12.18C Vancouver
ADS

Jul 26, 2022 3:57 PM - ANI

ਸੀ. ਐੱਮ. ਮਾਨ ਵੱਲੋਂ ਸੂਬੇ 'ਚ ਦੂਸ਼ਿਤ ਪਾਣੀਆਂ ਦੇ ਮੁੱਦੇ 'ਤੇ ਚਰਚਾ ਲਈ ਕੇਂਦਰੀ ਮੰਤਰੀ ਨਾਲ ਮੁਲਾਕਾਤ

Share On
punjab-cm-meets-jal-shakti-minister-to-discuss-issue-of-contaminated-waters-in-state
Punjab Chief Minister Bhagwat Mann meets Jal Shakti Minister Gajendra Singh Shekhawat. (Photo : ANI)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਦੂਸ਼ਿਤ ਪਾਣੀਆਂ ਦੇ ਮੁੱਦੇ 'ਤੇ ਚਰਚਾ ਕਰਨ ਲਈ ਮੰਗਲਵਾਰ ਨੂੰ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇੱਕ ਟਵੀਟ ਵਿੱਚ ਦੱਸਿਆ ਸੀ ਕਿ ਉਹ ਦਿੱਲੀ ਵਿਚ ਮੰਤਰੀ ਨੂੰ ਮਿਲਣਗੇ ਅਤੇ ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ ਨੂੰ ਸ਼ੁੱਧ ਕਰਨ ਬਾਰੇ ਵਿਸਥਾਰ ਚਰਚਾ ਕਰਨਗੇ।

ਦੋਵਾਂ ਧਿਰਾਂ ਨੇ ਲੁਧਿਆਣਾ ਵਿਚੋਂ ਲੰਘਣ ਵਾਲੇ ਮੌਸਮੀ ਬੁੱਢੇ ਨਾਲੇ ਕਾਰਨ ਹੋਣ ਵਾਲੇ ਪ੍ਰਦੂਸ਼ਣ ਦੇ ਮੁੱਦੇ 'ਤੇ ਚਰਚਾ ਕੀਤੀ ਅਤੇ ਹਰੀਕੇ ਬੈਰਾਜ ਤੋਂ ਨਿਕਲਣ ਵਾਲੀਆਂ ਨਹਿਰਾਂ ਵਿਚ ਦੂਸ਼ਿਤ ਪਾਣੀ ਦਾਖ਼ਲ ਹੋਣ ਦੀ ਸਮੱਸਿਆ ਨੂੰ ਹੱਲ ਕਰਨ ਲਈ ਗੱਲਬਾਤ ਕੀਤੀ।

ਉੱਥੇ ਹੀ, ਨੈਸ਼ਨਲ ਰਿਵਰ ਕੰਜ਼ਰਵੇਸ਼ਨ ਡਾਇਰੈਕਟੋਰੇਟ (ਐੱਨ. ਆਰ. ਸੀ. ਡੀ.) ਅਧੀਨ ਪੰਜਾਬ ਵਿਚ ਪ੍ਰਦੂਸ਼ਿਤ ਦਰਿਆਵਾਂ ਦੇ ਪੁਨਰ ਸੁਰਜੀਤੀ ਦੇ ਪ੍ਰੋਜੈਕਟ ਨੂੰ ਲਾਗੂ ਕਰਨ ਬਾਰੇ ਵੀ ਚਰਚਾ ਹੋਈ। ਮਾਨ ਨੇ ਇਸ ਮੁਲਾਕਾਤ ਨੂੰ ਮਹੱਤਵਪੂਰਨ ਦੱਸਦੇ ਹੋਏ ਕਿਹਾ ਕਿ ਪੰਜਾਬ ਦਾ ਪਾਣੀ ਅੱਜ ਬਹੁਤ ਜ਼ਿਆਦਾ ਪ੍ਰਦੂਸ਼ਿਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਈ ਇਲਾਕਿਆਂ ਦੇ ਪਾਣੀਆਂ ਵਿਚ ਯੂਰੇਨੀਅਮ, ਆਰਸੇਨਿਕ ਤੇ ਹੈਵੀ ਮੈਟਲਸ ਮਿਲ ਰਹੇ ਹਨ, ਜਿਸ ਵਜ੍ਹਾ ਨਾਲ ਬੱਚੇ ਵਿਕਲਾਂਗ ਪੈਦਾ ਹੋ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਤਲੁਜ ਦਰਿਆ ਹੁਣ ਕੈਂਸਰ ਰਿਵਰ ਬਣ ਚੁੱਕਾ ਹੈ।

ਸੀ. ਐੱਮ. ਮਾਨ ਨੇ ਉਮੀਦ ਜਤਾਈ ਕਿ ਕੇਂਦਰ ਨਾਲ ਮਿਲ ਕੇ ਇਸ ਸਮੱਸਿਆ ਦਾ ਹੱਲ ਹੋ ਸਕੇਗਾ। ਉਨ੍ਹਾਂ ਕਿਹਾ ਕਿ ਸਾਡੀਆਂ ਨਦੀਆਂ ਨੂੰ ਸਾਫ਼ ਕਰਨਾ ਸਾਡਾ ਚੋਣ ਵਾਅਦਾ ਸੀ ਅਤੇ ਇਸ ਨੂੰ ਪੂਰਾ ਕਰਨਾ ਅਸੀਂ ਆਪਣੀ ਜ਼ਿੰਮੇਵਾਰੀ ਸਮਝਦੇ ਹਾਂ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link