Jun 4, 2024 4:36 AM - Connect News

ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਬੀ.ਜੀ.ਪੀ. ਦਾ ਖਾਤਾ ਖੁੱਲ੍ਹਦਾ ਦਿਖਾਈ ਨਹੀਂ ਦੇ ਰਿਹਾ।
ਸ਼ੁਰੂਆਤੀ ਰੁਝਾਨਾਂ ਵਿਚ ਕਾਂਗਰਸ 6 ਸੀਟਾਂ ਨਾਲ ਅੱਗੇ ਚੱਲ ਰਹੀ ਸੀ, ਜਦਕਿ ਆਮ ਆਦਮੀ ਪਾਰਟੀ 4 ਅਤੇ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਅੱਗੇ ਸਨ।
ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਅੱਗੇ ਚੱਲ ਰਹੀ ਸੀ।
ਜਲੰਧਰ ਤੋਂ ਕਾਂਗਰਸ ਉਮੀਦਵਾਰ ਚਰਣਜੀਤ ਸਿੰਘ ਚੰਨੀ ਅੱਗੇ ਸਨ। ਸੰਗਰੂਰ ਤੋਂ ਆਪ ਉਮੀਦਵਾਰ ਗੁਰਮੀਤ ਸਿੰਘ ਹੇਅਰ ਅੱਗੇ ਚੱਲ ਰਹੇ ਸਨ। ਲੁਧਿਆਣਾ ਸੀਟ 'ਤੇ ਰਾਜਾ ਵੜਿੰਗ ਅੱਗੇ ਚੱਲ ਰਹੇ ਸਨ, ਜਦਕਿ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਪਿੱਛੇ ਚੱਲ ਰਹੇ ਸਨ।
ਦੁਪਹਿਰ 2 ਵਜੇ ਤੱਕ ਹਾਰ-ਜਿੱਤ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ।




