Aug 15, 2022 4:00 PM - ANI

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ 76ਵੇਂ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਗੁਰੂ ਨਾਨਕ ਸਟੇਡੀਅਮ ਵਿਚ ਕੌਮੀ ਝੰਡਾ ਲਹਿਰਾਇਆ।
ਮਾਨ ਨੇ ਟਵੀਟ ਕੀਤਾ, " ਮੇਰਾ ਭਾਰਤ ਮਹਾਨ, ਅੱਜ ਸਾਡੇ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਗਏ ਹਨ... ਮੈਂ ਉਨ੍ਹਾਂ ਸ਼ਹੀਦਾਂ ਨੂੰ ਪ੍ਰਣਾਮ ਕਰਦਾ ਹਾਂ ਜਿਨ੍ਹਾਂ ਨੇ ਭਾਰਤ ਨੂੰ ਆਜ਼ਾਦ ਕਰਾਉਣ ਲਈ ਬਹੁਤ ਸਾਰੀਆਂ ਕੁਰਬਾਨੀਆਂ ਦਿੱਤੀਆਂ... ਆਜ਼ਾਦੀ ਦਿਵਸ ਦੇ ਮੌਕੇ 'ਤੇ ਮੈਂ ਦੇਸ਼-ਵਿਦੇਸ਼ ਵਿਚ ਵਸਦੇ ਸਾਰੇ ਭਾਰਤੀਆਂ ਨੂੰ ਬਹੁਤ-ਬਹੁਤ ਮੁਬਾਰਕਾਂ ਦਿੰਦਾ ਹਾਂ।"
ਇਸ ਤੋਂ ਪਹਿਲਾਂ ਪੀ. ਐੱਮ. ਮੋਦੀ ਨੇ ਇਸ ਮੌਕੇ 'ਤੇ ਲਾਲ ਕਿਲੇ 'ਤੇ ਤਿਰੰਗਾ ਲਹਿਰਾਇਆ ਅਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਦੇ ਲਾਲ ਕਿਲੇ ਪਹੁੰਚਣ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਰੱਖਿਆ ਰਾਜ ਮੰਤਰੀ ਅਜੈ ਭੱਟ ਅਤੇ ਰੱਖਿਆ ਸਕੱਤਰ ਡਾਕਟਰ ਅਜੇ ਕੁਮਾਰ ਨੇ ਉਨ੍ਹਾਂ ਦਾ ਸਵਾਗਤ ਕੀਤਾ।




