11.91C Vancouver
ADS

Feb 1, 2021 7:46 AM -

ਪੰਜਾਬ ਕਾਂਗਰਸ ਦੇ ਐੱਮ ਪੀਜ਼ ਵੱਲੋਂ ਬਜਟ ਦੌਰਾਨ ਕਾਲੇ ਗਾਉਨ ਪਹਿਨ ਕੇ ਜ਼ਾਹਿਰ ਕੀਤਾ ਰੋਹ

Share On
punjab-congress-mps-wear-black-gown-to-mark-protest-against-farm-laws
Punjab Congress MPs wear black gown to mark protest against farm laws

ਪੰਜਾਬ ਕਾਂਗਰਸ ਦੇ ਐੱਮਪੀ-ਜਸਬੀਰ ਸਿੰਘ ਗਿੱਲ ਅਤੇ ਗੁਰਜੀਤ ਸਿੰਘ ਔਜਲਾ- ਵੱਲੋਂ ਅੱਜ ਸੋਮਵਾਰ ਨੂੰ ਪਾਰਲੀਮੈਂਟ 'ਚ ਦਿੱਲੀ ਦੇ ਬਾਰਡਰਾਂ 'ਤੇ ਬੀਤੇ ਦੋ ਮਹੀਨਿਆਂ ਤੋਂ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ 'ਚ ਕਾਲੇ ਗਾਉਨ ਪਹਿਨ ਕੇ ਰੋਹ ਜ਼ਾਹਿਰ ਕੀਤਾ|

ਅਜਿਹਾ ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਪਾਰਲੀਮੈਂਟ 'ਚ ਸਾਲ 2021 - 2022 ਦਾ ਬਜਟ ਪੇਸ਼ ਕਰਨ ਵੇਲੇ ਕੀਤਾ ਗਿਆ|

ਪੰਜਾਬ ਤੋਂ ਖਡੂਰ ਸਾਹਿਬ ਦੇ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ ਨੇ ਆਖਿਆ,"ਹਰਿਆਣਾ ਬਾਰਡਰਾਂ 'ਤੇ ਇੰਟਰਨੈਟ ਬੰਦ ਹੈ| ਕੀ ਇਹੋ ਹੀ ਹੈ 'ਡਿਜੀਟਲ ਇੰਡੀਆ'? ਉਹ ਡਿਜੀਟਲ ਬਜਟ ਪੇਸ਼ ਕਰ ਰਹੇ ਨੇ ਪਰ ਲੋਕਾਂ ਨੂੰ ਇੰਟਰਨੈਟ ਤਾਂ ਮੁਹਈਆ ਕਰਾ ਨਹੀਂ ਰਹੇ| ਸਰਕਾਰ ਆਪਣੇ ਹੀ ਲੋਕਾਂ ਦੀ ਗੱਲ ਨਹੀਂ ਸੁਣ ਰਹੀ| ਅਸੀਂ ਇੱਥੇ ਕਿਸਾਨਾਂ ਦੀ ਆਵਾਜ਼ ਬਣਨ ਲਈ ਆਏ ਹਾਂ|"

ਪੰਜਾਬ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਆਖਿਆ,"ਜਿਨ੍ਹਾਂ ਲੋਕਾਂ ਲਈ ਬਜਟ ਪੇਸ਼ ਕੀਤਾ ਜਾ ਰਿਹਾ ਹੈ, ਉਹ ਲੋਕ ਸੜਕਾਂ 'ਤੇ ਹਨ| ਕਿਸਾਨ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਹਲੇ ਤੱਕ ਸਰਕਾਰ ਉਹਨਾਂ ਨੂੰ ਨਹੀਂ ਸੁਣ ਰਹੀ|"

ਉੱਧਰ ਹੀ, ਬੀਤੇ ਦੋ-ਤਿੰਨ ਦਿਨਾਂ ਤੋਂ ਧਰਨੇ ਦੀਆਂ ਥਾਵਾਂ ਵਾਲੇ ਰਾਹ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ|

ਦੱਸਣਯੋਗ ਹੈ ਕਿ ਕਿਸਾਨ ਬੀਤੇ ਸਾਲ 26 ਨਵੰਬਰ ਤੋਂ ਕੌਮੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ 'ਤੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ--ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020 , ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link