15.5C Vancouver
ADS

Jun 2, 2022 1:32 PM - ANI

424 ਲੋਕਾਂ ਦੀ ਸੁਰੱਖਿਆ ਮੁੜ ਬਹਾਲ ਕਰੇਗੀ ਪੰਜਾਬ ਸਰਕਾਰ, ਕਿਹਾ- 'ਟੈਂਪਰੇਰੀ ਤੌਰ 'ਤੇ ਲਈ ਸੀ ਵਾਪਸ'

Share On
punjab-govt-to-restore-security-of-424-persons-from-june-7
Counsel to OP Soni Advocate Madhu Dayal in Punjab and Haryana HC_ANI

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 7 ਜੂਨ ਤੋਂ ਸਾਰੇ 424 ਲੋਕਾਂ ਦਾ ਸੁਰੱਖਿਆ ਕਵਰ ਬਹਾਲ ਕਰ ਦੇਵੇਗੀ। ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਇਹ ਜਾਣਕਾਰੀ ਦਿੱਤੀ ਹੈ ਅਤੇ ਦੱਸਿਆ ਕਿ ਅੰਮ੍ਰਿਤਸਰ ਘੱਲੂਘਾਰਾ ਸਮਾਗਮ ਲਈ ਅਸਥਾਈ ਤੌਰ 'ਤੇ ਸਕਿਓਰਿਟੀ ਵਾਪਸ ਲਈ ਗਈ ਹੈ।

ਗੌਰਤਲਬ ਹੈ ਕਿ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ 'ਜ਼ੈੱਡ' ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ।

ਪਿਛਲੀ ਸੁਣਵਾਈ ਵਿਚ ਹਾਈਕੋਰਟ ਨੇ ਸਰਕਾਰ ਤੋਂ ਉਨ੍ਹਾਂ ਲੋਕਾਂ ਦੀ ਡਿਟੇਲ ਰਿਪੋਰਟ ਮੰਗੀ ਸੀ ਜਿਨ੍ਹਾਂ ਦੀ ਸੁਰੱਖਿਆ ਵਾਪਸ ਲਈ ਗਈ ਸੀ ਅਤੇ ਇਸ ਦਾ ਕਾਰਨ ਵੀ ਦੱਸਣ ਨੂੰ ਕਿਹਾ ਸੀ। ਓ. ਪੀ. ਸੋਨੀ ਦੀ ਵਕੀਲ ਮਧੂ ਦਿਆਲ ਨੇ ਕਿਹਾ, "ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਸਰ ਘੱਲੂਘਾਰਾ ਸਮਾਗਮ ਲਈ ਅਸਥਾਈ ਤੌਰ 'ਤੇ ਸੁਰੱਖਿਆ ਵਾਪਸ ਲਈ ਗਈ ਹੈ ਅਤੇ ਇਸ ਨੂੰ 7 ਜੂਨ ਤੋਂ ਬਹਾਲ ਕਰ ਦਿੱਤਾ ਜਾਵੇਗਾ।" ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ 28 ਮਈ ਨੂੰ ਸੂਬੇ ਦੇ 424 ਲੋਕਾਂ ਨੂੰ ਦਿੱਤੀ ਗਈ ਸੁਰੱਖਿਆ ਵਾਪਸ ਲੈ ਲਈ ਸੀ। ਇਸ ਵਿਚ ਸਿੱਧੂ ਮੂਸੇਵਾਲਾ ਦਾ ਨਾਮ ਵੀ ਸ਼ਾਮਲ ਸੀ, ਜਿਨ੍ਹਾਂ ਦੀ ਐਤਵਾਰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link