ਮੁਤਾਬਕ, ਇਸਦੇ ਨਾਲ ਹੀ ਪੰਜਾਬ ਮੁਲਕ ਦਾ, ਸੂਬੇ 'ਚ ਨਿੱਕੇ,ਮੱਧ ਅਤੇ ਦਰਮਿਆਨੇ ਕਾਰੋਬਾਰਾਂ ਦੀ ਖੁਸ਼ਹਾਲੀ ਲਈ, ਐਨਓਸੀ ਦੇ ਮਾਮਲੇ ਵਿੱਚ ਕਾਰੋਬਾਰ ਨੂੰ ਬਿਹਤਰ ਕਰਨ ਲਈ ਯੋਜਨਾਬੱਧ ਕਿਰਿਆਸ਼ੀਲ ਕਦਮ ਚੁੱਕਣ ਵਾਲਾ, ਪਹਿਲਾ ਸੂਬਾ ਬਣ ਗਿਆ ਹੈ।

ਮੁੱਖ ਮੰਤਰੀ ਵੱਲੋਂ ਆਪਣੀ ਆਜ਼ਾਦੀ ਦਿਹਾੜੇ ਸੀ ਤਕਰੀਰ ਵਿੱਚ ਸੂਬਾ ਸਰਕਾਰ ਦਾ ਬਹੁਤ ਨਿੱਕੇ, ਨਿੱਕੇ ਅਤੇ ਦਰਮਿਆਨੇ ਕਾਰੋਬਾਰਾਂ ਨੂੰ ਸੂਬੇ ਵਿੱਚ ਉਤਸ਼ਾਹਿਤ ਕਰਨ ਦਾ ਫ਼ੈਸਲਾ ਐਲਾਨਿਆ ਗਿਆ ਸੀ ਅਤੇ ਇਸਦੀ ਮਨਜ਼ੂਰਸ਼ੁਦਾ ਫਹਿਰਿਸਤ ਵਿੱਚ ਇਸਦੇ ਨਾਲ ਹੀ ਸੀ।

"ਇਹ ਵੱਡੇ ਉੱਦਮੀਆਂ ਦੇ ਗਲੋਬਲ ਗਠਜੋੜ (ਜੀਏਐੱਮਈ) ਦੀਆਂ ਸਿਫਾਰਸ਼ਾਂ 'ਤੇ ਅਧਾਰਿਤ ਹੈ-ਇਹ ਪੰਜਾਬ ਨੂੰ ਇੱਕ ਵਿਕਾਸਸ਼ੀਲ ਉਦਯੋਗਿਕ ਹੱਬ ਬਣਾਉਣ ਲਈ, ਪੰਜਾਬ ਸਰਕਾਰ ਵੱਲੋਂ ਬਣਾਈ ਜਥੇਬੰਦੀ ਹੈ,"ਰਿਲੀਜ਼ 'ਚ ਆਖਿਆ ਗਿਆ।

ਨਵੇਂ ਉਦਯੋਗਿਕ ਸੁਧਾਰਾਂ ਦੀ ਸ਼ੁਰੂਆਤ ਕਰਨ ਲਈ, 2 ਨਵੰਬਰ,2020 ਤੋਂ, ਦੋ ਸਾਲਾਂ ਦੇ ਵਕਫ਼ੇ ਲਈ, ਉਦਯੋਗ ਅਤੇ ਵਣਜ ਮਹਿਕਮੇ, ਪੰਜਾਬ ਅਤੇ ਵੱਡੇ ਉੱਦਮੀਆਂ ਦੇ ਗਲੋਬਲ ਗਠਜੋੜ (ਜੀਏਐੱਮਈ) ਵਿਚਾਲੇ, ਨਵੰਬਰ 2020 ਨੂੰ, ਇੱਕ ਭਰੋਸੇ ਦੇ ਮੰਗ-ਪੱਤਰ 'ਤੇ ਦਸਤਖ਼ਤ ਕੀਤੇ ਗਏ ਸਨ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਮੁਤਾਬਕ, ਐੱਨਓਸੀਜ਼ ਦੀ ਮਨਜ਼ੂਰਸ਼ੁਦਾ ਸੰਪੂਰਨ ਫਹਿਰਿਸਤ, ਉੱਦਮੀਆਂ ਲਈ, ਕਾਰੋਬਾਰ ਨੂੰ ਸਥਾਪਿਤ ਕਰਨ ਅਤੇ ਕਾਰਜਸ਼ੀਲ ਬਣਾਉਣ ਲਈ ਐਨਓਸੀ ਸਬੰਧੀ ਜਾਣਕਾਰੀ ਇਸਤੇਮਾਲ ਕਰਨ ਲਈ, ਨਿਸ਼ਚਿਤ ਤੌਰ 'ਤੇ ਇੱਕ ਸਰੋਤ ਹੋਵੇਗੀ।

ਰਿਲੀਜ਼ ਵਿੱਚ ਇਹ ਵੀ ਆਖਿਆ ਗਿਆ ਕਿ ਅੱਗੇ ਭਵਿੱਖ ਵਿੱਚ, ਇਸ ਮਨਜ਼ੂਰਸ਼ੁਦਾ ਐੱਨਓਸੀਜ਼ (ਨੋ ਔਬਜੈਕਸ਼ਨ ਸਰਟੀਫਿਕੇਟ) ਵਿੱਚ ਕਿਸੇ ਤਰਾਂ ਦਾ ਕੋਈ ਵਾਧਾ, ਮੰਤਰੀਆਂ ਦੀ ਕਾਉਂਸਿਲ ਤੋਂ ਮਨਜ਼ੂਰੀ ਲੈਕੇ, ਸਬੰਧਿਤ ਪ੍ਰਬੰਧਕੀ ਮਹਿਕਮੇ ਵੱਲੋਂ ਕੀਤੀ ਜਾਵੇਗੀ।

Latest news

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link