10.41C Vancouver
ADS

Jul 18, 2022 1:58 PM - ANI

CM ਮਾਨ ਵੱਲੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਨੈਸ਼ਨਲ ਹਾਈਵੇ ਦੇ ਨਿਰਮਾਣ 'ਚ ਤੇਜ਼ੀ ਲਿਆਉਣ ਦੇ ਹੁਕਮ

Share On
punjab-cm-mann-reviews-infrastructural-development-in-the-state
Punjab Chief Minister Bhagwant Mann (Photo : ANI)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਨਿਰਮਾਣ ਵਿਭਾਗ (ਪੀ. ਡਲਬਿਊ. ਡੀ.) ਦੇ ਅਧਿਕਾਰੀਆਂ ਨੂੰ ਸੂਬੇ ਵਿਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਜਲਦੀ ਨਿਬੇੜਨ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਹੋਰ ਪ੍ਰਾਜੈਕਟ ਸ਼ੁਰੂ ਕਰਨ ਲਈ ਆਖਿਆ ਹੈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਾਰੇ ਪ੍ਰਵਾਨਿਤ ਤੇ ਮਨਜ਼ੂਰ ਕੰਮਾਂ ਨੂੰ ਸਮਾਂ-ਬੱਧ ਤਰੀਕੇ ਨਾਲ ਮੁਕੰਮਲ ਕਰਨ ਨੂੰ ਤਰਜੀਹ ਦੇਣ ਲਈ ਕਿਹਾ ਹੈ। ਉਨ੍ਹਾਂ ਪੀ. ਡਲਬਿਊ. ਡੀ. ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਕੰਮ ਦੀ ਗੁਣਵੱਤਾ ਲਈ ਇਨ੍ਹਾਂ ਪ੍ਰਾਜੈਕਟਾਂ ਦੀ ਹਰੇਕ ਪੜਾਅ ਉਤੇ ਢੁਕਵੀਂ ਜਾਂਚ ਯਕੀਨੀ ਬਣਾਈ ਜਾਵੇ।

ਮੁੱਖ ਮੰਤਰੀ ਨੇ ਆਦੇਸ਼ ਦਿੱਤਾ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਨੈਸ਼ਨਲ ਹਾਈਵੇ ਦੇ ਨਿਰਮਾਣ ਕਾਰਜ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਹ ਵੱਕਾਰੀ ਪ੍ਰਾਜੈਕਟ ਹੈ, ਜਿਸ ਦੇ ਮੁਕੰਮਲ ਹੋਣ ਨਾਲ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਤੱਕ ਖ਼ਾਸ ਤੌਰ 'ਤੇ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਸ਼ਰਧਾਲੂਆਂ ਦੇ ਸਮੇਂ, ਪੈਸੇ ਤੇ ਊਰਜਾ ਦੀ ਬਚਤ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 254 ਕਿਲੋਮੀਟਰ ਲੰਮਾ ਇਹ ਹਾਈਵੇ 11,510 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ ਅਤੇ ਇਹ ਪੰਜਾਬ ਵਿਚ ਨੌਂ ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ ਤਾਰਨ ਤੇ ਗੁਰਦਾਸਪੁਰ ਵਿਚੋਂ ਲੰਘੇਗਾ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਵਿਭਾਗ ਨੂੰ ਆਮ ਆਦਮੀ ਕਲੀਨਿਕਾਂ ਦਾ ਤੈਅ ਸਮੇਂ ਵਿਚ ਨਿਰਮਾਣ ਕਾਰਜ ਮੁਕੰਮਲ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਆਗਾਮੀ ਸੁਤੰਤਰਤਾ ਦਿਵਸ ਮੌਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰਨਗੇ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link