19.1C Vancouver
ADS

May 20, 2021 2:54 PM -

ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਲੌਂਚ ਕੀਤੀ ਕੋਵਿਡ ਕੇਅਰ ਵਟਸਐਪ ਚੈਟਬੋਟ

Share On
punjab-cm-capt-amarinder-singh-launches-covid-care-whatsapp-chatbot
Punjab CM Capt Amarinder Singh launches COVID care WhatsApp chatbot

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵੀਰਵਾਰ ਨੂੰ ਮਿਸ਼ਨ ਫ਼ਤਹਿ ਦੇ ਤਹਿਤ, ਘਰ ਵਿੱਚ ਇਕਾਂਤਵਾਸ ਕਰ ਰਹੇ ਲੋਕਾਂ ਲਈ ਵਟਸਐਪ ਚੈਟਬੋਟ ਨਾਂ ਦਾ ਇੱਕ ਕੋਵਿਡ ਕੇਅਰ ਪ੍ਰੋਗਰਾਮ ਨੂੰ ਲੌਂਚ ਕੀਤਾ ਗਿਆ ਹੈ।

ਇਸ ਵਟਸਐਪ ਚੈਟਬੋਟ ਵਿੱਚ ਬੈਡ ਮੁੱਹਈਆ ਹੋਣ ਦੀ ਥਾਂ, ਵੈਕਸੀਨ ਸੈਂਟਰ ਅਤੇ ਹੋਰ ਵੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ|

ਤਿੰਨ ਭਾਸ਼ਾਵਾਂ- ਅੰਗਰੇਜ਼ੀ, ਪੰਜਾਬੀ ਅਤੇ ਹਿੰਦੀ ਵਿੱਚ ਮੌਜੂਦ ਇਹ ਚੈਟਬੋਟ ਘਰ ਵਿੱਚ ਇਕਾਂਤਵਾਸ ਕਰ ਰਹੇ ਕੋਵਿਡ ਦੇ ਮਰੀਜ਼ਾਂ ਦੀ ਮਾਹਿਰਾਂ ਵੱਲੋਂ ਨਿਗਰਾਨੀ ਕਰਨ ਵਿੱਚ ਮਦਦ ਕਰੇਗੀ, ਜੋ ਚੈਟਬੋਟ ਵਿਚਲੀ ਮਰੀਜ਼ਾਂ ਦੀ ਜਾਣਕਾਰੀ ਮੁਤਾਬਕ, ਉਨ੍ਹਾਂ ਦੇ ਇਲਾਜ ਲਈ ਉਨ੍ਹਾਂ ਨੂੰ ਸਲਾਹ ਦੇਣਗੇ।

ਸੂਬੇ ਵਿਚਲੇ ਕੋਵਿਡ ਦੇ ਹਾਲਾਤ 'ਤੇ ਚਰਚਾ ਕਰਨ ਲਈ ਕੀਤੀ ਗਈ ਇੱਕ ਉੱਚ ਪੱਧਰ ਦੀ ਵਰਚੁਅਲ ਬੈਠਕ ਦੀ ਪ੍ਰਧਾਨਗੀ ਕਰਦਿਆਂ, ਮੁੱਖ ਮੰਤਰੀ ਵੱਲੋਂ ਕੁਝ ਚਿਰ ਪਹਿਲਾਂ ਲੌਂਚ ਕੀਤੀ ਗਈ ਭੋਜਨ ਹੈਲਪਲਾਈਨ ਦੇ ਕੰਮ ਦੀ ਵੀ ਸਮੀਖਿਆ ਕੀਤੀ ਗਈ।

ਇਸ ਹੈਲਪਲਾਈਨ ਜ਼ਰੀਏ ਪੰਜਾਬ ਪੁਲਿਸ ਵੱਲੋਂ ਹੁਣ ਤੱਕ ਇੱਕ ਹਫ਼ਤੇ ਵਿੱਚ 3000 ਤੋਂ ਵੀ ਵੱਧ ਭੋਜਨ ਦੇ ਪੈਕੇਟ, ਜਿਨ੍ਹਾਂ ਵਿੱਚ 2721 ਪੱਕੇ ਹੋਏ ਭੋਜਨ ਦੇ ਅਤੇ 280 ਕੱਚੀ ਰਸਦ ਦੇ ਪੈਕੇਟ ਸਨ, ਕੋਵਿਡ ਪ੍ਰਭਾਵਿਤ ਪਰਿਵਾਰਾਂ ਦੇ ਘਰਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਪੰਜਾਬ ਪੁਲਿਸ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ, ਮੁੱਖ ਮੰਤਰੀ ਨੇ ਸਾਰੇ ਪ੍ਰਭਾਵਿਤ ਨਾਗਰਿਕਾਂ ਨੂੰ ਮੁਫ਼ਤ ਖਾਣੇ ਲਈ 112 ਜਾਂ 181 ਡਾਇਲ ਕਰਨ ਲਈ ਅਰਜ਼ ਕੀਤੀ, ਇਸ ਨਾਲ ਉਹ ਇਸ ਪੱਕਾ ਕਰਨਾ ਚਾਹੁੰਦੇ ਹਨ ਕਿ ਸੂਬੇ ਵਿੱਚ ਕੋਈ ਵੀ ਇਸ ਮੁਸ਼ਕਿਲ ਵੇਲੇ ਵਿੱਚ ਭੁੱਖਾ ਨਾ ਸੌਂਵੇਂ।

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਆਖਿਆ,"ਪੁਲਿਸ ਮਹਿਕਮੇ ਵੱਲੋਂ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਕੋਵਿਡ ਕੈਂਟੀਨਾਂ ਬਣਾਈਆਂ ਗਈਆਂ ਹਨ, ਜਿਹਨਾਂ ਵਿੱਚ ਇਸ ਸਕੀਮ ਸ਼ੁਰੂ ਹੋਣ ਦੇ ਪਹਿਲੇ ਦਿਨ ਹੀ 120 ਤੋਂ ਵੀ ਵੱਧ ਪੱਕੇ/ਅਣਪੱਕੇ ਖਾਣੇ ਦੇ ਪੈਕੇਟ ਡਿਲਿਵਰ ਕੀਤੇ ਗਏ ਸਨ।"

ਗੁਪਤਾ ਨੇ ਅੱਗੇ ਦੱਸਿਆ ਕਿ 14 ਮਈ ਤੋਂ 20 ਮਈ ਤੱਕ ਭੋਜਨ ਹੈਲਪਲਾਈਨ 'ਤੇ ਖਾਣੇ ਲਈ ਕੁਲ 385 ਕਾਲਾਂ ਆ ਚੁੱਕੀਆਂ ਹਨ।

ਉਨ੍ਹਾਂ ਵੱਖੋ-ਵੱਖਰੇ ਕਿੱਸੇ ਦੱਸਦਿਆਂ ਕਿਹਾ,"ਪਠਾਨਕੋਟ ਪੁਲਿਸ ਨੂੰ ਝੁੱਗੀ ਵਿੱਚ ਰਹਿੰਦੀ ਇੱਕ ਔਰਤ ਦੀ ਕਾਲ ਆਈ, ਜਿਸਨੇ ਆਖਿਆ ਕਿ ਉਨ੍ਹਾਂ ਕੋਲ ਰਾਸ਼ਨ ਖਰੀਦਣ ਲਈ ਕੋਈ ਪੈਸੇ ਨਹੀਂ ਹੈ। ਪੁਲਿਸ ਦੀ ਟੀਮ ਵੱਲੋਂ ਫ਼ੌਰਨ ਹੀ ਉੱਥੇ ਰਹਿ ਰਹੇ 25 ਮੈਂਬਰਾਂ ਨੂੰ ਰਸਦ ਪਹੁੰਚਾਈ ਗਈ।"

ਗੁਪਤਾ ਵੱਲੋਂ ਦੱਸੇ ਇੱਕ ਹੋਰ ਹੁਸ਼ਿਆਰਪੁਰ ਦੇ ਕਿੱਸੇ ਮੁਤਾਬਕ, ਟਾਂਡਾ ਇਲਾਕੇ ਦੇ ਇੱਕ ਦਿਹਾੜੀਦਾਰ ਪਰਿਵਾਰ ਦੀ ਗੁਜ਼ਾਰਿਸ਼ 'ਤੇ ਡੀਐੱਸਪੀ ਗੁਰਪ੍ਰੀਤ ਸਿੰਘ ਵੱਲੋਂ ਆਪ ਪੀੜਤ ਪਰਿਵਾਰ ਕੋਲ ਜਾ ਕੇ ਫ਼ਲ, ਦੁੱਧ ਅਤੇ ਬਰੈਡ ਦਾ ਨਾਸ਼ਤਾ ਦਿੱਤਾ ਗਿਆ।

ਗੁਪਤਾ ਨੇ ਅੱਗੇ ਦੱਸਿਆ ਕਿ ਪਰਿਵਾਰ ਦੀ ਹਾਲਤ ਜਾਨਣ ਤੋਂ ਬਾਅਦ ਉੱਥੋਂ ਦੇ ਸਰਪੰਚ ਨੇ ਆਪ ਪਰਿਵਾਰ ਦੀ ਦੇਖਭਾਲ ਦੀ ਜਿੰਮੇਵਾਰੀ ਲਈ|

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ 40 ਸਾਲਾ ਔਰਤ ਦੀ ਮਦਦ ਵੀ ਕੀਤੀ, ਜਿਸਦਾ ਪਤੀ,ਪੁੱਤਰ ਅਤੇ ਧੀ ਕੋਵਿਡ-19 ਪੌਜ਼ਿਟਿਵ ਸਨ।

ਪੁਲਿਸ ਮਹਿਕਮੇ ਵੱਲੋਂ ਪੀੜਤ ਪਰਿਵਾਰਾਂ ਦੇ ਹਾਲ ਦੀ ਪੂਰੀ ਪੜਤਾਲ ਕੀਤੀ ਜਾ ਰਹੀ ਹੈ, ਕਿ ਕੀਤੇ ਉਨ੍ਹਾਂ ਨੂੰ ਕੋਈ ਹੋਰ ਜ਼ਰੂਰੀ ਲੋੜ ਤਾਂ ਨਹੀਂ।

ਜ਼ਿਕਰਯੋਗ ਹੈ ਕਿ ਡੀਜੀਪੀ ਮੁਤਾਬਕ, ਸਭ ਤੋਂ ਵੱਧ ਕਾਲਾਂ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਤੋਂ ਆਈਆਂ ਹਨ।

Latest news

evacuation-alert-issued-for-10-properties-as-konni-lake-wildfire-burns-out-of-control-in-b-c
Punjabi

ਬੀ.ਸੀ. ਦੇ ਕੈਰੀਬੂ ਇਲਾਕੇ ਵਿੱਚ ਜੰਗਲੀ ਅੱਗ ਕਾਰਨ 10 ਪ੍ਰਾਪਰਟੀਜ਼ ਲਈ ਇਵੈਕੂਏਸ਼ਨ ਆਰਡਰ ਜਾਰੀ

ਬੀ. ਸੀ. ਵਿਚ ਵਾਈਲਡ ਫਾਇਰ ਸੀਜ਼ਨ ਦੀ ਸ਼ੁਰੂਆਤ ਵਿਚ ਹੀ ਕੈਰੀਬੂ ਇਲਾਕੇ ਵਿਚ ਬੇਕਾਬੂ ਅੱਗ ਕਾਰਨ ਵੀਰਵਾਰ ਦੇਰ ਰਾਤ ਪ੍ਰਸ਼ਾਸਨ ਨੇ ਇਵੈਕੂਏਸ਼ਨ ਆਰਡਰ ਜਾਰੀ ਕੀਤੇ। ਇਹ ਜੰਗਲੀ ਅੱਗ ਕੋਨੀ ਲੇਕ ਵਿਖੇ ਲੱਗੀ ਹੋਈ ਹੈ, ਜਿਸ ਕਾਰਨ 10 ਪ੍ਰਾਪਰਟੀਆਂ ਨੂੰ ਖਤਰੇ ਦੀ ਚਿਤਾਵਨੀ ਦਿੱਤੀ ਗਈ ।
ceasefire-extension-in-lebanon-followed-by-continued-strikes-in-southern-areas
Punjabi

ਲੇਬਨਾਨ ਵਿੱਚ ਜੰਗਬੰਦੀ ਵਧਾਉਣ ਦੇ ਐਲਾਨ ਦੇ ਬਾਵਜੂਦ ਦੱਖਣੀ ਖੇਤਰਾਂ ਵਿੱਚ ਹਮਲੇ ਜਾਰੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲੇਬਨਾਨ ਵਿੱਚ ਜੰਗਬੰਦੀ ਨੂੰ ਤਿੰਨ ਹਫ਼ਤਿਆਂ ਲਈ ਵਧਾਉਣ ਦਾ ਐਲਾਨ ਕੀਤੇ ਜਾਣ ਦੇ ਬਾਵਜੂਦ ਮੈਦਾਨੀ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ। ਦੱਖਣੀ ਲੇਬਨਾਨ ਦੇ ਪਿੰਡ Deir Aames ਵਿੱਚ ਹਾਲ ਹੀ ਵਿੱਚ ਇਜ਼ਰਾਈਲ ਵੱਲੋਂ ਇੱਕ ਹਵਾਈ ਹਮਲਾ ਹੋਇਆ ਹੈ।
abbotsford-police-arrest-repeat-break-and-enter-suspect-allege-breaches-of-court-ordered-conditions
Punjabi

ਅਦਾਲਤੀ ਸ਼ਰਤਾਂ ਦੀ ਉਲੰਘਣਾ ਤੇ ਹੋਰ ਦੋਸ਼ਾਂ ਤਹਿਤ ਐਬਟਸਫੋਰਡ ਪੁਲਿਸ ਨੇ 35 ਸਾਲਾ ਨੌਜਵਾਨ ਕੀਤਾ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਅਦਾਲਤੀ ਸ਼ਰਤਾਂ ਦੀ ਉਲੰਘਣਾ ਕਰਨ ਅਤੇ ਚੋਰੀ ਦੀ ਇੱਕ ਹੋਰ ਵਾਰਦਾਤ ਨੂੰ ਅੰਜਾਮ ਦੇਣ ਦੇ ਦੋਸ਼ ਵਿਚ 35 ਸਾਲਾ ਜਸਕਰਨ ਸਿੰਘ ਨੂੰ ਮੁੜ ਗ੍ਰਿਫ਼ਤਾਰ ਕੀਤਾ ਹੈ। ਜਸਕਰਨ ਨੂੰ ਪਹਿਲਾਂ ਨਵੰਬਰ 2025 ਵਿਚ ਪੀਰਡਨਵਿਲੇ ਰੋਡ 'ਤੇ 32500 ਬਲਾਕ ਵਿਚ ਪੈਂਦੇ ਇੱਕ ਘਰ ਵਿਚ ਸੰਨ੍ਹ ਲਾਉਣ ਦੇ ਮਾਮਲੇ ਵਿਚ ਫੜਿਆ ਗਿਆ ਸੀ, ਜਿਸ ਤੋਂ ਬਾਅਦ ਮਾਰਚ 2026 ਵਿਚ ਅਦਾਲਤ ਨੇ ਉਸ ਨੂੰ 24 ਘੰਟੇ ਅਤੇ ਹਫ਼ਤੇ ਦੇ ਸੱਤੇ ਦਿਨ ਹਾਊਸ ਅਰੈਸਟ ਦੀਆਂ ਸਖ਼ਤ ਸ਼ਰਤਾਂ 'ਤੇ ਰਿਹਾਅ ਕੀਤਾ ਸੀ।
federal-deficit-reaches-25-5b-in-first-11-months-of-2025-26-fiscal-year
Punjabi

2025–26 ਦੇ ਪਹਿਲੇ 11 ਮਹੀਨਿਆਂ ਵਿੱਚ ਫੈਡਰਲ ਘਾਟਾ $25.5 ਬਿਲੀਅਨ ਤੱਕ ਪਹੁੰਚਿਆ

ਕੈਨੇਡਾ ਦੀ ਫੈਡਰਲ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ 11 ਮਹੀਨਿਆਂ ਯਾਨੀ ਅਪ੍ਰੈਲ ਤੋਂ ਫਰਵਰੀ ਦੌਰਾਨ $25.5 ਬਿਲੀਅਨ ਦਾ ਘਾਟਾ ਦਰਜ ਕੀਤਾ ਹੈ। ਵਿੱਤੀ ਵਿਭਾਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਇਹ ਘਾਟਾ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਰਹੇ $19.3ਬਿਲੀਅਨ ਦੇ ਮੁਕਾਬਲੇ ਕਾਫੀ ਜ਼ਿਆਦਾ ਹੈ।
flood-alert-issued-for-downtown-peace-river-as-heart-river-levels-rise
Punjabi

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਜਾਰੀ ਕੀਤੀ ਗਈ ਹੜ੍ਹ ਦੀ ਗੰਭੀਰ ਚਿਤਾਵਨੀ

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਵੀਰਵਾਰ ਸ਼ਾਮ ਨੂੰ ਹੜ੍ਹ ਦੀ ਗੰਭੀਰ ਚਿਤਾਵਨੀ ਜਾਰੀ ਕੀਤੀ ਗਈ। ਪ੍ਰਸ਼ਾਸਨ ਨੇ ਨਿਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਬਹੁਤ ਹੀ ਥੋੜ੍ਹੇ ਸਮੇਂ ਦੇ ਨੋਟਿਸ'ਤੇ ਘਰ ਖਾਲੀ ਕਰਨ ਲਈ ਤਿਆਰ ਰਹਿਣ। ਇਹ ਅਲਰਟ ਸ਼ਾਮ 4:49 ਵਜੇ ਜਾਰੀ ਕੀਤਾ ਗਿਆ, ਜਿਸ ਤੋਂ ਤੁਰੰਤ ਬਾਅਦ ਕਸਬੇ ਵਿੱਚ ਸਟੇਟ ਔਫ ਲੋਕਲ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link