19.35C Vancouver
ADS

Sep 23, 2021 8:38 AM -

ਪੰਜਾਬ ਦੇ ਸੀਐੱਮ ਹਰਿਆਣਾ ਦੇ ਸੀਐੱਮ ਦੇ ਸੱਦੇ 'ਤੇ ਮਿਲਣ ਪੁੱਜੇ

Share On
punjab-cm-channi-pays-courtesy-call-on-haryana-cm-khattar
Punjab CM Channi pays courtesy call on Haryana CM Khattar

ਪੰਜਾਬ ਦੇ ਨਵੇਂ ਥਾਪੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਉਨ੍ਹਾਂ ਦੇ ਸ਼ਿਸ਼ਟਾਚਾਰਕ ਸੱਦੇ 'ਤੇ, ਹਰਿਆਣਾ ਸਿਵਲ ਸਕੱਤਰੇਤ ਵਿਚਲੇ ਉਹਨਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ।

ਖੱਟੜ ਨੇ ਚੰਨੀ ਨੂੰ ਗੁਲਦਸਤਾ, ਸ਼ਾਲ ਅਤੇ ਅਰਜਨ-ਕ੍ਰਿਸ਼ਨ ਰੱਥ ਦਾ ਮਾਡਲ ਸਤਿਕਾਰ ਵੱਜੋਂ ਭੇਟ ਕੀਤਾ।

"ਹਰਿਆਣਾ ਦੇ ਮੁੱਖ ਮੰਤਰੀ @mlkhattar। ਮੈਨੂੰ ਉਮੀਦ ਹੈ ਕਿ ਪੰਜਾਬ ਅਤੇ ਹਰਿਆਣਾ ਦੋਸਤੀ ਅਤੇ ਸਹਿਯੋਗ ਦੀ ਆਪਸੀ ਭਾਵਨਾ ਨਾਲ ਮਿਲ ਕੇ ਕੰਮ ਕਰਨਗੇ,"ਚੰਨੀ ਨੇ ਟਵੀਟ ਕੀਤਾ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ, ਬੁੱਧਵਾਰ ਨੂੰ ਚੰਨੀ ਆਪਣੇ ਡਿਪਟੀਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨਾਲ ਪੰਜਾਬ ਦੇ ਅੰਮ੍ਰਿਤਸਰ ਵਿੱਚ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ, ਹਰਿਮੰਦਰ ਸਾਹਿਬ ਪੁੱਜੇ ਸਨ।

ਗ਼ੌਰਤਲਬ ਹੈ ਕਿ ਚੰਨੀ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵੱਜੋਂ ਸਹੁੰ ਚੁੱਕੀ ਸੀ।

ਉਹ ਰੂਪਨਗਰ ਦੇ ਚਮਕੌਰ ਸਾਹਿਬ ਤੋਂ ਤਿੰਨ ਵਾਰੀ ਐੱਮਐੱਲਏ ਚੁਣੇ ਜਾ ਚੁੱਕੇ ਹਨ।

ਐਤਵਾਰ ਨੂੰ, ਗੱਲਬਾਤ ਦੇ ਕਈ ਗੇੜਾਂ ਮਗਰੋਂ, ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ, ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ, ਚੰਨੀ ਨੂੰ ਪਾਰਟੀ ਹਾਈ ਕਮਾਂਡ ਵੱਲੋਂ ਇਸ ਅਹੁਦੇ ਲਈ ਚੁਣਿਆ ਗਿਆ।

ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਅਮਰਿੰਦਰ ਸਿੰਘ ਨੇ ਸੂਬੇ ਦੇ ਗਵਰਨਰ ਬਨਵਾੜੀ ਲਾਲ ਪੁਰੋਹਿਤ ਨੂੰ, ਆਪਣੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ, ਕਈ ਮਹੀਨਿਆਂ ਤੋਂ ਚੱਲ ਰਹੇ ਕਲੇਸ਼ ਤੋਂ ਬਾਅਦ, ਆਪਣਾ ਅਸਤੀਫ਼ਾ ਸੌਂਪਿਆ ਸੀ।

ਗ਼ੌਰਤਲਬ ਹੈ ਕਿ ਇਹ ਸਾਰਾ ਬਦਲਾਅ, 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੀ ਹੋਇਆ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link