17.98C Vancouver
ADS

Jun 8, 2022 2:12 PM - ANI

ਪੰਜਾਬ ਪੁਲਿਸ ਨੇ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਕੀਤੀ ਮੰਗ

Share On
punjab-police-seek-red-corner-notice-against-goldy-brar
Goldy Brar and Sidhu Moose Wala (Photo : ANI)

ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ ਰੈੱਡ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਗੈਂਗਸਟਰ ਗੋਲਡੀ ਬਰਾੜ ਤੇ ਹਰਵਿੰਦਰ ਰਿੰਦਾ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕਰਾਉਣ ਦਾ ਜ਼ੋਰ ਪਾ ਰਹੀ ਹੈ।

ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ 10 ਦਿਨ ਪਹਿਲਾਂ ਵੀ ਬਰਾੜ ਖਿਲਾਫ ਨੋਟਿਸ ਲਈ ਸੀ. ਬੀ. ਆਈ. ਨੂੰ ਤਜਵੀਜ਼ ਭੇਜੀ ਸੀ।

ਪੰਜਾਬ ਸਰਕਾਰ ਨੇ ਇੱਕ ਬਿਆਨ ਵਿਚ ਕਿਹਾ ਕਿ ਗੈਂਗਸਟਰ ਗੋਲਡੀ ਬਰਾੜ ਨੇ ਲਾਰੈਂਸ ਬਿਸ਼ਨੋਈ ਗੈਂਗ ਦੀ ਤਰਫੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ ਅਤੇ ਸੂਬਾ ਪੁਲਿਸ ਇਸ ਗੈਂਗਸਟਰ ਦੀ ਹਵਾਲਗੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਸਰਕਾਰ ਦਾ ਕਹਿਣਾ ਹੈ ਕਿ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ 2017 ਵਿਚ ਸਟੂਡੈਂਟ ਵੀਜ਼ੇ 'ਤੇ ਕੈਨੇਡਾ ਚਲਾ ਗਿਆ ਸੀ ਅਤੇ ਲਾਰੈਂਸ ਬਿਸ਼ਨੋਈ ਗਰੋਹ ਦਾ ਸਰਗਰਮ ਮੈਂਬਰ ਹੈ। ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ 10 ਦਿਨ ਪਹਿਲਾਂ 19 ਮਈ, 2022 ਨੂੰ ਗੋਲਡੀ ਬਰਾੜ ਵਿਰੁੱਧ ਰੈੱਡ ਕਾਰਨਰ ਨੋਟਿਸ (ਆਰ. ਸੀ. ਐੱਨ.) ਜਾਰੀ ਕਰਨ ਲਈ ਕ੍ਰਾਈਮ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀ. ਬੀ. ਆਈ.) ਨੂੰ ਤਜਵੀਜ਼ ਭੇਜੀ ਸੀ, ਜਿਸ ਨਾਲ ਉਸ ਨੂੰ ਭਾਰਤ ਲਿਆਉਣ ਦਾ ਰਾਹ ਪੱਧਰਾ ਹੋਵੇਗਾ।

ਇਹ ਤਜਵੀਜ਼ ਫਰੀਦਕੋਟ ਜ਼ਿਲ੍ਹੇ ਵਿਚ ਆਈ. ਪੀ. ਸੀ. ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਦੋ ਮਾਮਲਿਆਂ ਦੇ ਆਧਾਰ ’ਤੇ ਭੇਜੀ ਗਈ ਸੀ। ਗੌਰਤਲਬ ਹੈ ਕਿ ਰੈੱਡ ਨੋਟਿਸ ਮੈਂਬਰ ਦੇਸ਼ ਦੀ ਬੇਨਤੀ 'ਤੇ ਇੰਟਰਪੋਲ ਜ਼ਰੀਏ ਜਾਰੀ ਕੀਤੇ ਜਾਂਦੇ ਹਨ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link