Jun 5, 2025 5:39 PM - Connect Newsroom

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਨੇ ਇਲਜ਼ਾਮ ਲਗਾਇਆ ਹੈ ਕਿ ਪੰਜਾਬ ਦੀ ਸਰਕਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚਲਾ ਰਹੇ ਹਨ। ਲੁਧਿਆਣਾ ਪਹੁੰਚੇ ਬਾਦਲ ਨੇ ਕਿਹਾ ਕਿ ਕੇਜਰੀਵਾਲ ਦੇ ਸਾਰੇ ਸਕੱਤਰ, ਸਟਾਫ਼ ਅਤੇ ਪੀਏ ਪੰਜਾਬ ਆ ਗਏ ਹਨ, ਜਿਨ੍ਹਾਂ ਨੇ ਪੰਜਾਬ ਦੇ ਸਿਵਲ ਸਕੱਤਰੇਤ ਦਾ ਕੰਟਰੋਲ ਆਪਣੇ ਹੱਥ ਵਿਚ ਲੈ ਲਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸਿਰਫ਼ ਪੰਜਾਬ ਦੀਆਂ ਸਹੂਲਤਾਂ ਲੈਣ ਲਈ ਰੱਖਿਆ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਪੰਜਾਬ ਵਿਚ ਅਧਿਕਾਰੀਆਂ ਨਾਲ ਬੈਠਕਾਂ ਕਰ ਰਹੇ ਹਨ ਅਤੇ ਉਹੀ ਫੈਸਲੇ ਲੈ ਰਹੇ ਹਨ।




