19.71C Vancouver
ADS

Mar 27, 2025 4:41 PM - Connect Newsroom

ਪੰਜਾਬ ਸਰਕਾਰ ਵਲੋਂ 49,900 ਕਰੋੜ ਦਾ ਨਵਾਂ ਕਰਜ਼ ਚੁੱਕਣ ਦੀ ਬਣਾਈ ਜਾ ਰਹੀ ਹੈ ਯੋਜਨਾ

Share On
punjab-government-plans-to-take-on-rs-49-900-crore-in-new-debt
The budget, unveiled yesterday, includes Rs 450 crore for the free bus travel scheme for women, the same allocation as the current financial year.

ਪੰਜਾਬ ਸਰਕਾਰ ਵਲੋਂ 49,900 ਕਰੋੜ ਦਾ ਨਵਾਂ ਕਰਜ਼ ਚੁੱਕਣ ਦੀ ਯੋਜਨਾ ਬਣਾਈ ਜਾ ਰਹੀ ਹੈ, ਇਹ ਖੁਲਾਸਾ ਮੀਡੀਆ ਰਿਪੋਰਟਸ ਵਿਚ ਕੀਤਾ ਗਿਆ ਹੈ। ਰਿਪੋਰਟ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚੋਂ 1.02 ਲੱਖ ਕਰੋੜ ਰੁਪਏ ਸਿਰਫ ਤਨਖਾਹਾਂ, ਪੈਨਸ਼ਨਾਂ, ਬਿਜਲੀ ਸਬਸਿਡੀ ਅਤੇ ਕਰਜ਼ੇ ਦੇ ਵਿਆਜ ਦੀ ਅਦਾਇਗੀ ਵਿਚ ਚਲੇ ਜਾਣਗੇ, ਜਿਸ ਨਾਲ ਵਿਕਾਸ ਕਾਰਜਾਂ ਲਈ ਸਿਰਫ਼ 9,067 ਕਰੋੜ ਰੁਪਏ ਬਚੇ ਹਨ ਅਤੇ ਹੋਰ ਖ਼ਰਚਿਆਂ ਨੂੰ ਪੂਰਾ ਕਰਨ ਲਈ ਭਗਵੰਤ ਮਾਨ ਸਰਕਾਰ 49,900 ਕਰੋੜ ਰੁਪਏ ਦਾ ਵਾਧੂ ਉਧਾਰ ਲੈਣ ਦੀ ਯੋਜਨਾ ਬਣਾ ਰਹੀ ਹੈ।

ਗੌਰਤਲਬ ਹੈ ਕਿ ਪੰਜਾਬ ਸਰਕਾਰ ਵਲੋਂ ਬੀਤੇ ਕੱਲ੍ਹ 2025-26 ਲਈ ਬਜਟ ਪੇਸ਼ ਕੀਤਾ ਗਿਆ ਸੀ। ਸਰਕਾਰ ਨੇ ਔਰਤਾਂ ਵਾਸਤੇ ਮੁਫ਼ਤ ਬੱਸ ਯਾਤਰਾ ਯੋਜਨਾ ਲਈ ਬਜਟ ਵਿਚ ਮੌਜੂਦਾ ਵਿੱਤੀ ਸਾਲ ਦੀ ਤਰ੍ਹਾਂ ਹੀ 450 ਕਰੋੜ ਰੁਪਏ ਰੱਖੇ ਹਨ, ਹਾਲਾਂਕਿ ਇਸ ਦਾ ਅਸਲ ਖ਼ਰਚ 750 ਕਰੋੜ ਰੁਪਏ ਤੋਂ ਵੱਧ ਹੈ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link