13.51C Vancouver
ADS

Oct 4, 2021 10:11 AM -

ਅੱਜ ਲਖੀਮਪੁਰ ਖੀਰੀ ਜਾਣਗੇ ਪੰਜਾਬ ਦੇ ਮੁੱਖ ਮੰਤਰੀ ਚੰਨੀ

Share On
punjab-cm-charanjit-channi-to-visit-lakhimpur-kheri-today
Punjab CM Charanjit Channi to visit Lakhimpur Kheri today

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੋਮਵਾਰ ਨੂੰ ਆਖਿਆ ਕਿ ਉਹ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜਾਣਗੇ, ਜਿੱਥੇ ਕੱਲ 4 ਕਿਸਾਨਾਂ ਸਣੇ 8 ਲੋਕਾਂ ਦੀ ਮੌਤ ਹੋਈ ਹੈ।

"ਮੈਂ ਆਪਣੇ ਭੈਣ-ਭਰਾਵਾਂ ਨਾਲ ਦੁੱਖ ਦੀ ਘੜੀ ਵਿੱਚ, ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਲਖੀਮਪੁਰ ਖੀਰੀ ਜਾ ਰਿਹਾ ਹਾਂ। ਮੈਂ ਯੂਪੀ ਸਰਕਾਰ ਨਾਲ ਚੌਪਰ ਦੀ ਲੈਂਡਿੰਗ ਅਤੇ ਟੇਕ ਔਫ ਦੀ ਇਜਾਜ਼ਤ ਦਾ ਮਸਲਾ ਵੀ ਸੁਲਝਾ ਲਿਆ ਹੈ,"ਚੰਨੀ ਨੇ ਟਵੀਟ ਕੀਤਾ।

ਪੰਜਾਬ ਸਰਕਾਰ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਮੁੱਖ ਮੰਤਰੀ ਦੇ ਚੌਪਰ ਦੀ ਲੈਂਡਿੰਗ ਅਤੇ ਟੇਕ ਔਫ ਦੀ ਇਜਾਜ਼ਤ ਲਈ ਲਿਖਿਆ ਹੈ।

"ਜਿਵੇਂ ਕਿ ਤੁਸੀਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਮੌਤ ਤੋਂ ਬਾਅਦ ਪੈਦਾ ਹੋਏ ਹਾਲਾਤ ਬਾਰੇ ਜਾਣਦੇ ਹੀ ਹੋ, ਮੁੱਖ ਮੰਤਰੀ ਇਸ ਦੁੱਖ ਦੀ ਘੜੀ ਵਿੱਚ ਪੀੜਿਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਜਾਣਾ ਚਾਹੁੰਦੇ ਹਨ,"ਪੰਜਾਬ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਨਿਰਦੇਸ਼ਕ ਨੇ ਯੂਪੀ ਦੇ ਐਡੀਸ਼ਨਲ ਮੁੱਖ ਸਕੱਤਰ ਅਵਿਨਾਸ਼ ਅਵਸਥੀ ਨੂੰ ਲਿਖੀ ਚਿੱਠੀ ਵਿੱਚ ਆਖਿਆ।

"ਕਿਰਪਾ ਕਰਕੇ ਮੁੱਖ ਮੰਤਰੀ ਦੇ ਚੌਪਰ ਨੂੰ ਉੱਤਰਨ ਅਤੇ ਉੱਡਣ ਦੀ ਇਜਾਜ਼ਤ ਦਿੱਤੀ ਜਾਵੇ। ਇਹ ਬੇਨਤੀ ਵੀ ਕੀਤੀ ਜਾਂਦੀ ਹੈ ਕਿ ਮੁੱਖ ਮੰਤਰੀ ਦੇ ਪੀੜਿਤ ਪਰਿਵਾਰਾਂ ਨੂੰ ਮਿਲਣ ਲਈ ਲੋੜੀਂਦੇ ਇੰਤੇਜ਼ਾਮਾਤ ਕੀਤੇ ਜਾਣ,"ਚਿੱਠੀ ਵਿੱਚ ਲਿਖਿਆ।

ਹਾਲਾਂਕਿ, ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਅੱਜ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ ਨੂੰ, ਲਖੀਮਪੁਰ ਖੀਰੀ 'ਚ 8 ਲੋਕਾਂ ਦੀ ਮੌਤ ਹੋਣ ਤੋਂ ਬਾਅਦ, ਕਿਸੇ ਨੂੰ ਵੀ ਪੰਜਾਬ ਤੋਂ ਯੂਪੀ 'ਚ ਨਾ ਆਉਣ ਦੇਣ ਲਈ ਬੇਨਤੀ ਕੀਤੀ ਗਈ ਸੀ, ਜਿੱਥੇ ਕ੍ਰਿਮੀਨਲ ਪ੍ਰੋਸੀਜਰ ਕੋਡ ਦੀ ਧਾਰਾ 144 ਲਾਗੂ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪੰਜਾਬ ਦੇ ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ ਸਣੇ, ਕਈ ਵਿਰੋਧੀ ਪਾਰਟੀਆਂ ਦੇ ਨੇਤਾ ਅੱਜ ਲਖੀਮਪੁਰ ਖੀਰੀ ਗਏ ਸਨ ।

ਪਰ ਉੱਤਰ ਪ੍ਰਦੇਸ਼ ਸਰਕਾਰ ਨੇ ਲਖਨਊ ਹਵਾਈ ਅੱਡੇ 'ਤੇ ਛੱਤੀਸਗੜ੍ਹ ਦੇ ਸੀਐਮ ਭੁਪੇਸ਼ ਬਘੇਲ ਅਤੇ ਪੰਜਾਬ ਦੇ ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ ਦੇ ਜਹਾਜ਼ ਨੂੰ, ਉਹਨਾਂ ਦੇ ਲਖੀਮਪੁਰ ਖੀਰੀ ਜਾਣ ਦੇ ਟੀਚੇ ਕਰਕੇ ਉੱਤਰਨ ਦੀ ਇਜਾਜ਼ਤ ਨਹੀਂ ਦਿੱਤੀ।

ਪੁਲਿਸ ਮੁਤਾਬਕ, ਲਖੀਮਪੁਰ ਖੀਰੀ ਵਿੱਚ ਐਤਵਾਰ ਨੂੰ 8 ਲੋਕਾਂ ਦੀ ਮੌਤ ਹੋਈ ਹੈ।

ਲਖੀਮਪੁਰ ਖੀਰੀ ਦੇ ਪੁਲਿਸ ਦੇ ਐਡੀਸ਼ਨਲ ਸੁਪਰਇੰਟੈਂਡੈਂਟ ਅਰੁਣ ਕੁਮਾਰ ਸਿੰਘ ਨੇ ਦੱਸਿਆ ਕਿ ਚਾਰ ਕਿਸਾਨਾਂ ਅਤੇ ਚਾਰ ਗੱਡੀ ਦੇ ਚਾਲਕਾਂ, ਜਿਸਨੇ ਕਥਿਤ ਤੌਰ 'ਤੇ ਕਿਸਾਨਾਂ ਨੂੰ ਦਰੜਿਆ ਸੀ, ਦੀ ਮੌਤ ਹੋ ਗਈ ਹੈ।

ਦੱਸਣਯੋਗ ਹੈ ਕਿ ਕਿਸਾਨਾਂ ਜਥੇਬੰਦੀਆਂ ਦੀ ਸਾਂਝੀ ਜਥੇਬੰਦੀ ਸੰਯੁਕਤ ਕਿਸਾਨ ਮੋਰਚੇ ਨੇ ਵੀ ਕਥਿਤ ਤੌਰ 'ਤੇ ਸੂਬੇ ਦੇ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਟੇਨੀ 'ਤੇ ਇਲਜ਼ਾਮ ਲੈ ਹੈ ਕਿ ਉਹ ਉੱਥੇ ਤਿੰਨ ਗੱਡੀਆਂ ਨਾਲ ਉਸ ਵੇਲੇ ਪੁੱਜਾ, ਜਦੋਂ ਕਿਸਾਨਾਂ ਹੈਲੀਪੈਡ 'ਤੇ ਪ੍ਰਦਰਸ਼ਨ ਕਰ ਰਹੇ ਸਨ ਅਤੇ ਉਨ੍ਹਾਂ 'ਤੇ ਅਖ਼ੀਰ ਤੱਕ ਗੱਡੀਆਂ ਚੜ੍ਹਾ ਦਿੱਤੀਆਂ, ਇਸ ਦੇ ਨਾਲ ਹੀ ਐੱਸਕੇਐੱਮ ਨੇਤਾ ਤੇਜਿੰਦਰ ਸਿੰਘ ਵਿਰਕ 'ਤੇ ਵੀ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ।

ਹਾਲਾਂਕਿ, ਆਸ਼ੀਸ਼ ਮਿਸ਼ਰਾ ਨੇ ਐੱਸਕੇਐੱਮ ਵੱਲੋਂ ਲਾਏ ਇਲਜ਼ਾਮਾਂ ਨੂੰ ਸਿਰਿਓਂ ਖਾਰਜ ਕਰਦਿਆਂ ਆਖਿਆ ਕਿ ਉਹ ਹਾਦਸੇ ਵਾਲੀ ਥਾਂ 'ਤੇ ਮੌਜੂਦ ਹੀ ਨਹੀਂ ਸੀ।

Latest news

punjab-cm-bhagwant-mann-says-no-exam-papers-leaked-during-aap-governments-tenure
Punjabi

ਪੰਜਾਬ ਵਿੱਚ ਸਾਢੇ ਚਾਰ ਸਾਲਾਂ ਦੌਰਾਨ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਮਾਨ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੰਸਦ ਦੇ ਬਾਹਰ ਅੱਜ ਭਾਜਪਾ ਸੰਸਦ ਮੈਂਬਰਾਂ ਦੇ ਪ੍ਰਦਰਸ਼ਨ ਤੋਂ ਕੁਝ ਘੰਟੇ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸੂਬੇ ਵਿੱਚ ਕੋਈ ਪੇਪਰ ਲੀਕ ਨਹੀਂ ਹੋਇਆ ਹੈ।
zelenskyy-to-meet-trump-in-washington-seeking-stronger-air-defence-support-for-ukraine
Punjabi

ਜ਼ੇਲੇਨਸਕੀ ਵਾਸ਼ਿੰਗਟਨ 'ਚ ਟਰੰਪ ਨਾਲ ਕਰਨਗੇ ਮੁਲਾਕਾਤ, ਯੂਕਰੇਨ ਲਈ ਹਵਾਈ ਰੱਖਿਆ ਸਹਾਇਤਾ 'ਤੇ ਹੋਵੇਗੀ ਚਰਚਾ

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਅੱਜ ਵਾਸ਼ਿੰਗਟਨ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਅਹਿਮ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਯੂਕਰੇਨ ਦੀ ਬੈਲਿਸਟਿਕ ਮਿਜ਼ਾਈਲ ਹਮਲਿਆਂ ਤੋਂ ਰੱਖਿਆ ਮਜ਼ਬੂਤ ਕਰਨ ਲਈ ਅਮਰੀਕੀ ਸਹਿਯੋਗ ਅਤੇ ਵਚਨਬੱਧਤਾਵਾਂ ਨੂੰ ਪੱਕਾ ਕਰਨ ਦੀ ਕੋਸ਼ਿਸ਼ ਕਰਨਗੇ।
court-records-show-etobicoke-murder-suspect-was-under-no-contact-order-involving-victim
Punjabi

Etobicoke ਵਿੱਚ ਨਵਨੀਤ ਕੌਰ ਦੇ ਕਾਤਲ ਤੇ ਪਹਿਲਾਂ ਤੋਂ ਲਾਗੂ ਸੀ ਕਾਨੂੰਨੀ ਸ਼ਰਤਾਂ

ਟੋਰੌਂਟੋ ਦੇ Etobicoke ਇਲਾਕੇ ਵਿਚ 26 ਸਾਲਾ ਨਵਨੀਤ ਕੌਰ ਦੇ ਹੋਏ ਕਤਲ ਦੇ ਮਾਮਲੇ ਵਿਚ ਖ਼ੁਲਾਸਾ ਹੋਇਆ ਹੈ ਕਿ ਫਸਟ ਡਿਗਰੀ ਮਰਡਰ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ 37 ਸਾਲਾ ਸ਼ਰਨਜੀਤ ਸਿੰਘ 'ਤੇ ਪਹਿਲਾਂ ਹੀ ਅਦਾਲਤ ਵੱਲੋਂ ਨਵਨੀਤ ਨਾਲ ਕਿਸੇ ਵੀ ਤਰ੍ਹਾਂ ਦਾ ਸੰਪਰਕ ਨਾ ਰੱਖਣ ਦੇ ਸਖ਼ਤ ਹੁਕਮ ਲਾਗੂ ਸਨ।
canadas-trade-minister-to-visit-washington-for-key-meetings-amid-ongoing-trade-tensions
Punjabi

ਕੈਨੇਡਾ ਦੇ ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਅਹਿਮ ਵਪਾਰਕ ਬੈਠਕਾਂ ਲਈ ਜਾਣਗੇ ਵਾਸ਼ਿੰਗਟਨ

ਕੈਨੇਡਾ ਦੇ ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਇਸ ਹਫ਼ਤੇ ਅਹਿਮ ਬੈਠਕਾਂ ਲਈ ਵਾਸ਼ਿੰਗਟਨ ਡੀ.ਸੀ. ਦੌਰੇ 'ਤੇ ਜਾ ਰਹੇ ਹਨ। ਉਨ੍ਹਾਂ ਦੇ ਦਫ਼ਤਰ ਦੇ ਇੱਕ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ​ਇਸ ਦੌਰਾਨ ਉਨ੍ਹਾਂ ਨਾਲ ਅਮਰੀਕਾ ਲਈ ਕੈਨੇਡਾ ਦੀ ਮੁੱਖ ਵਪਾਰਕ ਵਾਰਤਾਕਾਰ Janice Charette ਵੀ ਮੌਜੂਦ ਰਹਿਣਗੇ। ਇਹ ਯਾਤਰਾ ਲਗਭਗ 18 ਮਹੀਨਿਆਂ ਤੋਂ ਚੱਲ ਰਹੀ ਟਰੇਡ ਵਾਰ ਵਿਚ ਵਧੇ ਤਣਾਅ ਦਰਮਿਆਨ ਹੋ ਰਹੀ ਹੈ।
power-outages-infrastructure-damage-reported-after-7-1-magnitude-earthquake-strikes-japans-kumamoto-region
Punjabi

ਜਾਪਾਨ ਵਿੱਚ 7.1 ਤੀਬਰਤਾ ਦਾ ਭੂਚਾਲ, ਬਿਜਲੀ ਸਪਲਾਈ ਪ੍ਰਭਾਵਿਤ ਤੇ ਬਚਾਅ ਕਾਰਜ ਜਾਰੀ

ਜਾਪਾਨ ਦੇ Southern Kumamoto ਸੂਬੇ ਵਿੱਚ ਮੰਗਲਵਾਰ ਨੂੰ 7.1 ਤੀਬਰਤਾ ਦਾ ਜ਼ੋਰਦਾਰ ਭੂਚਾਲ ਆਇਆ, ਜਿਸ ਕਾਰਨ ਹਜ਼ਾਰਾਂ ਘਰਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ, ਸੜਕਾਂ ਵਿੱਚ ਦਰਾਰਾਂ ਪੈ ਗਈਆਂ ਅਤੇ ਇੱਕ ਸ਼ਾਪਿੰਗ ਮਾਲ ਵਿੱਚ ਧਮਾਕੇ ਤੋਂ ਬਾਅਦ ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ। ਪੁਲਿਸ ਮੁਤਾਬਕ ਮਲਬੇ ਹੇਠ ਕਈ ਲੋਕ ਫਸੇ ਹੋਏ ਹਨ, ਜਦਕਿ ਅਧਿਕਾਰੀਆਂ ਨੇ ਜ਼ੋਰਦਾਰ ਝਟਕਿਆਂ ਦੀ ਚੇਤਾਵਨੀ ਜਾਰੀ ਕੀਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link