14.3C Vancouver
ADS

Sep 20, 2021 10:25 AM -

ਪੰਜਾਬ ਸਰਕਾਰ ਕਿਸਾਨਾਂ ਅਤੇ ਆਮ ਲੋਕਾਂ ਨਾਲ ਖੜੀ ਹੈ, ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕਣ ਤੋਂ ਬਾਅਦ ਆਖਿਆ

Share On
punjab-govt-standing-with-farmers-common-man-says-charanjit-singh-channi-after-taking-oath
Punjab govt standing with farmers, common man, says Charanjit Singh Channi after taking oath

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਆਖਿਆ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਨਾਲ ਖੜੀ ਹੈ ਅਤੇ ਕੇਂਦਰ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਅਪੀਲ ਕਰੇਗੀ।

ਸਹੁੰ ਚੁੱਕਣ ਤੋਂ ਬਾਅਦ ਮੀਡੀਆ ਨਾਲ ਪਹਿਲੀ ਗੱਲਬਾਤ ਦੌਰਾਨ, ਮੁੱਖ ਮੰਤਰੀ ਨੇ ਆਖਿਆ ਕਿ ਉਹ ਸਮਾਜ ਦੇ ਗ਼ਰੀਬ ਤਬਕਿਆਂ ਦੀ ਪ੍ਰਤੀਨਿਧਤਾ ਕਰਦੇ ਹਨ, ਜਿਨ੍ਹਾਂ ਵਿਚ ਰੋਜ਼ਾਨਾ ਦੇ ਦਿਹਾੜੀਦਾਰ ਅਤੇ ਕਿਸਾਨ ਵੀ ਸ਼ਾਮਲ ਹਨ।

"ਮੈਂ ਅਮੀਰਾਂ ਦਾ ਪ੍ਰਤੀਨਿਧੀ ਨਹੀਂ ਹਾਂ। ਮੈਂ ਪੰਜਾਬ ਦੇ ਆਮ ਇਨਸਾਨ ਦਾ ਪ੍ਰਤੀਨਿਧੀ ਹਾਂ,"ਉਨ੍ਹਾਂ ਆਖਿਆ।

ਚੰਨੀ ਨੇ ਇਹ ਵੀ ਆਖਿਆ ਕਿ ਉਨ੍ਹਾਂ ਦੀ ਸਰਕਾਰ, ਫੌਰੀ ਤੌਰ 'ਤੇ ਕਿਸਾਨਾਂ ਦੇ ਪਾਣੀ ਅਤੇ ਬਿਜਲੀ ਬਿੱਲ ਮੁਆਫ਼ ਕਰੇਗੀ।

"ਪੰਜਾਬ ਸਰਕਾਰ ਕਿਸਾਨਾਂ ਨਾਲ ਖੜੀ ਹੈ। ਅਸੀਂ ਕੇਂਦਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ ਕਰਦੇ ਹਾਂ। ਅਸੀਂ ਕਿਸਾਨਾਂ ਦਾ ਪਾਣੀ ਅਤੇ ਬਿਜਲੀ ਦਾ ਬਿੱਲ ਮੁਆਫ਼ ਕਰਾਂਗੇ,"ਮੁੱਖ ਮੰਤਰੀ ਨੇ ਆਖਿਆ।

ਭਾਵੁਕ ਹੋਏ ਚੰਨੀ ਨੇ ਆਖਿਆ ਕਿ ਉਹ ਇੱਕ ਗ਼ਰੀਬ ਪਰਿਵਾਰ ਤੋਂ ਹਨ ਅਤੇ "ਕਾਂਗਰਸ ਨੇ ਇੱਕ ਆਮ ਇਨਸਾਨ ਨੂੰ ਮੁੱਖ ਮੰਤਰੀ ਬਣਾ ਦਿੱਤਾ ਹੈ।"

ਕਾਂਗਰਸ ਹਾਈ ਕਮਾਂਡ ਦੇ ਉਨ੍ਹਾਂ ਦੇ ਨਾਂਅ ਦਾ ਮੁੱਖ ਮੰਤਰੀ ਵੱਜੋਂ ਫ਼ੈਸਲਾ ਲੈਣ 'ਤੇ, ਉਨ੍ਹਾਂ ਆਖਿਆ,"ਰਾਹੁਲ ਗਾਂਧੀ ਇੱਕ ਕ੍ਰਾਂਤੀਕਾਰੀ ਲੀਡਰ ਹਨ। ਉਹ ਆਮ ਲੋਕਾਂ ਦਾ ਦਿਮਾਗ਼ ਪੜ੍ਹਨਾ ਜਾਣਦੇ ਹਨ।"

ਨਵੇਂ ਮੁੱਖ ਮੰਤਰੀ ਨੇ ਆਪਣੇ ਤੋਂ ਪਹਿਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵੀ ਸ਼ਲਾਘਾ ਕੀਤੀ।

"ਕੈਪਟਨ ਨੇ ਪੰਜਾਬ ਦੇ ਲੋਕਾਂ ਲਈ ਕਈ ਚੰਗੇ ਕੰਮ ਕੀਤੇ ਹਨ। ਅਸੀਂ ਉਨ੍ਹਾਂ ਦੇ ਕੰਮਾਂ ਨੂੰ ਅੱਗੇ ਲਿਜਾਵਾਂਗੇ,"ਉਨ੍ਹਾਂ ਆਖਿਆ।

"ਨਵੀਂ ਸਰਕਾਰ ਦੀ ਕਿਸੇ ਵੀ ਖ਼ਿਲਾਫ਼ ਬਦਲੇ ਦੀ ਕੋਈ ਭਾਵਨਾ ਨਹੀਂ ਹੈ। ਅਸੀਂ ਕਾਂਗਰਸ ਪਾਰਟੀ ਵੱਲੋਂ ਪੇਸ਼ ਕੀਤੇ ਸਾਰੇ ਏਜੰਡਿਆਂ 'ਤੇ ਕੰਮ ਕਰਾਂਗੇ,"ਚੰਨੀ ਨੇ ਆਖਿਆ।

ਉਹਨਾਂ ਆਖਿਆ ਕਿ ਪਾਰਟੀ ਸਭ ਤੋਂ ਉੱਤੇ ਹੈ, ਨਾ ਕਿ ਮੁੱਖ ਮੰਤਰੀ ਜਾਂ ਕੈਬਿਨੇਟ।

"ਸਰਕਾਰ ਪਾਰਟੀ ਦੀ ਵਿਚਾਰਧਾਰਾ 'ਤੇ ਕੰਮ ਕਰੇਗੀ।"

ਪੰਜਾਬ ਕਾਂਗਰਸ ਮੁਖੀ ਨਵਜੋਤ ਸਿੰਘ ਸਿੱਧੂ, ਪਾਰਟੀ ਦੇ ਸੂਬਾਈ ਇੰਚਾਰਜ ਹਰੀਸ਼ ਰਾਵਤ, ਸਣੇ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ, ਮੀਡੀਆ ਗੱਲਬਾਤ ਦੌਰਾਨ ਨਵੇਂ ਮੁੱਖ ਮੰਤਰੀ ਦੇ ਨਾਲ ਹਾਜ਼ਰ ਸਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link