19.69C Vancouver
ADS

Apr 9, 2020 1:54 AM -

ਕੈਪਟਨ ਅਮਰਿੰਦਰ ਸਿੰਘ: ਲੌਕਡਾਊਨ ਹਟਾਉਣ ਜਾਂ ਅੱਗੇ ਵਧਾਉਣ ਸੰਬੰਧੀ ਬਣਾਈ ਜਾ ਰਹੀ ਟਾਸਕ ਫੋਰਸ

Share On
punjab-govt-to-set-up-task-force-to-look-into-lifting-of-lockdown
Punjab Chief Minister Captain Amarinder Singh on Wednesday announced that a task force would soon be set up to find ways for the state to gradually get out of the unprecedented lockdown. Photo-ANI

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਲੰਘਦੇ ਸਮੇਂ ਦੇ ਨਾਲਸੂਬੇ ਨੂੰ ਮੌਜੂਦਾ ਲੌਕਡਾਉਨ ਤੋਂ ਬਾਹਰ ਕੱਢਣ ਲਈ ਵਿਚਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸਦੇ ਲਈ ਰਾਹ ਲੱਭਣ ਲਈ ਜਲਦੀ ਹੀ ਇੱਕ ਟਾਸਕ ਫੋਰਸ ਬਣਾਈ ਜਾਏਗੀ।

ਸੂਬੇ ਦੇ ਵੱਡੇ ਅਤੇ ਨਾਮੀ ਉਦਯੋਗਪਤੀਆਂ ਦੀ ਵੀਡੀਓ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਪਾਰ 'ਚ ਆਉਣ ਵਾਲੀਆਂ ਮੁਸ਼ਕਲ ਨੂੰ ਹੱਲ ਕਰਨ ਲਈ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਹੈ।

ਇਸ ਮੁਸ਼ਕਲ ਅਤੇ ਵਿਲੱਖਣ ਸਥਿਤੀ ਵਿੱਚ ਸਰਕਾਰ ਨੇ ਵੱਖ ਵੱਖ ਉਦਯੋਗਾਂ ਤੋਂ ਸੁਝਾਵਾਂ ਦੀ ਵੀ ਮੰਗ ਕੀਤੀ ਹੈ।

ਟਵਿਟਰ 'ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਕਿ ਸੂਬਾ ਸਰਕਾਰ 10 ਅਪ੍ਰੈਲ ਨੂੰ ਲੌਕਡਾਊਨ ਅਤੇ ਕਰਫਿਊ ਸੰਬੰਧੀ ਚਰਚਾ ਕਰੇਗੀ ਕਿ ਇਸਨੂੰ ਅੱਗੇ ਵਧਾਇਆ ਜਾਵੇ ਜਾਂ ਨਹੀਂ।

ਯਾਦ ਰਹੇ ਭਾਰਤ 'ਚ ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਕਰਨ ਲਈ 21 ਦਿਨ ਦਾ ਲੌਕਡਾਊਨ ਲਗਾਇਆ ਗਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਟਵੀਟ - Interacted over video conferencing with experts of Punjab's industry regarding measures to be taken to assist industry during the COVID-19 crisis. We will be discussing it in the Cabinet meeting on April 10 and then take a considered decision about extension of lockdown and curfew.

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link