15.56C Vancouver
ADS

Aug 27, 2026 3:15 PM - Connect Newsroom - Ramandeep Kaur

ਮਹਾਂ ਹੜਤਾਲ ਪਈ ਭਾਰੀ! ਪੰਜਾਬ ਸਰਕਾਰ ਨੇ ਹੜਤਾਲੀ ਮੁਲਾਜ਼ਮਾਂ ਦੀ ਮੰਗੀ ਸੂਚੀ, ਐਕਸ਼ਨ ਦੇ ਸੰਕੇਤ

Share On
punjab-govt-signals-action-against-employees-after-mass-strike
The government has sought a list of employees who remained absent from duty without prior permission during the strike. (Photo: Facebook/Bhagwant Mann)

ਪੰਜਾਬ ਵਿੱਚ ਮਹਾਂ ਹੜਤਾਲ ਕਰਨ ਵਾਲੇ ਵੱਖ -ਵੱਖ ਸਰਕਾਰੀ ਵਿਭਾਗਾਂ ਦੇ ਲੱਖਾਂ ਮੁਲਾਜ਼ਮਾਂ ਵਿਰੁੱਧ ਆਮ ਆਦਮੀ ਪਾਰਟੀ ਦੀ ਸਰਕਾਰ ਸਖਤ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਨੇ ਇਸ ਸਬੰਧ ਵਿੱਚ ਬਿਨਾਂ ਇਜਾਜ਼ਤ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਸੂਚੀ ਤਲਬ ਕੀਤੀ ਹੈ। ਇਸ ਸਬੰਧ ਵਿੱਚ ਸੈਕਟਰੀ ਪੱਧਰ ਦੇ ਅਧਿਕਾਰੀਆਂ ਨੂੰ ਕੱਲ੍ਹ ਤੱਕ ਇਹ ਸੂਚੀ ਪੇਸ਼ ਕਰਨ ਦਾ ਹੁਕਮ ਦਿੱਤਾ ਗਿਆ ਹੈ।

ਸਰਕਾਰ ਦੀ ਦਲੀਲ ਹੈ ਕਿ ਮੁਲਾਜ਼ਮਾਂ ਵਲੋਂ ਕੰਮ ਨਾ ਕੀਤੇ ਜਾਣ ਕਰਕੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੋਈ। ਇਸ ਲਈ ਸਰਕਾਰ ਅਜਿਹੇ ਮੁਲਾਜ਼ਮਾਂ ਦੇ ਵਿਰੁੱਧ ਕਾਰਵਾਈ ਕਰੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲੀ ਮੁਲਾਜ਼ਮਾਂ ਦੇ ਆਗੂਆਂ ਨਾਲ ਜਲੰਧਰ ਵਿੱਚ ਇਕ ਮੀਟਿੰਗ ਤੈਅ ਕੀਤੀ ਸੀ ਪਰ ਬਾਅਦ ਵਿੱਚ ਉਸ ਤੋਂ ਇਨਕਾਰ ਕਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਪਹਿਲਾਂ ਹੜਤਾਲ ਖਤਮ ਕਰੋ ਫਿਰ ਗੱਲਬਾਤ ਹੋਵੇਗੀ। ਜਦੋਂ ਮੁਲਾਜ਼ਮ ਮੀਟਿੰਗ ਕਰਨ ਗਏ ਤਾਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ। ਹੁਣ ਮੁਲਾਜ਼ਮ ਅਗਲੀ ਰਣਨੀਤੀ ਤਿਆਰ ਕਰ ਰਹੇ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link