Oct 26, 2026 6:42 PM - Connect Newsroom - Ramandeep Kaur

ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਸੋਮਵਾਰ ਨੂੰ ਮੁੜ ਸੀ.ਬੀ.ਆਈ. ਦੇ ਚੰਡੀਗੜ੍ਹ ਸਥਿਤ ਜ਼ੋਨਲ ਦਫ਼ਤਰ ਵਿਖੇ ਪੇਸ਼ ਹੋਏ। ਉਹ ਸਥਾਨਕ ਸਮੇਂ ਅਨੁਸਾਰ ਦੁਪਹਿਰ ਲਗਭਗ ਢਾਈ ਵਜੇ ਦਫ਼ਤਰ ਪਹੁੰਚੇ ਅਤੇ ਸਾਢੇ ਸੱਤ ਵਜੇ ਦੇ ਕਰੀਬ ਪੁੱਛਗਿੱਛ ਤੋਂ ਬਾਅਦ ਬਾਹਰ ਆਏ।
ਇਸ ਦੌਰਾਨ ਉਨ੍ਹਾਂ ਦੇ ਕਾਨੂੰਨੀ ਪ੍ਰਤੀਨਿਧੀ ਦਫ਼ਤਰ ਦੇ ਬਾਹਰ ਮੌਜੂਦ ਰਹੇ। ਸੀ.ਬੀ.ਆਈ. ਨੇ ਉਨ੍ਹਾਂ ਨੂੰ ਮੰਗਲਵਾਰ ਨੂੰ ਮੁੜ ਪੁੱਛਗਿੱਛ ਲਈ ਸੱਦਿਆ ਹੈ। ਦਫ਼ਤਰ ਤੋਂ ਬਾਹਰ ਆਉਣ ਤੋਂ ਬਾਅਦ ਘੁੰਮਣ ਨੇ ਦੱਸਿਆ ਕਿ ਸੀ.ਬੀ.ਆਈ. ਨੇ ਜਾਂਚ ਨਾਲ ਸਬੰਧਤ 40 ਤੋਂ 50 ਸਵਾਲ ਪੁੱਛੇ ਹਨ, ਜਿਨ੍ਹਾਂ ਵਿਚੋਂ ਕੁਝ ਸਵਾਲ ਪਹਿਲਾਂ ਵੀ ਪੁੱਛੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਮਾਮਲੇ ਵਿਚ ਕੁਝ ਵੀ ਨਹੀਂ ਹੈ ਪਰ ਸੀ.ਬੀ.ਆਈ. ਦੇ ਅਧਿਕਾਰੀ ਉਨ੍ਹਾਂ ਨੂੰ ਬੁਲਾਉਣ ਲਈ ਮਜ਼ਬੂਰ ਹਨ।




