Aug 22, 2022 6:04 PM - ANI

ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਦੀ ਰਿਹਾਇਸ਼ ਨੇੜੇ ਸੈਲੂਨ ਤੋਂ ਗ੍ਰਿਫਤਾਰ ਕਰ ਲਿਆ ਹੈ।
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ ਦੇ ਆਧਾਰ 'ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਦਾ ਦੋਸ਼ ਲਾਇਆ ਗਿਆ ਹੈ। ਵਿਜੀਲੈਂਸ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤੇ ਜਾਣ ਨੂੰ ਲੈ ਕੇ ਕਾਂਗਰਸੀ ਵਰਕਰਾਂ ਨੇ ਲੁਧਿਆਣਾ ਵਿਚ ਵਿਜੀਲੈਂਸ ਬਿਊਰੋ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।
ਪੰਜਾਬ ਸਰਕਾਰ ਨੇ ਇੱਕ ਟਵੀਟ ਵਿਚ ਕਿਹਾ, "ਵਿਜੀਲੈਂਸ ਬਿਊਰੋ ਨੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧ ਵਿਚ ਅੱਗੇ ਦੀ ਜਾਂਚ ਜਾਰੀ ਹੈ ਅਤੇ ਇਸ ਘੁਟਾਲੇ ਵਿਚ ਹੋਰਾਂ ਦੀ ਸ਼ਮੂਲੀਅਤ ਦੀ ਵੀ ਜਾਂਚ ਕੀਤੀ ਜਾਵੇਗੀ।"




