20.19C Vancouver
ADS

Oct 5, 2022 3:07 PM - ANI

ਪੰਜਾਬ ਦੇ ਡੀ. ਜੀ. ਪੀ. ਨੇ ਗੈਂਗਸਟਰ ਦੀਪਕ ਟੀਨੂੰ ਮਾਮਲੇ 'ਚ 4 ਮੈਂਬਰੀ ਸਿੱਟ ਦਾ ਕੀਤਾ ਗਠਨ

Share On
punjab-dgp-forms-4-member-sit-to-probe-gangster-deepak-tinus-escape-from-police-custody
Punjab DGP forms SIT to probe gangster Tinu's escape from police custody in Mansa (Photo : ANI)

ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਮਾਨਸਾ ਵਿਚ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿਚੋਂ ਭੱਜਣ ਦੀ ਜਾਂਚ ਲਈ 4 ਮੈਂਬਰੀ ਐੱਸ. ਆਈ. ਟੀ. ਦਾ ਗਠਨ ਕਰ ਦਿੱਤਾ ਹੈ।

ਸਿੱਟ ਵਿਚ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ (ਆਈ. ਜੀ. ਪੀ.) ਐੱਮ. ਐੱਸ. ਛੀਨਾ ਨੂੰ ਚੇਅਰਪਰਸਨ ਵਜੋਂ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਤਿੰਨ ਮੈਂਬਰਾਂ ਵਿਚ ਏ. ਆਈ. ਜੀ. ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਓਪਿੰਦਰਜੀਤ ਸਿੰਘ, ਐੱਸ. ਐੱਸ. ਪੀ. ਮਾਨਸਾ ਗੌਰਵ ਤੂਰਾ ਅਤੇ ਡੀ. ਐੱਸ. ਪੀ. ਏ. ਜੀ. ਟੀ. ਐੱਫ. ਬਿਕਰਮਜੀਤ ਸਿੰਘ ਬਰਾੜ ਸ਼ਾਮਲ ਹਨ।

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਪੁਲਿਸ ਦੀਆਂ ਕਈ ਟੀਮਾਂ ਫਰਾਰ ਹੋਏ ਵਿਅਕਤੀ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਡੀ. ਜੀ. ਪੀ. ਨੇ ਕਿਹਾ, "ਸਿੱਟ ਇਸ ਮਾਮਲੇ ਦੀ ਰੋਜ਼ਾਨਾ ਜਾਂਚ ਕਰੇਗੀ ਅਤੇ ਜਿਨ੍ਹਾਂ ਵਿਅਕਤੀਆਂ ਦੇ ਖਿਲਾਫ ਸਬੂਤ ਰਿਕਾਰਡ 'ਤੇ ਆਉਂਦੇ ਹਨ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਖਿਲਾਫ ਮੁਕੱਦਮੇ ਲਈ ਸਬੰਧਤ ਅਦਾਲਤ ਵਿਚ ਪੁਲਿਸ ਰਿਪੋਰਟ ਪੇਸ਼ ਕੀਤੀ ਜਾਵੇਗੀ।"

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link