10.95C Vancouver
ADS

Apr 12, 2021 5:26 PM -

ਪੰਜਾਬ ਦੇ ਮੁੱਖ ਮੰਤਰੀ ਨੇ ਹਾਸਿਲ ਕੀਤੀ ਵੈਕਸੀਨ ਦੀ ਦੂਜੀ ਖੁਰਾਕ, ਲੋਕਾਂ ਨੂੰ ਵੈਕਸੀਨ ਹਾਸਿਲ ਕਰਨ ਲਈ ਕੀਤਾ ਪ੍ਰੇਰਿਤ

Share On
punjab-cm-receives-second-dose-of-covid-19-vaccine-asks-people-to-get-vaccinated
Punjab Chief Minister Captain (retired) Amarinder Singh on Monday received his second COVID-19 vaccine shot in Chandigarh. (Photo - ANI)

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਵੈਕਸੀਨ ਦੀ ਦੂਜੀ ਖੁਰਾਕ ਹਾਸਿਲ ਕਰ ਲਈ ਹੈ।

ਸੋਮਵਾਰ ਨੂੰ ਚੰਡੀਗੜ੍ਹ 'ਚ ਕੈਪਟਨ ਨੇ ਵੈਕਸੀਨ ਦਾ ਦੂਜਾ ਸ਼ੌਟ ਲਗਵਾਇਆ।

ਉਨ੍ਹਾਂ ਇਸ ਬਾਰੇ ਇੱਕ ਟਵੀਟ ਕਰਦੇ ਹੋਏ ਜਾਣਕਾਰੀ ਦਿੱਤੀ ਅਤੇ ਆਪਣੀ ਇੱਕ ਤਸਵੀਰ ਵੀ ਸਾਂਝੀ ਕੀਤੀ।

ਕੈਪਟਨ ਨੇ ਆਪਣੇ ਟਵੀਟ 'ਚ ਲਿਖਿਆ, "ਅੱਜ ਮੈਂ ਦੂਜੀ ਕੋਵਿਡ-19 ਵੈਕਸੀਨ ਖੁਰਾਕ ਹਾਸਿਲ ਕਰ ਲਈ ਹੈ। ਕੋਵਿਡ-19 ਵਾਇਰਸ ਖਿਲਾਫ਼ ਲੜਾਈ 'ਚ ਸਮੇਂ ਸਰ ਵੈਕਸੀਨ ਹਾਸਿਲ ਕਰਨਾ ਹੀ ਆਪਣੇ ਬਚਾਅ ਦਾ ਸਭ ਤੋਂ ਬਿਹਤਰ ਤਰੀਕਾ ਹੈ। ਮੈਂ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ, ਸੂਬੇ 'ਚ ਸਰਕਾਰ ਦੀਆਂ ਵੱਖੋ-ਵੱਖਰੀਆਂ ਫੈਸਿਲਟੀਆਂ 'ਤੇ ਪਹੁੰਚ ਕੇ ਵੈਕਸੀਨ ਸ਼ੌਟ ਹਾਸਿਲ ਕੀਤੇ ਜਾਣ।"

ਯਾਦ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ 'ਚ 5 ਮਾਰਚ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਹਾਸਿਲ ਕੀਤੀ ਸੀ।

ਕੈਪਟਨ ਅਮਰਿੰਦਰ ਸਿੰਘ ਦਾ ਟਵੀਟ:

Got my second dose of #Covid19 vaccination today. In this fight against the #Covid19 virus, timely vaccination is our most potent shield. I urge all eligible persons to take their shot at the earliest by registering at the medical facilities of Punjab Government across the State.

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link