17.29C Vancouver
ADS

Jul 13, 2022 3:01 PM - ANI

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਘੋਟਾਲੇ ਦੀ ਜਾਂਚ ਦੇ ਹੁਕਮ

Share On
punjab-cm-orders-comprehensive-enquiry-into-irregularities-in-post-matric
Punjab Chief Minister Bhagwant Mann (Photo : ANI)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿਚ ਹੋਏ ਘੋਟਾਲੇ ਦੀ ਜਾਂਚ ਦਾ ਹੁਕਮ ਦੇ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਵਿਚ ਹੋਏ ਘੋਟਾਲੇ ਦੀ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ ਤਾਂ ਜੋ ਗਬਨ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲੇ।

ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਜਨਤਾ ਦੇ ਪੈਸੇ ਦੀ ਵੰਡ ਵਿਚ ਹਰ ਕੁਤਾਹੀ ਅਤੇ ਗਬਨ ਦਾ ਪਤਾ ਲਾਉਣ ਲਈ ਇਸ ਮਾਮਲੇ ਹਰੇਕ ਪੱਖ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਘੋਟਾਲਾ ਸਮਾਜ ਦੇ ਪਛੜੇ ਵਰਗਾਂ ਵਿਰੁੱਧ ਨਾਸਹਿਣਯੋਗ ਅਪਰਾਧ ਹੈ ਅਤੇ ਇਸ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਫੰਡਾਂ ਵਿਚ ਹੋਈਆਂ ਬੇਨਿਯਮੀਆਂ ਨੇ ਅਨੁਸੂਚਿਤ ਜਾਤੀਆਂ ਦੇ ਲੱਖਾਂ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਤੋਂ ਵਾਂਝੇ ਕਰ ਕੇ ਉਨ੍ਹਾਂ ਦਾ ਭਵਿੱਖ ਤਬਾਹ ਕਰ ਦਿੱਤਾ।

ਮੁੱਖ ਮੰਤਰੀ ਨੇ ਇਨ੍ਹਾਂ ਬੇਨਿਯਮੀਆਂ ਨੂੰ ਗਰੀਬ ਵਰਗ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਦਿਨ-ਦਿਹਾੜੇ ਲੁੱਟ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੋਸ਼ੀਆਂ ਨੂੰ ਸ਼ਰੇਆਮ ਦਨਦਨਾਉਂਦੇ ਫਿਰਨ ਦੇਣ ਲਈ ਹੱਥ `ਤੇ ਹੱਥ ਧਰ ਕੇ ਨਹੀਂ ਬੈਠ ਸਕਦੀ। ਉਨ੍ਹਾਂ ਦੁੱਖ ਜ਼ਾਹਰ ਕੀਤਾ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ ਉਨ੍ਹਾਂ ਸਿਆਸਤਦਾਨਾਂ ਅਤੇ ਅਫਸਰਸ਼ਾਹਾਂ ਦੀ ਪੁਸ਼ਤਪਨਾਹੀ ਕਰਦੀਆਂ ਰਹੀਆਂ, ਜੋ ਇਸ ਘਿਨਾਉਣੇ ਕਾਰੇ ਵਿਚ ਸ਼ਾਮਲ ਸਨ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਇਹ ਹੀ ਨਹੀਂ, ਸਗੋਂ ਅਕਾਲੀ, ਭਾਜਪਾ ਅਤੇ ਕਾਂਗਰਸ ਲੀਡਰਸ਼ਿਪ ਨੇ ਵੀ ਇਕ-ਦੂਜੇ ਨਾਲ ਮਿਲੀਭੁਗਤ ਕਰ ਲਈ ਤਾਂ ਜੋ ਇਸ ਅਪਰਾਧ ਨੂੰ ਅੰਜ਼ਾਮ ਦੇਣ ਵਾਲਿਆਂ ਉਤੇ ਕਾਰਵਾਈ ਕਰਨ ਤੋਂ ਬਚਾਅ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਘਪਲੇ ਵਿਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਜ਼ਰੂਰ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਘੁਟਾਲੇ ਦੇ ਦੋਸ਼ੀਆਂ ਦੀ ਸਰਕਾਰੀ ਖ਼ਜ਼ਾਨੇ ਵਿਚੋਂ ਇਕ-ਇਕ ਪੈਸੇ ਦੀ ਲੁੱਟ ਲਈ ਜਵਾਬਦੇਹੀ ਤੈਅ ਕੀਤੀ ਜਾਵੇਗੀ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link